ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

10/16/2020 2:08:09 AM

ਮੇਖ- ਜਨਰਲ ਸਿਤਾਰਾ ਕਮਜ਼ੋਰ, ਮਨ ਡਰਿਆ ਅਤੇ ਉਖੜਿਆ ਜਿਹਾ ਰਹੇਗਾ ਅਤੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਹੀਂ ਹੋਵੇਗਾ।

ਬ੍ਰਿਖ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕਿਸੇ ਸਕੀਮ ਪ੍ਰੋਗਰਾਮ ’ਚੋਂ ਕੋਈ ਪੇਚੀਦਗੀ ਹਟੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮਿਥੁਨ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਸਹੀ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ , ਕੰਮਕਾਜੀ ਮੋਰਚੇ ’ਤੇ ਸਫਲਤਾ ਮਿਲੇਗੀ।

ਕਰਕ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਉਤਸ਼ਾਹ-ਹਿੰਮਤ ਅਤੇ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ।

ਸਿੰਘ- ਵਪਾਰ ਅਤੇ ਕਾਰੋਬਾਰ ਨਾਲ ਜੁੜੇ ਕਿਸੇ ਕੰਮ ਲਈ ਆਪ ਦੀਆਂ ਕੋਸ਼ਿਸ਼ਾਂ ਸਿਰੇ ਚੜ੍ਹਣਗੀਅਾਂ ਪਰ ਕਿਸੇ ਵੀ ਸਰਕਾਰੀ ਕੰਮ ਨੂੰ ਅਨਮੰਨੇ ਮਨ ਨਾਲ ਨਾ ਕਰੋ।

ਕੰਨਿਆ- ਅਰਥ ਅਤੇ ਕਾਰੋਬਾਰੀ ਕੰਮਾਂ ਦੀ ਸਥਿਤੀ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਕੁਝ ਮਾਨਸਿਕ ਟੈਨਸ਼ਨ ਪਰੇਸ਼ਾਨੀ ਰਹੇਗੀ।

ਤੁਲਾ- ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਲੈਣ-ਦੇਣ ਦਾ ਕੰਮ ਕਰਦੇ ਸਮੇਂ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਬ੍ਰਿਸ਼ਚਕ- ਕਰਿਆਨਾ-ਮਨਿਆਰੀ, ਖਾਦਾਂ, ਬੀਜਾਂ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੀ ਕੰਮਕਾਜੀ ਭਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਇੱਜ਼ਤਮਾਣ ਦੀ ਪ੍ਰਾਪਤੀ।

ਧਨ- ਅਫਸਰਾਂ ਦੇ ਸਾਫਟ ਸੁਪੋਰਟਿਵ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚ ਪੇਸ਼ ਆ ਰਹੀ ਕੋਈ ਬਾਧਾ- ਮੁਸ਼ਕਲ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ- ਜਨਰਲ ਸਿਤਾਰਾ ਬਿਹਤਰ, ਸ਼ੁੱਭ ਕੰਮਾਂ ’ਚ ਧਿਆਨ, ਵਿਰੋਧੀ ਆਪ ਅੱਗੇ ਠਹਿਰਨ ਤੋਂ ਬਚਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਕੁੰਭ- ਪੇਟ ਦੀ ਅਹਿਤਿਆਤ ਰੱਖੋ, ਨਾਪ ਤੋਲ ਕੇ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮੀਨ- ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਸੰਤੋਖਜਨਕ ਰਹੇਗੀ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ।

16 ਅਕਤੂਬਰ 2020, ਸ਼ੁੱਕਰਵਾਰ

ਦਵੀਤਿਯ (ਅਧਿਕ) ਅੱਸੂ ਵਦੀ ਤਿੱਥੀ ਮੱਸਿਆ (16-17 ਮੱਧ ਰਾਤ 1.01 ਤਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਕੰਨਿਆ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ :1942, ਮਿਤੀ 24(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :28, ਨਕਸ਼ੱਤਰ : ਹਸਤ (ਬਾਅਦ ਦੁਪਹਿਰ 2.53 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਵੈਧ੍ਰਿਤੀ (16-17 ਮੱਧ ਰਾਤ 1.45 ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਕੰਨਿਆ ਰਾਸ਼ੀ ’ਤੇ (16-17 ਮੱਧ ਰਾਤ 1.25 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ :ਅਧਿਕ ਅੱਸੂ ਮੱਸਿਆ, ਅੱਸੂ ਅਧਿਕ (ਮੱਲ) ਮਾਸ ਸਮਾਪਤ, ਸ਼ਹਾਦਤ-ਏ ਇਮਾਮਾ ਹਸਨ (ਮੁਸਲਿਮ ਵਰਲਡ ਫੂਡ ਡੇ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News