ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

10/14/2020 3:18:09 AM

ਮੇਖ- ਸਟ੍ਰਾਂਗ ਸਿਤਾਰਾ ਆਪ ਦੀ ਪਲਾਨਿੰਗ ਨੂੰ ਉਸ ਦੇ ਟਾਰਗੈੱਟ ਵੱਲ ਲਿਜਾਉਣ ’ਚ ਮਦਦ ਕਰ ਸਕਦਾ ਹੈ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਬ੍ਰਿਖ- ਸਿਤਾਰਾ ਜ਼ਮੀਨੀ ਅਤੇ ਅਦਾਲਤੀ ਕੰਮ ਸੰਵਾਰਨ, ਕੰਮਕਾਜੀ ਹਾਲਾਤ ਬਿਹਤਰ ਬਣਾਉਣ ਵਾਲਾ,ਦੁਸ਼ਮਣ ਵੀ ਆਪ ਅੱਗੇ ਆਪਣੇ ਆਪ ਨੂੰ ਬੇਬੱਸ ਪਾਓਣਗੇ।

ਮਿਥੁਨ- ਕੰੰਮਕਾਜੀ ਭੱਜ-ਦੌੜ ਬਿਹਤਰ ਨਤੀਜਾ ਦੇਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਢਈਆ ਵੀ ਆਪ ਨੂੰ ਅਪਸੈੱਟ ਅਤੇ ਪ੍ਰੇਸ਼ਾਨ ਰੱਖ ਸਕਦਾ ਹੈ।

ਕਰਕ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਹਾਵੀ-aਪ੍ਰਭਾਵੀ, ਵਿਜਈ ਰਹੋਗੇ, ਇੱਜ਼ਤਮਾਣ ਦੀ ਪ੍ਰਾਪਤੀ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ,ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ,ਵਿਰੋਧੀ ਕਮਜ਼ੋਰ ਰਹਿਣਗੇ ਪਰ ਮਨ ਟੈਂਸ ਅਤੇ ਡਿਸਟਰਬ ਜਿਹਾ ਰਹੇਗਾ।

ਕੰਨਿਆ- ਖਰਚ ਹੱਥ ਰੋਕ ਕੇ ਕਰੋ, ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਆਪਣੀ ਪੇਮੈਂਟ ਵੀ ਕਿਸੇ ਹੇਠ ਨਾ ਫਸਣ ਿਦਓ।

ਤੁਲਾ- ਮਿੱਟੀ, ਰੇਤਾ-ਬੱਜਰੀ, ਕੰਟਸਟ੍ਰਕਸ਼ਨ ਮਟੀਰੀਅਲ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।

ਬ੍ਰਿਸ਼ਚਕ- ਜਿਸ ਕੰਮ ਲਈ ਯਤਨ ਕਰੋਗੇ ਜਾਂ ਭੱਜ-ਦੌੜ ਕਰੋਗੇ, ਉਸ ਦੀ ਬਿਹਤਰ ਰਿਟਰਨ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਧਨ- ਜਨਰਲ ਸਿਤਾਰਾ ਬਿਹਤਰ, ਧਾਰਮਿਕ ਕੰਮਾਂ ’ਚ ਧਿਆਨ,ਇਰਾਦਿਆਂ ’ਚ ਮਜ਼ਬੂਤੀ, ਮੋਰੇਲ ਬੂਸਟਿੰਗ ਬਣੀ ਰਹੇਗੀ, ਕਾਰੋਬਾਰੀ ਦਸ਼ਾ ਵੀ ਤਸੱਲੀਬਖਸ਼ ਰਹੇਗੀ।

ਮਕਰ- ਸਿਤਾਰਾ ਪੇਟ ਲਈ ਢਿੱਲਾ, ਖਾਣ-ਪੀਣ ’ਚ ਲਾਪ੍ਰਵਾਹੀ ਨਾ ਵਰਤੋ, ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮ ਵੀ ਬੇ-ਧਿਆਨੀ ਨਾਲ ਨਾ ਕਰੋ, ਨੁਕਸਾਨ ਦਾ ਡਰ।

ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਰ ਕੰਮ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਰਹੇਗੀ।

ਮੀਨ- ਕਮਜ਼ੋਰ ਸਿਤਾਰਾ ਅਤੇ ਕਮਜ਼ੋਰ ਮਨੋਬਲ ਕਰ ਕੇ ਮਨ ਡਰਿਆ ਡਰਿਆ, ਉਖੜਿਆ ਉਖੜਿਆ ਜਿਹਾ ਰਹੇਗਾ, ਅੱਖਾਂ ਬੰਦ ਕਰ ਕੇ ਕੋਈ ਕੰਮ-ਪ੍ਰੋਗਰਾਮ ਫਾਈਨਲ ਨਾ ਕਰੋ।

14 ਅਕਤੂਬਰ 2020, ਬੁੱਧਵਾਰ

ਦਵੀਤਿਯ (ਅਧਿਕ) ਅੱਸੂ ਵਦੀ ਤਿੱਥੀ ਦੁਆਦਸ਼ੀ (ਪੁਰਵ ਦੁਪਹਿਰ 11.51 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਿਸੰਘ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1942, ਮਿਤੀ 22(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :26, ਨਕਸ਼ੱਤਰ : ਪੁਰਵਾ ਫਾਲਗੁਣੀ (ਰਾਤ 8.41ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਸ਼ੁਕਲ (ਦੁਪਹਿਰ 2.14 ਤੱਕ) ਅਤੇ ਮਗਰੋਂ ਯੋਗ ਬ੍ਰਹਮ। ਚੰਦਰਮਾ : ਸਿੰਘ ਰਾਸ਼ੀ ’ਤੇ (14-15 ਮੱਧ ਰਾਤ 2.02 ਤੱਕ) ਅਤੇ ਮਗਰੋਂ ਕੰਿਨਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ :ਉੱਤਰ ਅਤੇ ਵਾਇਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਢੇਡ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਆਖਰੀ ਚਹਾਰ ਸ਼ੰਬਾ (ਮੁਸਲਿਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News