ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

10/06/2020 3:21:30 AM

ਮੇਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਕਾਰੋਬਾਰੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਸ਼ੁੱਭ ਕੰਮਾਂ ’ਚ ਧਿਆਨ।

ਮਿਥੁਨ- ਖਰਚਿਆਂ ਕਰਕੇ ਅਰਥ ਦਸ਼ਾ ਕਮਜ਼ੋਰ ਰਹੇਗੀ, ਲੈਣ ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਨਾ ਫਸ ਜਾਵੇ।

ਕਰਕ- ਸਿਤਾਰਾ ਆਮਦਨ ਲਈ ਚੰਗਾ, ਇਸ ਲਈ ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ ਪਰ ਸੰਤਾਨ ਕਰਕੇ ਿਕਸੇ ਸਮੇਂ ਪ੍ਰੇਸ਼ਾਨੀ ਵਧ ਸਕਦੀ ਹੈ।

ਸਿੰਘ- ਰਾਜ ਦਰਬਾਰ ਦੇ ਕਿਸੇ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟ ਸਕਦੀ ਹੈ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਕਮਜ਼ੋਰ।

ਕੰਨਿਆ- ਧਾਰਮਿਕ ਕੰਮਾਂ ਨੂੰ ਕਰਨ, ਕਥਾ, ਵਾਰਤਾ, ਕੀਰਤਨ, ਸਤਿਸੰਗ ਸੁਣਨ ’ਚ ਜੀਅ ਲੱਗੇਗਾ, ਵੈਸੇ ਵੀ ਹਰ ਫ੍ਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।

ਤੁਲਾ- ਸਿਤਾਰਾ ਸਿਹਤ ਲਈ ਕਮਜ਼ੋਰ ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਮੌਸਮ ਦੇ ਅੈਕਪੋਜ਼ਰ ਤੋਂ ਬਚਾਅ ਰੱਖਣਾ ਜ਼ਰੂਰੀ ਰਹੇਗਾ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫੰ੍ਰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ, ਮਨ ’ਚ ਿਜੰਦਾਦਿਲੀ-ਸਵਛੰਦਤਾ ਬਣੀ ਰਹੇਗੀ।

ਧਨ- ਕਿਸੇ ਸਟ੍ਰਾਂਗ ਸ਼ਤਰੂ ਕਰਕੇ ਆਪ ਦੀਅਾਂ ਪ੍ਰੇਸ਼ਾਨੀਅਾਂ ਵਧ ਸਕਦੀਅਾ ਹਨ, ਇਸ ਲਈ ਸੋਚੇ ਵਿਚਾਰੇ ਬਗੈਰ ਕੋਈ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ।

ਮਕਰ- ਜਨਰਲ ਸਿਤਾਰਾ ਜ਼ੋਰਦਾਰ, ਸੰਤਾਨ ਦੇ ਰੁਖ ਅਤੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ। ਮਨੋਬਲ ਦਬਦਬਾ ਬਣਿਆ ਰਹੇਗਾ।

ਕੁੰਭ- ਕੋਰਟ ਕਚਿਹਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਜਿੱਥੇ ਕਦਮ ਬੜ੍ਹਤ ਵੱਲ ਰਹੇਗਾ, ਉੱਥੇ ਦੁਸ਼ਮਣਾ ਦੀ ਵੀ ਕੋਈ ਖਾਸ ਪੇਸ਼ ਨਾ ਚਲ ਸਕੇਗੀ।

ਮੀਨ- ਕਿਸੇ ਮਿੱਤਰ-ਸੱਜਣ ਸਾਥੀ ਨਾਲ ਮੇਲ ਸਹਿਯੋਗ ਕਰਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਵਧਣ ਦਾ ਡਰ ਰਹੇਗਾ।

6 ਅਕਤੂਬਰ 2020, ਮੰਗਲਵਾਰ

ਦਵੀਤਿਯ (ਅਧਿਕ) ਅੱਸੂ ਵਦੀ ਤਿੱਥੀ ਚੌਥ (ਦੁਪਹਿਰ 12.33 ਤੱਕ) ਅਤੇ ਮਗਰੋਂ ਿਤੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1942, ਮਿਤੀ 14 (ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :18, ਨਕਸ਼ੱਤਰ : ਕ੍ਰਿਤਿਕਾ (ਸ਼ਾਮ 5.54 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸਿੱਧੀ (6-7 ਮੱਧ ਰਾਤ 12.54 ਤੱਕ) ਅਤੇ ਮਗਰੋਂ ਯੋਗ ਵਿਅਤੀਘਾਤ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News