ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

10/03/2020 2:10:50 AM

ਮੇਖ- ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ, ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਬ੍ਰਿਖ- ਧਿਆਨ ਰੱਖੋ ਕਿ ਉਲਝਣਾ ਝਮੇਲਿਆਂ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਨਾ ਉਲਝ ਵਿਗੜ, ਜਾਵੇ, ਕਿਸੇ ’ਤੇ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ।

ਮਿਥੁਨ- ਸਿਤਾਰਾ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਲਈ ਚੰਗਾ, ਇਸ ਲਈ ਉਨ੍ਹਾਂ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ- ਅਫਸਰਾਂ ਦੇ ਸਾਫਟ ਅਤੇ ਹਮਦਰਦਾਨਾ ਰੁਖ ਕਰ ਕੇ ਆਪ ਦੇ ਕਿਸੇ ਉਲਝੇ ਅਤੇ ਪੇਚੀਦਾ ਬਣੇ ਹੋਏ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟ ਸਕਦੀ ਹੈ।

ਸਿੰਘ- ਸਿਹਤ ਬਾਰੇ ਲਾਪਰਵਾਹ ਨਾ ਰਹੋ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕੰਨਿਆ- ਸਿਹਤ ਬਾਰੇ ਲਾਪਰਵਾਹ ਨਾ ਰਹੋ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਤੁਲਾ- ਕਾਰੋਬਾਰੀ ਦਸ਼ਾ ਸੰਤੋਖਜਨਕ, ਘਰੇਲੂ ਮੋਰਚੇ ’ਤੇ ਤਾਲਮੇਲ-ਸਹਿਯੋਗ, ਸਦਭਾਅ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਸ਼ਚਕ- ਦੁਸ਼ਮਣ ਆਪ ਨੂੰ ਘੇਰਨ ਅਤੇ ਆਪਣੀ ਕਿਸੇ ਪ੍ਰਾਬਲਮ ’ਚ ਉਲਝਾਉਣ ਲਈ ਯਤਨਸ਼ੀਲ ਰਹਿਣਗੇ, ਮਨ ਵੀ ਅਸ਼ਾਂਤ, ਡਿਸਟਰਬ ਜਿਹਾ ਰਹੇਗਾ।

ਧਨ- ਜਨਰਲ ਸਿਤਾਰਾ ਸਟ੍ਰਾਂਗ ਰਹੇਗਾ, ਸੰਤਾਨ ਆਪ ਦਾ ਸਾਥ ਦੇਵੇਗੀ ਅਤੇ ਆਪ ਦੇ ਪ੍ਰਤੀ ਸਹਿਯੋਗੀ ਸੁਪੋਰਟਿਵ ਰੁਖ ਰੱਖੇਗੀ, ਸ਼ੁੱਭ ਕੰਮਾਂ ’ਚ ਧਿਆਨ।

ਮਕਰ- ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਕਦਮ ਬੜ੍ਹਤ ਵੱਲ ਰਹੇਗਾ,ਵੱਡੇ ਲੋਕਾਂ ’ਚ ਮਾਣ-ਸਨਮਾਨ, ਲਿਹਾਜ਼ਦਾਰੀ ਬਣੀ ਰਹੇਗੀ।

ਕੁੰਭ- ਮਿੱਤਰ-ਕੰਮਕਾਜੀ ਸਾਥੀ, ਕਾਰੋਬਾਰੀ ਪਾਰਟਨਰਜ਼ ਹਰ ਮੌਕੇ ’ਤੇ ਆਪ ਨਾਲ ਤਾਲਮੇਲ ਰੱਖਣਗੇ, ਤੇਜ ਪ੍ਰਭਾਵ ਬਣਿਆ ਰਹੇਗਾ,ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।

ਮੀਨ- ਮਿੱਟੀ-ਰੇਤਾ-ਬੱਜਰੀ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਠੀਕ ਠਾਕ ਰਹੇਗੀ,ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ ਅਤੇ ਬਿਹਤਰੀ ਹੋਵੇਗੀ।

3 ਅਕਤੂਬਰ 2020, ਸ਼ਨੀਵਾਰ

ਦਵੀਤੀਯ (ਅਧਿਕ) ਅੱਸੂ ਵਦੀ ਤਿੱਥੀ ਦੂਜ (ਪੂਰਾ ਦਿਨ ਰਾਤ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮੀਨ ’ਚ

ਮੰਗਲ ਮੇਖ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1942, ਮਿਤੀ 11(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :15, ਨਕਸ਼ੱਤਰ :ਰੇਵਤੀ (ਸਵੇਰੇ 8.51 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਵਿਆਘਤ (ਰਾਤ 10.07 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮੀਨ ਰਾਸ਼ੀ ’ਤੇ (ਸਵੇਰੇ 8.51 ਤੱਕ)ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਵੇਗੀ (ਸਵੇਰੇ 8.51 ਤੱਕ), ਸਵੇਰੇ 8.51 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਡੇ ਦਸ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News