ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

10/28/2020 2:13:01 AM

ਮੇਖ- ਉਲਝਣਾਂ ਵਾਲੇ ਸਿਤਾਰੇ ਕਰ ਕੇ ਹਰ ਫਰੰਟ ’ਤੇ ਆਪ ਦਾ ਕਦਮ ਰੁਕਦਾ ਰੁਕਦਾ ਅਤੇ ਪਿੱਛੇ ਖਿੱਚਦਾ ਨਜ਼ਰ ਆਵੇਗੀ, ਨੁਕਸਾਨ ਦਾ ਡਰ।

ਬ੍ਰਿਖ- ਮੈਡੀਸਨ, ਇੰਟੀਰੀਅਰ ਡੈਕੋਰੇਸ਼ਨ, ਕੰਸਲਟੈਂਸੀ, ਡਿਜ਼ਾਈਨਿੰਗ,ਟੀਚਿੰਗ, ਪ੍ਰਿੰਟਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੇ ਪੱਖ ਨੂੰ ਧਿਆਨ ਨਾਲ ਸੁਣਨਗੇ।

ਕਰਕ- ਜਨਰਲ ਸਿਤਾਰਾ ਸਟ੍ਰਾਂਗ-ਉਤਸ਼ਾਹ-ਹਿੰਮਤ ਅਤੇ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ ਪਰ ਮਨ ਬੁੱਧੀ, ਕਿਸੇ ਗਲਤ ਸੋਚ ਦੇ ਪ੍ਰਭਾਵ ’ਚ ਰਹੇਗੀ।

ਸਿੰਘ- ਸਿਤਾਰਾ ਸਿਹਤ ਲਈ ਠੀਕ ਨਹੀਂ,ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਕੇ ਕਰੋ,ਲਿਖਣ-ਪੜ੍ਹਨ ਦੇ ਕਿਸੇ ਕੰਮ ਨੂੰ ਵੀ ਜਲਦਬਾਜ਼ੀ ’ਚ ਫਾਈਨਲ ਨਾ ਕਰੋ।

ਕੰਨਿਆ- ਕੰਮਕਾਜੀ ਕੰਮਾਂ ਲਈ ਸਿਤਾਰਾ ਬਿਹਤਰ, ਪਤੀ-ਪਤਨੀ ਰਿਸ਼ਤਿਆਂ ’ਚ ਮਿਠਾਸ, ਤਾਲਮੇਲ-ਸਹਿਯੋਗ ਬਣਿਆ ਰਹੇਗਾ ਪਰ ਘਟੀਆ ਸਾਥੀਆਂ ਤੋਂ ਬਚੋ।

ਤੁਲਾ- ਸ਼ਤਰੂ ਅਤੇ ਸ਼ਰਾਰਤੀ ਲੋਕ ਆਪ ਨੂੰ ਘੇਰਨ, ਆਪ ਨੂੰ ਆਪਣੀ ਕਿਸੇ ਪ੍ਰਾਬਲਮ ’ਚ ਉਲਝਾਉਣ, ਫਸਾਉਣ ਲਈ ਸਰਗਰਮ ਰਹਿਣਗੇ, ਨੁਕਸਾਨ ਦਾ ਡਰ।

ਬ੍ਰਿਸ਼ਚਕ- ਸੰਤਾਨ ਸਾਥ ਦੇਵੇਗੀ, ਲਿਹਾਜ਼ ਕਰੇਗੀ, ਸੁਪੋਰਟ ਦੇਵੇਗੀ ਅਤੇ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦਗਾਰ ਹੋਵੇਗੀ, ਸੁਭਾਅ ’ਚ ਗੁੱਸਾ।

ਧਨ- ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਨੇਕ ਕੰਮਾਂ ’ਚ ਧਿਆਨ, ਮਨ ’ਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ।

ਮਕਰ- ਮਿੱਤਰਾਂ-ਸੱਜਣ ਸਾਥੀਆਂ ਨਾਲ ਮੇਲ-ਜੋਲ, ਸਹਿਯੋਗ ਅਤੇ ਉਨ੍ਹਾਂ ਦੀ ਮਦਦ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ- ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਿਸੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਕਿਸੇ ਨਾ ਕਿਸੇ ਕਾਰਨ ਮਨ ਟੈਂਨਸ, ਅਸ਼ਾਂਤ ਜਿਹਾ ਰਹੇਗਾ।

28 ਅਕਤੂਬਰ 2020,ਬੁੱਧਵਾਰ ਦਵੀਤਿਯ (ਸ਼ੁੱਧ) ਅੱਸੂ ਸੁਦੀ ਤਿਥੀ ਦੁਆਦਸ਼ੀ (ਦੁਪਹਿਰ 12.54 ਤਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮੀਨ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕੰਿਨਆ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1942, ਮਿਤੀ 6(ਕਤੱਕ), ਹਿਜਰੀ ਸਾਲ 1442, ਮਹੀਨਾ : ਰਬਿਉਲ ਅੱਵਲ, ਤਰੀਕ :10, ਨਕਸ਼ੱਤਰ : ਪੁਰਵਾ ਭਾਦਰਪਦ (ਸਵੇਰੇ 9.11 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਵਿਆਘਾਤ (28-29 ਮੱਧ ਰਾਤ 1.48 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ) , ਪੰਚਕ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਮੇਲਾ ਸ਼੍ਰੀ ਸ਼ਾਕੰਭਰੀ ਦੇਵੀ (ਉਤਰ ਪ੍ਰਦੇਸ਼)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa