ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

10/22/2020 2:27:20 AM

ਮੇਖ- ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਆਪ ਕਿਸੇ ਵੀ ਮੁਸ਼ਕਲ ਨੂੰ ਆਸਾਨੀ ਨਾਲ ਹੱਲ ਕਰਨ ਦੀ ਹਿੰਮਤ ਰੱਖੋਗੇ।

ਬ੍ਰਿਖ- ਖਾਣਾ-ਪੀਣਾ ਅਹਿਤਿਆਤ ਅਤੇ ਸੋਚ ਵਿਚਾਰ ਕੇ ਕਰਨਾ ਸਹੀ ਰਹੇਗਾ, ਲਿਖਣ-ਪੜ੍ਹਨ ਦੇ ਕਿਸੇ ਕੰਮ ਨੂੰ ਬੇ-ਧਿਆਨੀ ਨਾਲ ਨਾ ਕਰੋ, ਸਫਰ ਤੋਂ ਬਚੋ।

ਮਿਥੁਨ- ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਨਜ਼ਰ ਅਤੇ ਸੋਚ ਨਾਲ ਦੇਖਣਗੇ, ਸਮਾਂ ਸੰਤੋਖ ਨਾਲ ਕੱਟੇਗਾ।

ਕਰਕ- ਸ਼ਤਰੂ ਆਪ ਨੂੰ ਘੇਰਣ ਅਤੇ ਕਿਸੇ ਨਾ ਕਿਸੇ ਮੁਸੀਬਤ ’ਚ ਫਸਾਉਣ ਲਈ ਯਤਨਸ਼ੀਲ ਰਹਿਣਗੇ, ਵੈਸੇ ਕੋਈ ਵੀ ਨਵਾਂ ਯਤਨ-ਪ੍ਰੋਗਰਾਮ ਸ਼ੁਰੂ ਨਾ ਕਰਨਾ ਸਹੀ ਰਹੇਗਾ।

ਸਿੰਘ- ਧਾਰਮਿਕ ਕੰਮ ਕਰਨ ਅਤੇ ਕਥਾ-ਵਾਰਤਾ ਸੁਣਨ ’ਚ ਜੀਅ ਲੱਗੇਗਾ, ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕੰਨਿਆ- ਕਿਸੇ ਉਲਝੇ ਰੁਕੇ ਪ੍ਰਾਪਰਟੀ ਦੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।

ਤੁਲਾ- ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਇਸ ਲਈ ਆਪ ਨੂੰ ਹਰ ਕੰਮ ਆਸਾਨ ਮਹਿਸੂਸ ਹੋਵੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ- ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ, ਵੈਸੇ ਵੀ ਕੰਮਕਾਜੀ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ, ਕੋਈ ਕਾਰੋਬਾਰੀ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ।

ਧਨ- ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਯਤਨ ਪ੍ਰੋਗਰਾਮ ਸਿਰੇ ਚੜ੍ਹਣਗੇ।

ਮਕਰ- ਨੁਕਸਾਨ ਦਾ ਡਰ, ਇਸ ਲਈ ਆਪ ਨੂੰ ਹਰ ਮੋਰਚੇ ’ਤੇ ਸੁਚੇਤ ਰਹਿਣਾ ਚਾਹੀਦਾ ਹੈ, ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਓ, ਖਰਚ ਵਧਣਗੇ।

ਕੁੰਭ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਆਪ ਆਪਣੇ ਕਾਰੋਬਾਰੀ ਕੰਮਾਂ ਨੂੰ ਪੂਰੇ ਉਤਸ਼ਾਹ ਨਾਲ ਨਿਪਟਾ ਸਕੋਗੇ।

ਮੀਨ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਬਾਧਾਵਾਂ-ਮੁਸ਼ਕਲਾਂ ਹਟਣਗੀਅਾਂ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ।

22 ਅਕਤੂਬਰ 2020, ਵੀਰਵਾਰ

ਦਵੀਤਿਯ (ਸ਼ੁਧ) ਅੱਸੂ ਸੁਦੀ ਤਿਥੀ ਛੱਠ (ਸਵੇਰੇ 7.40 ਤਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਧਨ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1942, ਮਿਤੀ 30(ਅੱਸੂ), ਹਿਜਰੀ ਸਾਲ 1442, ਮਹੀਨਾ : ਰਬਿਉਲ ਅੱਵਲ, ਤਰੀਕ :4, ਨਕਸ਼ੱਤਰ : ਪੁਰਵਾਖਾੜਾ (22-23 ਮੱਧ ਰਾਤ 12.59 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਸੁਕਰਮਾ (22-23 ਮੱਧ ਰਾਤ 2.35 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਧਨ ਰਾਸ਼ੀ ’ਤੇ ( ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗੇਨਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸਰਸਵਤੀ ਪੂਜਨ, ਹੇਮੰਤ ਰੁਤ ਸ਼ੁਰੂ, ਸੁਆਮੀ ਰਾਮ ਤੀਰਥ ਜਨਮ ਦਿਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News