ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

10/15/2020 3:16:23 AM

ਮੇਖ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਕਿਉਂਕਿ ਉਹ ਨੁਕਸਾਨ ਪਹੁੰਚਾਉਣ ਤੋਂ ਕਦੀ ਬਾਜ਼ ਨਹੀਂ ਆਉਣਗੇ।

ਬ੍ਰਿਖ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚ ਕੁਝ ਨਾ ਕੁਝ ਬਿਹਤਰੀ ਅਤੇ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਸੁਭਾਅ ’ਚ ਗੁੱਸੇ ਦਾ ਜ਼ੋਰ ਵਧ ਸਕਦਾ ਹੈ।

ਮਿਥੁਨ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰੀ ਹੋਣ ਦੀ ਆਸ, ਵਿਰੋਧੀ ਆਪ ਅੱਗੇ ਠਹਿਰਨ ਦੀ ਹਿੰਮਤ ਨਹੀਂ ਕਰ ਸਕਣਗੇ।

ਕਰਕ- ਕਿਸੇ ਸੱਜਣ-ਸਹਿਯੋਗੀ ਅਤੇ ਮਿੱਤਰ ਸਾਥੀ ਦੀ ਮਦਦ ਨਾਲ ਕੋਈ ਲਟਕਦੀ ਚਲੀ ਆ ਰਹੀ ਸਮੱਸਿਆ ਹੱਲ ਹੋ ਸਕਦੀ ਹੈ। ਤੇਜ ਪ੍ਰਭਾਵ ਬਣਿਆ ਰਹੇਗਾ।

ਸਿੰਘ- ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਕੰਨਿਆ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਅਤੇ ਇਰਾਦਿਅਾਂ ’ਚ ਸਫਲਤਾ ਮਿਲੇਗੀ ਪਰ ਮਾਨਸਿਕ ਟੈਂਸ਼ਨ ਪਰੇਸ਼ਾਨੀ ਬਣੀ ਰਹਿਣ ਦਾ ਡਰ।

ਤੁਲਾ- ਜਨਰਲ ਸਿਤਾਰਾ ਉਲਝਣਾਂ-ਝਮੇਲਿਆਂ, ਝਗੜਿਆਂ ਵਾਲਾ, ਇਸ ਲਈ ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ, ਧਨ ਹਾਨੀ ਦਾ ਡਰ।

ਬ੍ਰਿਸ਼ਚਕ- ਸਿਤਾਰਾ ਵਪਾਰਕ ਪ੍ਰੋਗਰਾਮਿੰਗ ਅਤੇ ਕੰਮਕਾਜੀ ਯਤਨਾਂ ਨੂੰ ਕੁਝ ਅੱਗੇ ਵਧਾਉਣ ਵਾਲਾ, ਮਾਣ-ਯਸ਼ ਦੀ ਪ੍ਰਾਪਤੀ, ਆਪਣੇ ਗੁੱਸੇ ’ਤੇ ਕਾਬੂ ਰੱਖਣਾ ਚਾਹੀਦਾ ਹੈ।

ਧਨ- ਸਰਕਾਰੀ ਅਤੇ ਗੈਰ-ਸਰਾਕਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ ਵਧੇਗੀ, ਜਨਰਲ ਹਾਲਾਤ ਵੀ ਅਨੁਕੂਲ ਹੀ ਚੱਲਣਗੇ।

ਮਕਰ- ਇਰਾਦਿਆਂ ’ਚ ਸਫਲਤਾ ਮਿਲੇਗੀ, ਮੋਰੇਲ ਬੂਸਟਿੰਗ ਬਣੀ ਰਹੇਗੀ, ਆਪਣੇ ਕੰਮਾਂ ਨੂੰ ਆਪ ਪੂਰੇ ਉਤਸ਼ਾਹ-ਜੋਸ਼ ਨਾਲ ਨਿਪਟਾ ਸਕੋਗੇ।

ਕੁੰਭ- ਕੰਮਕਾਜੀ ਦਸ਼ਾ ਚੰਗੀ, ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।

15 ਅਕਤੂਬਰ 2020, ਵੀਰਵਾਰ

ਦਵੀਤਿਯ (ਅਧਿਕ) ਅੱਸੂ ਵਦੀ ਤਿੱਥੀ ਤਰੋਦਸ਼ੀ (ਸਵੇਰੇ 8.34 ਤੱਕ) ਅਤੇ ਮਗਰੋਂ ਤਿੱਥੀ ਚੌੌੌਦਸ਼। (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ ਸੂਰਜ ਕੰਨਿਆ ’ਚ

ਚੰਦਰਮਾ ਕੰਨਿਆ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1942, ਮਿਤੀ 23(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :27, ਨਕਸ਼ੱਤਰ : ਉਤਰਾ ਫਾਲਗੁਣੀ (ਸ਼ਾਮ 5.58 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਬ੍ਰਹਮ (ਸਵੇਰੇ 10.19ਤੱਕ) ਅਤੇ ਮਗਰੋਂ ਯੋਗ ਏਂਦਰ। ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ),ਭਦਰਾ ਰਵੇਗੀ (ਸਵੇਰੇ 8.34 ਤੋਂ ਸ਼ਾਮ 6.44 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਢੇਡ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ :ਮਾਸਿਕ ਸ਼ਿਵਰਾਤਰੀ ਵਰਤ, ਮੇਲਾ ਰਥੀਹਰਾ (ਕੁਰੂਕਸ਼ੇਤਰ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa