ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

10/29/2020 2:14:02 AM

ਮੇਖ- ਖਰਚਿਆਂ ’ਤੇ ਕਾਬੂ ਰੱਖੋ, ਵਰਨਾ ਕਿਸੇ ਸਮੇਂ ਅਰਥ ਤੰਗੀ ਜਿਹੀ ਸਥਿਤੀ ਨਾਲ ਨਿਪਟਣਾ ਪੈ ਸਕਦਾ ਹੈ , ਪੇਮੈਂਟਸ ਅਤੇ ਲੈਣ-ਦੇਣ ਦੇ ਕੰਮਾਂ ’ਚ ਸਾਵਧਾਨੀ ਵਰਤੋ।

ਬ੍ਰਿਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਿਸੇ ਕਾਰੋਬਾਰੀ ਕੰਮ ’ਚੋਂ ਕਿਸੇ ਬਾਧਾ ਮੁਸ਼ਕਲ ਨੂੰ ਹਟਾਉਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ- ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚ ਆਪ ਦਾ ਬੋਲਬਾਲਾ ਅਤੇ ਪੈਠ ਵਧੇਗੀ ਅਤੇ ਆਪਣੇ ਗੱੁੱਸੇ ਨੂੰ ਬੇ-ਕਾਬੂ ਨਾ ਹੋਣ ਦਿਓ।

ਕਰਕ- ਕੰਮਕਾਜੀ ਦਸ਼ਾ ਸੰਤੋਖਜਨਕ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਧਾਰਮਿਕ ਕੰਮਾਂ ’ਚ ਜੀਅ ਘੱਟ ਲੱਗੇਗਾ, ਵੈਸੇ ਅਰਥ ਮੋਰਚੇ ’ਤੇ ਸਥਿਤੀ ਸਹੀ ਰਹੇਗੀ।

ਸਿੰਘ- ਸੀਮਾ ’ਚ ਅਤੇ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਕਿਉਂਕਿ ਸਿਤਾਰਾ ਪੇਟ ਲਈ ਢਿੱਲਾ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਕਰਨ ’ਤੇ ਪਰੇਸ਼ਾਨੀਅਾਂ ਵਧਣਗੀਅਾਂ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ, ਰੰਗੀਨੀ ਬਣੀ ਰਹੇਗੀ ਪਰ ਸ਼ਰਾਰਤੀ ਲੋਕ ਸਰਗਰਮ ਰਹਿਣਗੇ।

ਤੁਲਾ- ਮਨੋਬਲ ਦਾ ਟੁੱਟਣਾ ਆਪ ਨੂੰ ਉਤਸ਼ਾਹੀਣ ਅਤੇ ਪਰੇਸ਼ਾਨ ਰੱਖ ਸਕਦਾ ਹੈ, ਇਸ ਲਈ ਆਪਣੇ ਮਨੋਬਲ ਨੂੰ ਨਿਰਾਸ਼ਾ ਤੋਂ ਹਟਾਉਣ ਦਾ ਯਤਨ ਕਰੋ, ਸਫਰ ਤੋਂ ਬਚੋ।

ਬ੍ਰਿਸ਼ਚਕ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ- ਸਮਾਜਿਕ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।

ਧਨ- ਜ਼ਮੀਨੀ ਜਾਇਦਾਦ ਕੰਮਾਂ ਲਈ ਸਮਾਂ ਬਿਹਤਰ, ਕਿਸੇ ਵੀ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣਾ ਸਹੀ ਰਹੇਗਾ, ਮਨੋਬਲ ਸਟ੍ਰਾਂਗ ਬਣਿਆ ਰਹੇਗਾ।

ਮਕਰ- ਕਿਸੇ ਉਲਝੇ ਅਟਕੇ ਕੰਮਕਾਜੀ ਕੰਮ ਨੂੰ ਅਟੈਂਡ ਕਰਨ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ , ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਕੁੰਭ- ਟੀਚਿੰਗ, ਪ੍ਰੀਟਿੰਗ, ਕੰਸਲਟੈਂਸੀ, ਡਿਜ਼ਾਈਨਿੰਗ ਆਦਿ ਦੇ ਕੰਮਾਂ ਨੂੰ ਕਰਨ ਵਾਲੇ ਲੋਕਾਂ ਦੀ ਅਰਥ ਦਸ਼ਾ ਚੰਗੀ ਰਹੇਗੀ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ।

ਮੀਨ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਵਿਰੋਧੀ ਕਮਜ਼ੋਰ ਰਹਿਣਗੇ ਪਰ ਮਾਨਸਿਕ ਪਰੇਸ਼ਾਨੀ ਜ਼ਰੂਰ ਰਹੇਗੀ।

29 ਅਕਤੂਬਰ 2020,ਵੀਰਵਾਰ

ਦਵੀਤਿਯ (ਸ਼ੁੱਧ) ਅੱਸੂ ਸੁਦੀ ਤਿਥੀ ਤਰੋਦਸ਼ੀ (ਬਾਅਦ ਦੁਪਹਿਰ 3.16 ਤਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮੀਨ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕੰਿਨਆ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1942, ਮਿਤੀ 7(ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ ਅੱਵਲ, ਤਰੀਕ :11, ਨਕਸ਼ੱਤਰ : ਉੱਤਰਾ ਭਾਦਰਪਦ (ਦੁਪਹਿਰ 12 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ ਯੋਗ : ਹਰਸ਼ਣ (29-30 ਮੱਧ ਰਾਤ 2.37 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ) , ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) ਦੁਪਹਿਰ 12 ਵਜੇ ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ।। ਦਿਸ਼ਾ ਸ਼ੂਲ : ਦੱਖਣ ਅਤੇ ਆਗੇਨਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa