ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

10/04/2020 3:56:20 AM

ਮੇਖ- ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ ਜਾਂ ਸੋਚੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ ਪਰ ਖਰਚਿਆਂ ਦਾ ਜ਼ੋਰ ਵੀ ਵਧ ਸਕਦਾ ਹੈ।

ਬ੍ਰਿਖ- ਖਰਚ ਹੱਥ ਰੋਕ ਕੇ ਕਰੋ, ਕਿਸੇ ਗੈਰ ਜ਼ਰੂਰੀ ਦਿਸਣ ਵਾਲੇ ਖਰਚ ਨੂੰ ਟਾਲ ਦਿਓ, ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕੋਈ ਕੰਮ ਬੇ-ਧਿਆਨੀ ਨਾਲ ਕਰੋ।

ਮਿਥੁਨ- ਕੰਮਕਾਜੀ ਕੰਮਾਂ ’ਚ ਮਿਹਨਤ ਅਤੇ ਭੱਜ-ਦੌੜ ਦੇ ਮੁਤਾਬਕ ਨਤੀਜਾ ਨਾ ਮਿਲੇਗਾ,ਫਿਰ ਵੀ ਕੰਮਕਾਜੀ ਕੰਮਾਂ ’ਚ ਮਨ ਬਿਜ਼ੀ ਰਹੇਗਾ।

ਕਰਕ- ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ,ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ਤਰੂ ਕਮਜ਼ੋਰ, ਆਪ ਦੀ ਪੈਠ ਬਣੀ ਰਹੇਗੀ।

ਸਿੰਘ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੁਝ ਪੇਸ਼ਕਦਮੀ ਹੋਵੇਗੀ, ਮਨ ’ਚ ਜੋਸ਼, ਉਤਸ਼ਾਹ ਬਣਿਆ ਰਹੇਗਾ ਪਰ ਸਿਹਤ ਦੇ ਮਾਮਲੇ ’ਚ ਸੁਚੇਤ ਰਹੋ।

ਕੰਨਿਆ- ਕਿਉਂਕਿ ਸਿਤਾਰਾ ਪੇਟ ਲਈ ਠੀਕ ਨਹੀਂ,ਇਸ ਲਈ ਖਾਣ ਪੀਣ ’ਚ ਬਦ ਪਰਹੇਜ਼ੀ ਨਹੀਂ ਕਰਨੀ ਚਾਹੀਦੀ,ਲਿਖਣ ਪੜ੍ਹਨ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਫਾਈਨਲ ਕਰੋ।

ਤੁਲਾ- ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਸਿਤਾਰਾ ਸਹੀ ਰਹੇਗਾ,ਦੋਨੋਂ ਪਤੀ-ਪਤਨੀ ਹਰ ਮਾਮਲੇ ਨੂੰ ਇਕ ਹੀ ਸੋਚ ਨਾਲ ਦੇਖਣਗੇ, ਮਾਣ-ਸਨਮਾਨ ਬਣਿਆ ਰਹੇਗਾ।

ਬ੍ਰਿਸ਼ਚਕ- ਡਰੇ ਡਰੇ, ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੋਗੇ, ਕਿਸੇ ਨਾ ਕਿਸੇ ਟੈਨਸ਼ਨ ਪ੍ਰੇਸ਼ਾਨੀ ਦੇ ਜਾਗਣ ਦਾ ਡਰ ਰਹੇਗਾ।

ਧਨ- ਧਾਰਮਿਕ ਕੰਮਾਂ ’ਚ ਧਿਆਨ, ਵੈਸੇ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ,ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ।

ਮਕਰ- ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦਾ ਯਤਨ ਚੰਗਾ ਨਤੀਜਾ ਦੇਵੇਗਾ,ਮਾਣ ਸਨਮਾਨ, ਪ੍ਰਭਾਵ, ਦਬਦਬਾ ਬਣਿਆ ਰਹੇਗਾ ਪਰ ਗੱੁਸੇ ਨੂੰ ਆਪਣੇ ’ਤੇ ਹਾਵੀ ਨਾ ਹੋਣ ਦਿਓ।

ਕੁੰਭ- ਆਪ ਨੂੰ ਆਪਣੇ ਹਿੰਮਤੀ, ਉਤਸ਼ਾਹੀ, ਸਟ੍ਰਾਂਗ ਮਨੋਬਲ ਕਰ ਕੇ ਹਰ ਕੰਮ ਆਸਾਨ ਨਜ਼ਰ ਆਵੇਗਾ,ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਮੀਨ- ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਬਿਹਤਰ ਨਤੀਜਾ ਦੇਵੇਗੀ,ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ ਸਮਝੋ।

4 ਅਕਤੂਬਰ 2020,ਐਤਵਾਰ

ਦਵੀਤਿਯ (ਅਧਿਕ) ਅੱਸੂ ਵਦੀ ਤਿੱਥੀ ਦੂਜ (ਸਵੇਰੇ 7.28ਤੱਕ)ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮੇਖ ’ਚ

ਮੰਗਲ ਮੇਖ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1942, ਮਿਤੀ 12(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :16, ਨਕਸ਼ੱਤਰ :ਅਸ਼ਵਨੀ (ਪੁਰਵ ਦੁਪਹਿਰ 11.52 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਹਰਸ਼ਣ (ਰਾਤ 11.06 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਸ਼ੁਰੂ ਹੋਵੇਗੀ (ਰਾਤ 8.45 ਤੇ), ਪੁਰਵ ਦੁਪਹਿਰ 11.52 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਰਾਹੂ ਕਾਲ : ਸਾਡੇ ਚਾਰ ਤੋਂ ਛੇ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa