ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

10/25/2020 3:27:24 AM

ਮੇਖ- ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤਮਾਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ।

ਬ੍ਰਿਖ- ਆਪ ਦਾ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਦੁਸ਼ਮਣ ਕਮਜ਼ੋਰ ਨਜ਼ਰ ਆਉਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਮਿਥੁਨ- ਸਿਤਾਰਾ ਬਾਅਦ ਦੁਪਹਿਰ ਤੱਕ ਸਿਹਤ ਖਾਸ ਕਰ ਕੇ ਪੇਟ ਲਈ ਢਿੱਲਾ ਪਰ ਬਾਅਦ ’ਚ ਹਰ ਫਰੰਟ ’ਤੇ ਆਪ ਨੂੰ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ- ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਖਾਣਾ-ਪੀਣਾ ਸੁਚੇਤ ਰਹਿ ਕੇ ਕਰੋ, ਕਿਉਂਕਿ ਸਿਤਾਰਾ ਸਿਹਤ ਲਈ ਢਿੱਲਾ ਬਣਿਆ ਰਹੇਗਾ।

ਸਿੰਘ- ਸਿਤਾਰਾ ਬਾਅਦ ਦੁਪਹਿਰ ਤੱਕ ਠੀਕ ਨਹੀਂ, ਇਸ ਲਈ ਕੋਈ ਵੀ ਯਤਨ ਪ੍ਰੋਗਰਾਮ ਹੱਥ ’ਚ ਨਾ ਲਓ ਪਰ ਬਾਅਦ’ਚ ਹਰ ਫਰੰਟ ’ਤੇ ਬਿਹਤਰੀ -ਸਫਲਤਾ ਮਿਲੇਗੀ।

ਕੰਨਿਆ- ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਪਰ ਬਾਅਦ ’ਚ ਸਮਾਂ ਕੰਪਲੀਕੇਸ਼ਨ ਬਣਾਈ ਰੱਖਣ ਵਾਲਾ ਬਣੇਗਾ।

ਤੁਲਾ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਕਿਸੇ ਉਲਝੇ ਰੁਕੇ ਕੰਮ ਨੂੰ ਟੈਕਲ ਕੀਤਾ ਜਾ ਸਕਦਾ ਹੈ।

ਬ੍ਰਿਸ਼ਚਕ- ਜਨਰਲ ਸਿਤਾਰਾ ਮਜ਼ਬੂਤ-ਹਿੰਮਤ-ਉਤਸ਼ਾਹ ਸ਼ਕਤੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਠੀਕ ਰਹੇਗਾ।

ਧਨ- ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਭੱਜ-ਦੌੜ ਬਿਹਤਰ ਨਤੀਜਾ ਦੇਵੇਗੀ।

ਮਕਰ- ਜਿਹੜੇ ਲੋਕ ਆਪਣਾ ਕੰਮਕਾਜੀ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ- ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਅਤੇ ਕੰਪਲੀਕੇਸ਼ਨਜ਼ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।

ਮੀਨ- ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਵਾਲਾ।

25 ਅਕਤੂਬਰ 2020,ਐਤਵਾਰ

ਦਵੀਤਿਯ (ਸ਼ੁੱਧ) ਅੱਸੂ ਸੁਦੀ ਤਿਥੀ ਨੌਮੀ (ਸਵੇਰੇ 7.42 ਤਕ) ਅਤੇ ਮਗਰੋਂ ਤਿੱਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮਕਰ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕੰਿਨਆ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1942, ਮਿਤੀ 3(ਕਤੱਕ), ਹਿਜਰੀ ਸਾਲ 1442, ਮਹੀਨਾ : ਰਬਿਉਲ ਅੱਵਲ, ਤਰੀਕ :7, ਨਕਸ਼ੱਤਰ : ਧਨਿਸ਼ਠਾ (25-26 ਮੱਧ ਰਾਤ 4.23 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ ਗੰਡ (25-26 ਮੱਧ ਰਾਤ 12.28 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮਕਰ ਰਾਸ਼ੀ ’ਤੇ (ਬਾਅਦ ਦੁਪਹਿਰ 3.26 ਤੱਕ ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਬਾਅਦ ਦੁਪਹਿਰ 3.26 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਹਾਨੌਮੀ (ਬਲਿਦਾਨ ਲਈ), ਨਵਰਾਤਰੇ ਸਮਾਪਤ, ਅਪਰਾਜਿਤਾ ਪੂਜਨ, ਿਵਜਯ ਦਸਮੀ, ਦੁਸਹਿਰਾ, ਕੁੱਲੂ (ਹਿਮਾਚਲ) ਦਸਹਿਰਾ, ਸ਼ੁਰੂ ਸ਼੍ਰੀ ਬਦਰੀ ਨਾਥ ਧਾਮ ਦੇ ਕਪਾਟ ਬੰਦ ਹੋ ਜਾਣਗੇ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa