ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

10/09/2020 3:10:33 AM

ਮੇਖ- ਮਿੱਤਰ-ਸੱਜਣ ਸਾਥੀ, ਕੰਮਕਾਜੀ ਸਹਿਯੋਗੀ, ਸੁਪੋਰਟਿਵ ਹਮਦਰਦਾਨਾ ਰੁਖ ਰੱਖਣਗੇ, ਸ਼ੱਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ- ਖੇਤੀ-ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਦਾ ਕੰਮ ਕਰਨ ਵਾਲਿਅਾਂ ਦੀ ਅਰਥਦਸ਼ਾ ਕੰਫਰਟੇਬਲ ਰਹੇਗੀ, ਸਫਲਤਾ ਸਾਥ ਦੇਵੇਗੀ।

ਮਿਥੁਨ- ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਇੱਜ਼ਤ ਬਣੀ ਰਹੇਗੀ।

ਕਰਕ- ਧਿਆਨ ਰੱਖੋ ਕਿ ਉਲਝਣਾਂ-ਮੁਸ਼ਕਲਾਂ ਕਰ ਕੇ ਆਪ ਦੀ ਕੋਈ ਬਣੀ-ਬਣਾਈ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਬੇਗਾਨੇ ਝਮੇਲਿਆਂ ਤੋਂ ਵੀ ਬਚਣਾ ਚਾਹੀਦਾ ਹੈ।

ਸਿੰਘ- ਸਿਤਾਰਾ ਵਪਾਰ- ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਲ ਵੀ ਹਟੇਗੀ, ਸ਼ਤਰੂ ਕਮਜ਼ੋਰ ਤੇਜਹੀਣ ਬਣੇ ਰਹਿਣਗੇ।

ਕੰਨਿਆ- ਅਫਸਰਾਂ ਦੇ ਸਾਫਟ ਰੁਖ ਕਰਕੇ ਕਿਸੇ ਸਰਕਾਰੀ ਕੰਮ ’ਚ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖਣਾ ਜ਼ਰੂਰੀ।

ਤੁਲਾ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀਅਾਂ ਦੀ ਆਸ ਅੱਗੇ ਕੋਈ ਖਾਸ ਪੇਸ਼ ਨਾ ਚਲ ਸਕੇਗੀ।

ਬ੍ਰਿਸ਼ਚਕ- ਸਿਤਾਰਾ ਪੇਟ ’ਚ ਗੜਬੜੀ ਰੱਖਣ ਵਾਲਾ ਅਤੇ ਕਿਸੇ ਨਾ ਕਿਸੇ ਝਮੇਲੇ-ਸਮੱਸਿਆ ਨੂੰ ਜਗਾਈ ਰੱਖਣ ਵਾਲਾ ਪਰ ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਧਨ- ਕਾਰੋਬਾਰੀ ਦਸ਼ਾ ਚੰਗੀ, ਧਾਰਮਿਕ ਕੰਮਾਂ ’ਚ ਧਿਆਨ, ਮਨ ’ਤੇ ਪਾਜ਼ੇਟਿਵ ਅਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ, ਜਨਰਲ ਹਾਲਾਤ ਸੁਧਰਨਗੇ।

ਮਕਰ- ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਹੀ ਅਣਦੇਖੀ ਕਰੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਨੁਕਸਾਨ ਦਾ ਵੀ ਡਰ ਰਹੇਗਾ।

ਕੁੰਭ- ਸੰਤਾਨ ਦੇ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਉਸਦੇ ਸੁਪਰੋਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।

ਮੀਨ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲੇਗਾ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

9 ਅਕਤੂਬਰ 2020, ਸ਼ੁੱਕਰਵਾਰ

ਦਵੀਤਿਯ (ਅਧਿਕ) ਅੱਸੂ ਵਦੀ ਤਿੱਥੀ ਸਪਤਮੀ (ਸ਼ਾਮ 5.50ਤਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮਿਥੁਨ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1942, ਮਿਤੀ 17(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :21, ਨਕਸ਼ੱਤਰ : ਆਰਦਰਾ (9-10 ਮੱਧ ਰਾਤ 12.27 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁੁ, ਯੋਗ : ਪਰਿਧ (9-10 ਮੱਧ ਰਾਤ 01.24ਤੱਕ) ਅਤੇ ਮਗਰੋਂ ਯੋਗ ਸ਼ਿਵ। ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗੁਰੂ ਰਾਮ ਦਾਸ ਸ਼੍ਰੀ ਪ੍ਰਕਾਸ਼ ਦਿਵਸ (ਨਾਨਕਸ਼ਾਹੀ ਕੈਲੰਡਰ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa