ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

10/21/2020 3:08:37 AM

ਮੇਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ, ਸਮਾਜਿਕ ਕੰਮਾਂ ’ਚ ਮਨ ਲੱਗੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਬ੍ਰਿਖ- ਸਿਹਤ ਲਈ ਸਿਤਾਰਾ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਕਿਸੇ ਵੀ ਕੰਮ ਨੂੰ ਜਲਦਬਾਜ਼ੀ ’ਚ ਫਾਈਨਲ ਨਹੀਂ ਕਰਨਾ ਚਾਹੀਦਾ।

ਮਿਥੁਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਸਫਲਤਾ ਸਾਥ ਦੇਵੇਗੀ ਪਰ ਢਈਏ ਕਰ ਕੇ ਪੇਚੀਦਗੀਆਂ ਪੈਦਾ ਹੁੰਦੀਆਂ ਰਹਿਣਗੀਆਂ, ਅਹਿਤਿਆਤ ਰੱਖਣੀ ਜ਼ਰੂਰੀ।

ਕਰਕ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰਨੀ ਚਾਹੀਦੀ,ਦੂਜਿਆਂ ’ਤੇ ਲੋੜ ਤੋਂ ਵੱਧ ਭਰੋਸਾ ਕਰਨ ’ਚ ਮੁਸ਼ਕਿਲਾਂ ਵਧਣਗੀਆਂ।

ਸਿੰਘ- ਜਨਰਲ ਸਿਤਾਰਾ ਸਟ੍ਰਾਂਗ, ਸੰਤਾਨਾ ਸਾਥ ਦੇਵੇਗੀ, ਸੁਪੋਰਟ ਵੀ ਕਰੇਗੀ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ, ਕੋਈ ਉਦੇਸ਼ ਮਨੋਰਥ ਸਿਰੇ ਚੜ੍ਹ ਸਕਦਾ ਹੈ।

ਕੰਨਿਆ- ਕੋਰਟ ਕਚਹਿਰੀ ਦੇ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ, ਸੁਪੋਰਟਿਵ ਰੁਖ ਰੱਖਣਗੇ।

ਤੁਲਾ- ਕਿਸੇ ਵੱਡੇ ਆਦਮੀ ਦੀ ਮਦਦ ਅਤੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ਤਰੂ ਕਮਜ਼ੋਰ-ਤੇਜ਼ਹੀਣ ਰਹਿਣਗੇ, ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ- ਮੈਡੀਸਨ, ਕੰਸਲਟੈਂਸੀ, ਡਿਜ਼ਾਈਨਿੰਗ ਦੇ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਕਦਮ ਬੜ੍ਹਤ ਵੱਲ ਰਹੇਗਾ, ਮਾਣ- ਸਨਮਾਨ ਦੀ ਪ੍ਰਾਪਤੀ।

ਧਨ- ਅਰਥ ਅਤੇ ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸੋਚ ਵਿਚਾਰ ’ਚ ਸਾਤਵਿਕਤਾ ਬਣੀ ਰਹੇਗੀ।

ਮਕਰ- ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਤੌਰ ’ਤੇ ਤੰਗੀ ਰੱਖਣ ਵਾਲਾ, ਧਿਆਨ ਰੱਖੋ ਕਿ ਲੈਣ ਦੇਣ ਦੇ ਕੰਮਾਂ ’ਚ ਆਪ ਦੀ ਪੇਮੈਂਟ ਫਸ ਨਾ ਜਾਵੇ।

ਕੁੰਭ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।

ਮੀਨ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕਿਸੇ ਅਫਸਰ ਅੱਗੇ ਜਾਣ ’ਤੇ ਉਹ ਆਪ ਦੀ ਗੱਲ ਧੀਰਜ ਅਤੇ ਹਮਦਰਦੀ ਨਾਲ ਸੁਣੇਗਾ।

21 ਅਕਤੂਬਰ 2020, ਬੁੱਧਵਾਰ ਦਵੀਤਿਯ (ਸ਼ੁਧ) ਅੱਸੂ ਸੁਦੀ ਤਿਥੀ ਦੂਜ (ਸ਼ਾਮ 5.08 ਤਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਧਨ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1942, ਮਿਤੀ 29(ਅੱਸੂ), ਹਿਜਰੀ ਸਾਲ 1442, ਮਹੀਨਾ : ਰਬਿਉਲ ਅੱਵਲ, ਤਰੀਕ :3, ਨਕਸ਼ੱਤਰ : ਮੁਲਾ (21-22 ਮਧ ਰਾਤ 1.13. ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸ਼ੋਭਨ ( ਸਵੇਰੇ 6.49 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਧਨ ਰਾਸ਼ੀ ’ਤੇ ( ਪੂਰਾ ਦਿਨ ਰਾਤ) 21-22 ਮੱਧ ਰਾਤ 1.13 ਤੱਕ ਜੰਮੇ ਬੱਚੇ ਨੂੰ ਮੁਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ :ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਵਜੇ ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸਰਸਵਤੀ ਆਹਵਾਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News