ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

10/10/2020 3:18:39 AM

ਮੇਖ- ਸਿਤਾਰਾ ਸ਼ਾਮਾ ਤੱਕ ਆਪ ਨੂੰ ਕੰਮਕਾਜੀ ਕੰਮਾਂ ’ਚ ਬਿਜ਼ੀ ਰੱਖੇਗਾ,ਤੇਜ ਪ੍ਰਭਾਵ ਬਣਿਆ ਰਹੇਗਾ,ਪਰ ਬਾਅਦ ’ਚ ਜਿਹੜਾ ਵੀ ਪ੍ਰੋਗਰਾਮ ਸੋਚੋਗੇ, ਉਸ ’ਚ ਸਫਲਤਾ ਮਿਲੇਗੀ।

ਬ੍ਰਿਖ- ਸ਼ਾਮ ਤੱਕ ਕਾਰੋਬਾਰੀ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ ਪਰ ਬਾਅਦ ’ਚ ਆਪ ਦੀ ਪਲਾਨਿੰਗ ਕਾਫੀ ਸਫਲ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮਿਥੁਨ- ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੀ ਮਿਹਨਤ ਅਤੇ ਭੱਜਦੋੜ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ- ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਦੇਣ, ਕਿਸੇ ਬਣੇ ਬਣਾਏ ਕੰਮ ਨੂੰ ਉਲਝਾਉਣ ਵਾਲਾ ਹੋਵੇਗਾ,ਪਰ ਬਾਅਦ ’ਚ ਹਰ ਫ੍ਰੰਟ ਤੇ ਬਿਹਤਰੀ ਹੋਵੇਗੀ।

ਸਿੰਘ- ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ਦੇ ਕੰਮ ਸੰਨਾਉਰਣ ਅਤੇ ਜਨਰਲ ਤੌਰ ਤੇ ਬਿਹਤਰ ਹਾਲਾਤ ਬਣਾਉਣ ਵਾਲਾ, ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।

ਕੰਨਿਆ- ਸਿਤਾਰਾ ਸ਼ਾਮ ਤੱਕ ਜਨਰਲ ਤੌਰ ਤੇ ਆਪ ਦੇ ਕਦਮ ਨੂੰ ਬੜਤ ਵੱਲ ਰੱਖਣ ਵਾਲਾ, ਪਰ ਬਾਅਦ ’ਚ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ।

ਤੁਲਾ- ਜਨਰਲ ਤੌਰ ਤੇ ਮਜ਼ਬੂਤ ਸਿਤਾਰਾ, ਆਪ ਦੇ ਕਦਮ ਨੂੰ ਕੋਸ਼ਿਸ਼ ਨੂੰ, ਹਰ ਫ੍ਰੰਟ ਤੇ ਬੜਤ ਵੱਲ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ- ਸਿਤਾਰਾ ਸ਼ਾਮ ਤੱਕ ਪੇਟ ਨੂੰ ਢਿੱਲਾ ਰੱਖੇਗਾ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤੂਅਾਂ ਦੀ ਵਰਤੋਂ ਨਾ ਕਰੋ, ਪਰ ਬਾਅਦ ’ਚ ਸਮਾਂ ਬਿਹਤਰ ਰਹੇਗਾ।

ਧਨ- ਸਿਤਾਰਾ ਸ਼ਾਮ ਤੱਕ ਬਿਹਤਰ ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਇਸ ਲਈ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ ਬਣਿਆ ਰਹੇਗਾ।

ਮਕਰ- ਸਿਤਾਰਾ ਸ਼ਾਮ ਤੱਕ ਕਿਸੇ ਨਾ ਕਿਸੇ ਮੁਸ਼ਕਲ ਸਮੱਸਿਆ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।

ਕੁੰਭ- ਸਿਤਾਰਾ ਸ਼ਾਮ ਤੱਕ ਬਿਹਤਰ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਅਚਾਨਕ ਕਿਸੇ ਮੁਸੀਬਤ ਦੇ ਜਾਗਣ ਦੀ ਜਾਣਕਾਰੀ ਮਿਲੇਗੀ।

ਮੀਨ- ਜਨਰਲ ਸਿਤਾਰਾ ਸਟ੍ਰਾਂਗ, ਜਿਸ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

10 ਅਕਤੂਬਰ 2020, ਸ਼ਨੀਵਾਰ

ਦਵੀਤਿਯ (ਅਧਿਕ) ਅੱਸੂ ਵਦੀ ਤਿੱਥੀ ਅਸ਼ਟਮੀ (ਸ਼ਾਮ 6.17ਤਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮਿਥੁਨ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1942, ਮਿਤੀ 18(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :22, ਨਕਸ਼ੱਤਰ : ਪੁਨਰਵਸੁੁ (10-11 ਮੱਧ ਰਾਤ 1.18 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਸ਼ਿਵ (10-11 ਮੱਧ ਰਾਤ 12.28 ਤੱਕ) ਅਤੇ ਮਗਰੋਂ ਯੋਗ ਸਿੱਧ। ਚੰਦਰਮਾ : ਮਿਥੁਨ ਰਾਸ਼ੀ ’ਤੇ (ਸ਼ਾਮ 7.10 ਤੱਕ)ਅਤੇ ਮਗਰੋਂ ਕਰਕ ਰਾਸ਼ੀ ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌ ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਵਿਸ਼ਵ ਮਾਣਕ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

­


Bharat Thapa

Content Editor

Related News