ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

10/13/2020 3:34:53 AM

ਮੇਖ- ਯਤਨ ਕਰਨ ’ਤੇ ਆਪ ਦੇ ਉਦੇਸ਼, ਪ੍ਰੋਗਰਾਮ, ਮਨੋਰਥ ਕੁਝ ਨਾ ਕੁਝ ਸਿਰੇ ਚੜ੍ਹਣਗੇ, ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ।

ਬ੍ਰਿਖ- ਜ਼ਮੀਨੀ ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਪੂਰਾ ਤਾਂ ਨਹੀਂ ਪਰ ਕੁਝ ਨਾ ਕੁਝ ਬੈਟਰ ਨਤੀਜਾ ਜ਼ਰੂਰ ਦੇਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮਿਥੁਨ- ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਸਹੀ ਰਹੇਗੀ, ਆਪ ਦੀ ਹਿੰਮਤ-ਉਤਸ਼ਾਹ ਆਪ ਦੇ ਮੋਰੇਲ ਨੂੰ ਬੁਲੰਦ ਰੱਖੇਗੀ।

ਕਰਕ- ਮਿੱਟੀ, ਰੇਤਾ, ਬੱਜਰੀ, ਕੰਸਟ੍ਰਕਸ਼ਨ, ਮਟੀਰੀਅਲ, ਟਿੰਬਰ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਵੈਸੇ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ ਜਾਂ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।

ਕੰਨਿਆ- ਜਨਰਲ ਸਿਤਾਰਾ ਉਲਝਣਾਂ, ਝਗੜਿਅਾਂ, ਪੇਚੀਦਗੀਅਾਂ ਨੂੰ ਉਭਾਰਣ ਅਤੇ ਆਪੋਜ਼ਿਟ ਹਾਲਾਤ ਬਣਾਉਣ ਵਾਲਾ, ਇਸ ਲਈ ਹਰ ਫ੍ਰੰਟ ’ਤੇ ਸੁਚੇਤ ਰਹਿਣਾ ਚਾਹੀਦਾ ਹੈ।

ਤੁਲਾ- ਸਿਤਾਰਾ ਆਮਦਨ, ਧਨ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚ ਕੁਝ ਨਾ ਕੁਝ ਿਬਹਤਰੀ ਹੋਵੇਗੀ, ਸ਼ਤਰੂ ਆਪ ਦੀ ਪਕੜ ’ਚ ਰਹਿਣਗੇ।

ਬ੍ਰਿਸ਼ਚਕ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਤਸੱਲੀ ਨਾਲ ਆਪ ਦੀ ਗੱਲ ਸੁਣਨਗੇ।

ਧਨ- ਜਨਰਲ ਸਿਤਾਰਾ ਜ਼ੋਰਦਾਰ, ਕੋਸ਼ਿਸ਼ਾਂ, ਇਰਾਦਿਅਾਂ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ, ਵੈਸੇ ਆਪ ਦੀ ਪਲਾਨਿੰਗ ’ਚ ਸਫਲਤਾ ਮਿਲਣ ਦਾ ਚਾਂਸ।

ਮਕਰ- ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ, ਇਸ ਲਈ ਬੇਤੁੱਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕੁੰਭ- ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ, ਵੈਸੇ ਆਪ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਪਤੀ-ਪਤਨੀ ਸਬੰਧਾਂ ’ਚ ਸਦਭਾਅ ਰਹੇਗਾ।

ਮੀਨ- ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਨਾ ਤਾਂ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ਦੀ ਨੈਗੇਟਿਵ ਫੋਰਸ ਦਾ ਘੱਟ ਅੰਦਾਜ਼ਾ ਲਗਾਓ, ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ।

13 ਅਕਤੂਬਰ 2020, ਮੰਗਲਵਾਰ

ਦਵੀਤਿਯ (ਅਧਿਕ) ਅੱਸੂ ਵਦੀ ਤਿੱਥੀ ਇਕਾਦਸ਼ੀ (ਬਾਅਦ ਦੁਪਹਿਰ 2.36 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਸਿੰਘ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1942, ਮਿਤੀ 21 (ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ : 25, ਨਕਸ਼ੱਤਰ : ਮਘਾ (ਰਾਤ 10.54 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸ਼ੁਭ ( ਸ਼ਾਮ 5.42 ਤੱਕ) ਅਤੇ ਮਗਰੋਂ ਯੋਗ ਸ਼ੁਕਲ। ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 10.54 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉਤਰਾ ਅਤੇ ਵਾਯਵਯ ਦਿਸ਼ਾ ਲਈ, ਰਾਹੂਕਾਲ : ਬਅਾਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ ਦਿਵਸ ਅਤੇ ਤਿਉਹਾਰ : ਪੁਰਸ਼ੋਤਮਾ ਇਕਾਦਸ਼ੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa