ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
Monday, Oct 26, 2020 - 02:13 AM (IST)

ਮੇਖ- ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਅਾਂ, ਹਾਰਡਵੇਅਰ, ਸਰੀਆ, ਕੰਸਟਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਬ੍ਰਿਖ- ਜਿਸ ਕੰਮ ਲਈ ਯਤਨ ਕਰੋਗੇ ਜਾਂ ਪ੍ਰੋਗਰਾਮ ਬਣਾਉਗੇ, ਉਸ ’ਚ ਸਫਲਤਾ ਮਿਲੇਗੀ, ਅਫਸਰ ਨਰਮ, ਕੰਸੀਡ੍ਰੇਟ ਰਹਿਣਗੇ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।
ਮਿਥੁਨ- ਇਰਾਦਿਆਂ ’ਚ ਮਜ਼ਬੂਤੀ, ਜਨਰਲ ਸਿਤਾਰਾ ਆਪ ਨੂੰ ਹਰ ਪੱਖੋਂ ਦੂਜਿਅਾਂ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ ਪਰ ਢਈਆ ਆਪ ਨੂੰ ਅਪਸੈੱਟ-ਪ੍ਰੇਸ਼ਾਨ ਰੱਖਣ ਵਾਲਾ ਹੈ।
ਕਰਕ- ਸਿਹਤ ਦੇ ਮਾਮਲੇ ’ਚ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ, ਇਸ ਲਈ ਖਾਣ-ਪੀਣ ’ਚ ਬਦ-ਪ੍ਰਹੇਜ਼ੀ ਨਹੀਂ ਕਰਨੀ ਚਾਹੀਦੀ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ- ਵਪਾਰਕ ਅਤੇ ਕੰਮਕਾਜੀ ਕੋਸ਼ਿਸ਼ਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਸਰੇ ਦਾ ਬਹੁਤ ਲਿਹਾਜ਼ ਕਰਨਗੇ।
ਕੰਨਿਆ- ਦੁਸ਼ਮਣ ਆਪ ਨੂੰ ਨੁਕਸਾਨ ਪਹੁੰਚਾਉਣ ਜਾਂ ਪ੍ਰੇਸ਼ਾਨ ਕਰਨ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦੇਣਗੇ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ- ਜਨਰਲ ਸਿਤਾਰਾ ਸਟ੍ਰਾਂਗ, ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਮਦਦ ਕਰੇਗੀ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ- ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਮਜ਼ਬੂਤ ਅਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਸ਼ਤਰੂ ਕਮਜ਼ੋਰ, ਤੇਜ ਪ੍ਰਭਾਵ ਬਣਿਆ ਰਹੇਗਾ।
ਧਨ- ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ੁੱਭ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਬਿਹਤਰੀ ਹੋਵੇਗੀ।
ਮਕਰ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਿਸੇ ਪੇਚੀਦਾ ਬਣੇ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ।
ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਆਪਣੇ ਚੰਚਲ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮੀਨ- ਕਮਜ਼ੋਰ ਸਿਤਾਰੇ ਕਰਕੇ ਕਿਸੇ ਨਾ ਕਿਸੇ ਉਲਝਣ ਮੁਸ਼ਕਲ ਨਾਲ ਵਾਸਤਾ ਬਣਿਆ ਰਹੇਗਾ, ਪੈਰ ਫਿਸਲਣ ਦਾ ਵੀ ਡਰ ਬਣਿਆ ਰਹੇਗਾ।
26 ਅਕਤੂਬਰ 2020, ਸੋਮਵਾਰ
ਦਵੀਤੀਯ (ਸ਼ੁੱਧ) ਅੱਸੂ ਸੁਦੀ ਤਿੱਥੀ ਦਸ਼ਮੀ (ਸਵੇਰੇ 9.01 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੁੰਭ ’ਚ
ਮੰਗਲ ਮੀਨ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਕੰਿਨਆ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1942, ਮਿਤੀ 4 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ ਉਲ ਅੱਵਲ, ਤਰੀਕ :8, ਨਕਸ਼ੱਤਰ : ਸ਼ਤਭਿਖਾ (26 ਅਗਸਤ ਿਦਨ-ਰਾਤ ਅਤੇ ਅਗਲੇ ਦਿਨ (27 ਅਕਤੂਬਰ) ਸਵੇਰੇ 6.37 ਤੱਕ, ਯੋਗ : ਵ੍ਰਿਧੀ (26-27 ਮੱਧ ਰਾਤ 12.38 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 9.54 ’ਤੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭਰਤ ਮਿਲਾਪ, ਸ਼੍ਰੀ ਮਾਧਵਾਚਾਰੀਆ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)