ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

09/30/2020 2:33:44 AM

ਮੇਖ- ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ- ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰਕੇ ਕੋਈ ਲਟਕਦੀ ਚਲੀ ਆ ਰਹੀ ਸਮੱਸਿਆ ਸੁਲਝ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਚਾਹੀਦਾ ਹੈ।

ਮਿਥੁਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਨਿਸਤੇਜ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਕਰਕ- ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਖਾਣ–ਪੀਣ ’ਚ ਠੰਡੀਆਂ ਅਤੇ ਬਾਈ ਵਸਤਾਂ ਦੀ ਘੱਟ ਵਰਤੋਂ ਕਰਨਾ ਸਹੀ ਰਹੇਗਾ, ਨੁਸਕਾਨ ਦਾ ਡਰ।

ਸਿੰਘ- ਕੰਮਕਾਜੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ,ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਸੋਚ ਅਪਰੋਚ ਰਹੇਗੀ, ਸ਼ੱਤਰੂ ਕਮਜ਼ੋਰ ਰਹਿਣਗੇ।

ਕੰਨਿਆ- ਵਿਰੋਧੀ ਆਪ ਨੂੰ ਘੇਰਨ ਅਤੇ ਕਿਸੇ ਨਾ ਕਿਸੇ ਸਮੱਸਿਆ ’ਚ ਉਲਝਾਉਣ, ਫਸਾਉਣ ਲਈ ਯਤਨਸ਼ੀਲ ਰਹਿਣਗੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਤੁਲਾ- ਕੋਰਟ ਕਚਹਿਰੀ ਅਤੇ ਪ੍ਰਾਪਰਟੀ ਦੇ ਕੰਮਾਂ ਨੂੰ ਹੱਥ ’ਚ ਲੈਣ ’ਤੇ ਕਦਮ ਬੜ੍ਹਤ ਵੱਲ, ਇਰਾਦਿਆਂ ’ਚ ਮਜ਼ਬੂਤੀ, ਮਨੋਬਲ ’ਚ ਵਾਧਾ ਹੋਵੇਗਾ, ਸ਼ੱਤਰੂ ਕਮਜ਼ੋਰ।

ਬ੍ਰਿਸ਼ਚਕ- ਜਿਸ ਕੰਮ ਲਈ ਯਤਨ ਕਰੋਗੇ,ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਰਾਹੂ-ਕੇਤੂ ਦੀ ਸਥਿਤੀ ਨੁਕਸਾਨ-ਪ੍ਰੇਸ਼ਾਨੀ ਵਾਲੀ ਬਣ ਗਈ ਹੈ,ਇਸ ਲਈ ਅਤਿਹਿਆਤ ਰੱਖੋ।

ਧਨ- ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਮਿਹਨਤ ਕਰੋਗੇ, ਉਸ ਦਾ ਬਿਹਤਰ ਨਤੀਜਾ ਮਿਲੇਗਾ,ਧਾਰਮਿਕ ਕੰਮਾਂ ’ਚ ਰੂਚੀ।

ਮਕਰ- ਕਾਰੋਬਾਰੀ ਕੰਮਾਂ ਲਈ ਆਪ ਜਿਹੜੀ ਭੱਜ-ਦੌੜ ਅਤੇ ਮਿਹਨਤ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕੁੰਭ- ਅਰਥ ਦਸ਼ਾ ਸੁਖਦ ਰਹੇਗੀ, ਕੋਸ਼ਿਸ਼ਾਂ ਅਤੇ ਇਰਾਦਿਅਾਂ ’ਚ ਸਫਲਤਾ ਮਿਲੇਗੀ ਪਰ ਮਨ ਕੁਝ ਟੈਂਸ-ਅਸ਼ਾਂਤ-ਅਸਥਿਰ ਅਤੇ ਡਾਵਾਂਡੋਲ ਜਿਹਾ ਰਹੇਗਾ।

ਮੀਨ- ਸਿਤਾਰਾ ਵਪਾਰ ਕਾਰੋਬਾਰ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਲੋਕਾਂ ਤੋਂ ਫਾਸਲਾ ਰੱਖਣਾ ਜ਼ਰੂਰੀ।

30 ਸਤੰਬਰ 2020, ਬੁੱਧਵਾਰ

ਪ੍ਰ੍ਥਮ (ਅਧਿਕ) ਅੱਸੂ ਸੁਦੀ ਤਿੱਥੀ ਚੌਦਸ਼ (30 ਸਤੰਬਰ-1 ਅਕਤੂਬਰ ਮੱਧ ਰਾਤ 12.26 ਤੱਕ ) ਅਤੇ ਮਗਰੋਂ ਤਿਥੀ ਪੁੰਨਿਆ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਕੁੰਭ ’ਚ

ਮੰਗਲ ਮੇਖ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1942, ਮਿਤੀ 8(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :12, ਨਕਸ਼ੱਤਰ : ਪੁਰਵਾ ਭਾਦਰਪਦ (30 ਸਤੰਬਰ ਤੋਂ 1ਅਕਤੂਬਰ ਮੱਧ ਰਾਤ 3.15 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਗੰਡ (ਸ਼ਾਮ 7.49 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕੁੰਭ ਰਾਸ਼ੀ ’ਤੇ (ਰਾਤ8.37 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) ,ਭਦਰਾ ਸ਼ੁਰੂ ਹੋਵੇਗੀ (30 ਸਤੰਬਰ- 1ਅਕਤੂਬਰ ਮੱਧ ਰਾਤ 12.26 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News