ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

10/19/2020 2:54:22 AM

ਮੇਖ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ, ਨੁਕਸਾਨ ਦਾ ਡਰ, ਮਨ ਅਸ਼ਾਂਤ ਰਹੇਗਾ।

ਬ੍ਰਿਖ- ਕੰਮਕਾਜੀ ਦਸ਼ਾ ਤਸੱਲੀਬਖਸ਼ ਪਰ ਫੈਮਿਲੀ ਫ੍ਰੰਟ ’ਤੇ ਖਿੱਚੋਤਾਣ-ਤਣਾਤਣੀ ਰਹਿਣ ਦਾ ਡਰ, ਸਮਾਂ ਕੁਝ ਰੁਕਾਵਟਾਂ, ਮੁਸ਼ਕਲਾਂ ਵਾਲਾ ਹੈ।

ਮਿਥੁਨ- ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ, ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ, ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਅਤੇ ਨਾ ਹੀ ਉਨ੍ਹਾਂ ਨਾਲ ਨੇੜਤਾ ਰੱਖੋ, ਨੁਕਸਾਨ ਦਾ ਡਰ।

ਕਰਕ- ਕਈ ਮਾਮਲਿਅਾਂ ’ਤੇ ਸੰਤਾਨ ਦੀ ਸੋਚ ਆਪ ਤੋਂ ਅਲੱਗ ਨਜ਼ਰ ਆਏਗੀ, ਇਸ ਲਈ ਅੱਖਾਂ ਬੰਦ ਕਰਕੇ ਉਸ ’ਤੇ ਭਰੋਸਾ ਕਰਨ ਦੀ ਗਲਤੀ ਨਹੀਂ ਕਰਨੀ ਚਾਹੀਦੀ।

ਸਿੰਘ- ਨਾ ਤਾਂ ਕੋਰਟ ਕਚਹਿਰੀ ’ਚ ਜਾਓ ਅਤੇ ਨਾ ਹੀ ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਕੋਸ਼ਿਸ਼ ਕਰੋ, ਕਿਉਂਕਿ ਸਿਤਾਰਾ ਕਮਜ਼ੋਰ ਹੈ।

ਕੰਨਿਆ- ਕੰਮਕਾਜੀ ਸਾਥੀ ਸਹਿਯੋਗ ਨਾ ਕਰਨਗੇ, ਸਗੋਂ ਮਨਮਾਨੀ ਕਰ ਸਕਦੇ ਹਨ, ਇਸ ਲਈ ਉਨ੍ਹਾਂ ’ਤੇ ਸੋਚ ਸਮਝ ਕੇ ਭਰੋਸਾ ਕਰੋ, ਘਟੀਆ ਸਾਥੀਅਾਂ ਤੋਂ ਫਾਸਲਾ ਰੱਖੋ।

ਤੁਲਾ- ਸਿਤਾਰਾ ਕਾਰੋਬਾਰੀ ਕੰਮਾਂ ਲਈ ਕਮਜ਼ੋਰ, ਇਸ ਲਈ ਨਾ ਤਾਂ ਕੋਈ ਕਾਰੋਬਾਰੀ ਕੰਮ ਬੇਧਿਆਨੀ ਨਾਲ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਵੀ ਅਸ਼ਾਂਤ, ਡਿਸਟਰਬ ਜਿਹਾ ਰਹੇਗਾ, ਗਲਤ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖਣਾ ਚਾਹੀਦਾ ਹੈ।

ਧਨ- ਡ੍ਰਿੰਕਸ, ਰਸਾਇਣਾਂ, ਪੇਂਟ, ਪੈਟਰੋਲੀਅਮ, ਥਿੰਦੀਅਾਂ ਵਸਤਾਂ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਬਹੁਤ ਸੁਚੇਤ ਰਹਿਣਾ ਹੋਵੇਗਾ।

ਮਕਰ- ਲਾਲ ਰੰਗ ਦੀਅਾਂ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਜਨਰਲ ਤੌਰ ’ਤੇ ਵੀ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

ਕੁੰਭ- ਸਰਕਾਰੀ ਕੰਮਾਂ ’ਚ ਰੁਕਾਵਟਾਂ, ਮੁਸ਼ਕਲਾਂ ਉੱਭਰਦੀਅਾਂ ਸਿਮਟਦੀਆਂ ਰਹਿਣਗੀਆਂ, ਇਸ ਲਈ ਹਰ ਯਤਨ ਪ੍ਰੋ-ਅੈਕਟਿਵ ਰਹਿ ਕੇ ਕਰਨਾ ਚਾਹੀਦਾ ਹੈ, ਮਨ ਵੀ ਪ੍ਰੇਸ਼ਾਨ ਰਹੇਗਾ।

ਮੀਨ- ਬੁੱਧੀ ਗਲਤ ਕੰਮਾਂ ਵੱਲ ਭਟਕਦੀ ਰਹਿ ਸਕਦੀ ਹੈ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਗੱਲ ਨਾ ਹੋ ਜਾਵੇ, ਮਨ ਅਪਸੈੱਟ ਰਹੇਗਾ।

19 ਅਕਤੂਬਰ 2020, ਸੋਮਵਾਰ

ਦਵੀਤਿਯ (ਸ਼ੁੱਧ) ਅੱਸੂ ਸੁਦੀ ਤਿਥੀ ਤੀਜ (ਦੁਪਹਿਰ 2.08 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਿਬ੍ਰਸ਼ਚਕ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1942, ਮਿਤੀ 27 (ਅੱਸੂ), ਹਿਜਰੀ ਸਾਲ 1442, ਮਹੀਨਾ : ਰਬਿ-ਉਲ-ਅੱਵਲ, ਤਰੀਕ :1, ਨਕਸ਼ੱਤਰ : ਅਨੁਰਾਧਾ (19-20 ਮੱਧ ਰਾਤ 3.53 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਆਯੁਸ਼ਮਾਨ (ਦੁਪਹਿਰ 1.18 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ),19-20 ਮੱਧ ਰਾਤ 3.53 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (19-20 ਮੱਧ ਰਾਤ 12.43 ਤੋਂ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਬਿ-ਉਲ-ਅੱਵਲ (ਮੁਸਲਿਮ) ਮਹੀਨਾ ਸ਼ੁਰੂ, 19-20 ਅਕਤੂਬਰ ਸ਼੍ਰੀ ਿਸੱਧੀ ਵਿਨਾਇਕ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News