ਰਾਸ਼ੀਫਲ : ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

10/01/2020 2:26:30 AM

ਮੇਖ- ਕੋਈ ਵੀ ਕੰਮ ਪੂਰੀ ਤਿਆਰੀ ਦੇ ਬਗੈਰ ਹੱਥ ’ਚ ਨਾ ਲਓ, ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ, ਪੇਚੀਦਗੀਅਾਂ ਵਾਲਾ ਹੈ, ਨੁਕਸਾਨ ਦਾ ਡਰ ਰਹੇਗਾ।

ਬ੍ਰਿਖ- ਕੰਮਕਾਜੀ ਕੰਮਾਂ ਲਈ ਆਪ ਜਿਹੜੇ ਯਤਨ ਅਤੇ ਭੱਜਦੌੜ ਕਰੋਗੇ, ਉਸ ਦਾ ਫੇਵਰੇਵਲ ਨਤੀਜਾ ਮਿਲ ਸਕਦਾ ਹੈ, ਮਾਣ-ਸਨਮਾਨ, ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮਿਥੁਨ- ਰਾਜਕੀ ਕੰਮਾਂ ਨੂੰ ਹੱਥ ਲੈਣ ’ਤੇ ਜਿਥੇ ਸਫਲਤਾ ਮਿਲੇਗੀ, ਉਥੇ ਵੱਡੇ ਲੋਕਾਂ ’ਚ ਲਿਹਾਜ਼ਦਾਰੀ, ਪੈਠ ਵੀ ਬਣੀ ਰਹੇਗੀ, ਵਿਰੋਧੀ ਆਪਦੇ ਅੱਗੇ ਠਹਿਰ ਨਾ ਸਕਣਗੇ।

ਕਰਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕਿਸੇ ਸਕੀਮ ਦੇ ਸਿਰੇ ਚੜ੍ਹਨ ਦੀ ਆਸ ਵਧੇਗੀ।

ਸਿੰਘ- ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣ ਅਤੇ ਖਾਣ-ਪੀਣ ਦੇ ਪ੍ਰਤੀ ਅਲਰਟ ਰਹਿਣ ਦੀ ਲੋੜ ਹੋਵੇਗੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਿਹਤਰ ਬਣੇ ਰਹਿਣਗੇ।

ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਰਿਸ਼ਤਿਅਾਂ ’ਚ ਮਿਠਾਸ ਤਾਲਮੇਲ, ਸਦਭਾਅ ਬਣਿਆ ਰਹੇਗਾ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ।

ਤੁਲਾ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਨੈਗੇਟਿਵ ਫੋਰਸ ਦੀ ਘੱਟ ਕੀਮਤ ਲਗਾਉਣ ਦੀ ਗਲਤੀ ਕਰੋ, ਸਫਰ ਵੀ ਨੁਕਸਾਨ ਵਾਲਾ।

ਬ੍ਰਿਸ਼ਚਕ- ਜਨਰਲ ਸਿਤਾਰਾ ਬਿਹਤਰ, ਉਦੇਸ਼ ਮਨੋਰਥ ਹੱਲ ਹੋਣਗੇ, ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਫੈਮਿਲੀ ਫਰੰਟ ’ਤੇ ਮੁਸ਼ਕਲਾਂ ਪਰੇਸ਼ਾਨੀਅਾਂ ਜਾਗਦੀਆਂ ਰਹਿਣਗੀਅਾਂ।

ਧਨ- ਜਨਰਲ ਸਿਤਾਰਾ ਜ਼ਮੀਨੀ, ਅਦਾਲਤੀ ਕੰਮਾਂ ਨੂੰ ਸੰਵਾਰਨ ਅਤੇ ਸਫਲਤਾ ਦੇਣ ਵਾਲਾ, ਅਫਸਰ ਮਿਹਰਬਾਨ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮਕਰ- ਮਿੱਤਰਾਂ ਦੀ ਮਦਦ ਅਤੇ ਸਹਿਯੋਗ, ਆਪ ਦੀ ਕਿਸੇ ਉਲਝੀ ਸਮੱਿਸਆ ਨੂੰ ਸੰਵਾਰਨ ’ਚ ਮਦਦਗਾਰ ਹੋਵੇਗਾ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।

ਕੁੰਭ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਲਈ ਬਿਹਤਰ , ਕੰਮਕਾਜੀ ਕੰਮਾਂ ਨੂੰ ਪੂਰੇ ਜੋਸ਼ ਉਤਸ਼ਾਹ ਨਾਲ ਅਟੈਂਡ ਕਰ ਸਕੋਗੇ, ਇੱਜ਼ਤਮਾਣ ਦੀ ਪ੍ਰਾਪਤੀ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ’ਚ ਜਿਹੜਾ ਵੀ ਕੰਮ- ਪ੍ਰੋਗਰਾਮ ਸੋਚੋਗੇ ਉਸ ਨੂੰ ਅੱਗੇ ਵਧਾਉਣ ’ਚ ਕੁਝ ਸਫਲਤਾ ਜ਼ਰੂਰ ਮਿਲੇਗੀ।

1 ਅਕਤੂਬਰ 2020, ਵੀਰਵਾਰ ਪ੍ਰ੍ਥਮ (ਅਧਿਕ) ਅੱਸੂ ਸੁਦੀ ਤਿੱਥੀ ਪੁੰਨਿਆ (1-2 ਮੱਧ ਰਾਤ 2.35 ਤੱਕ ) ਅਤੇ ਮਗਰੋਂ ਤਿਥੀ ਏਕਮ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮੀਨ ’ਚ

ਮੰਗਲ ਮੇਖ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1942, ਮਿਤੀ 9(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :13, ਨਕਸ਼ੱਤਰ : ਉੱਤਰਾ ਭਾਦਰਪਦ (1ਅਕਤੂਬਰ ਦਿਨ ਰਾਤ ਅਤੇ ਅਗਲੇ ਦਿਨ 2ਅਕਤੂਬਰ) ਸਵੇਰੇ 5.57 ਤਕ), ਯੋਗ : ਵ੍ਰਿਧੀ (ਰਾਤ 8.25 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮੀਨ ਰਾਸ਼ੀ ’ਤੇ ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 1.31 ਤਕ), 2 ਅਕਤੂਬਰ ਸਵੇਰੇ 5.57 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ :ਦੱਖਣ ਅਤੇ ਆਗਿਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ 3 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਧਿਕ ਅੱਸੂ ਪੁੰਨਿਆ, ਸ਼੍ਰੀ ਸਤਿ ਨਾਰਾਇਣ ਵਰਤ, ਵਿਰਧ ਦਿਵਸ, ਸਵੈ-ਇੱਛੁਕ ਖੂਨਦਾਨ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

 

 

 

 

 

 

Bharat Thapa

This news is Content Editor Bharat Thapa