ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

11/04/2020 3:33:30 AM

ਮੇਖ- ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।

ਬ੍ਰਿਖ- ਜਿਹੜੇ ਲੋਕ ਖੁਦ ਦਾ ਕਾਰੋਬਾਰੀ ਧੰਦਾ ਕਰਦੇ ਹਨ, ਉਨਾਂ ਨੂੰ ਉਸ ’ਚ ਪੂਰੀ ਸਕਸੈੱਸ ਮਿਲੇਗੀ, ਕਾਰੋਬਾਰੀ ਪਲਾਨਿੰਗ ਵੀ ਕੁਝ ਅੱਗੇ ਵਧ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।

ਮਿਥੁਨ- ਸਿਤਾਰਾ ਬਾਅਦ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ, ਨੁਕਸਾਨ ਅਤੇ ਝਮੇਲਿਆਂ ਵਾਲਾ, ਲੈਣ–ਦੇਣ ਦੇ ਕੰਮ ਵੀ ਸਾਵਧਾਨੀ ਨਾਲ ਕਰੋ ਪਰ ਬਾਅਦ ’ਚ ਸਮਾਂ ਸੁਧਰੇਗਾ।

ਕਰਕ- ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਕਿਸੇ ਨਾ ਕਿਸੇ ਪੇਚੀਦਗੀ ਦੇ ਜਾਗਣ ਦਾ ਡਰ ਵਧੇਗਾ।

ਸਿੰਘ- ਸਿਤਾਰਾ ਬਾਅਦ ਦੁਪਹਿਰ ਤੱਕ ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਅਰਥ ਮੋਰਚੇ ’ਤੇ ਸਥਿਤੀ ਬਿਹਤਰ ਬਣੇਗੀ।

ਕੰਨਿਆ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਸੰਤਾਨ ਸਾਥ ਦੇਵੇਗੀ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।

ਤੁਲਾ- ਸਿਤਾਰਾ ਬਾਅਦ ਦੁਪਹਿਰ ਤੱਕ ਸਿਹਤ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਜ਼ਰੂਰੀ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਕਾਰੋਬਾਰੀ ਕੰਮਾਂ ’ਚ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਪ੍ਰਤੀਕੂਲ ਬਣ ਸਕਦਾ ਹੈ।

ਧਨ- ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ, ਪ੍ਰੇਸ਼ਾਨੀ ਅਤੇ ਸਮੱਸਿਆਵਾਂ ਵਾਲਾ, ਖਰਚਿਆਂ ਦਾ ਪ੍ਰੈਸ਼ਰ ਬਣਿਆ ਰਹੇਗਾ ਪਰ ਬਾਅਦ ’ਚ ਬਿਹਤਰ ਹਾਲਾਤ ਬਣਨਗੇ।

ਮਕਰ- ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ ਹਾਲਾਤ ਰੱਖਣ ਵਾਲਾ ਅਤੇ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਕੋਈ ਸੁੱਤੀ ਪਈ ਸਮੱਸਿਆ ਦੁਬਾਰਾ ਜਾਗ ਸਕਦੀ ਹੈ, ਸੁਚੇਤ ਰਹੋ।

ਕੁੰਭ- ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ ਵਾਲਾ, ਪ੍ਰਾਪਰਟੀ ਦੇ ਕਿਸੇ ਕੰਮ ਲਈ ਕਦਮ ਬੜ੍ਹਤ ਵੱਲ, ਫਿਰ ਅੱਗੇ ਸਮਾਂ ਵੀ ਹਰ ਫ੍ਰੰਟ ’ਤੇ ਚੰਗਾ।

ਮੀਨ- ਬਾਅਦ ਦੁਪਹਿਰ ਤੱਕ ਮਨ ਹਿੰਮਤੀ-ਉਤਸ਼ਾਹੀ ਰਹੇਗਾ, ਮਨੋਬਲ ਵੀ ਸਟ੍ਰਾਂਗ ਰਹੇਗਾ ਪਰ ਬਾਅਦ ’ਚ ਜ਼ਮੀਨੀ-ਜਾਇਦਾਦੀ ਕੰਮਾਂ ਲਈ ਸਿਤਾਰਾ ਬਿਹਤਰ ਬਣੇਗਾ।

4 ਨਵੰਬਰ 2020,ਬੁੱਧਵਾਰ

ਕੱਤਕ ਵਦੀ ਤਿੱਥੀ ਚੌਥ (4 ਨਵੰਬਰ ਦਿਨ ਰਾਤ ਅਤੇ ਅਗਲੇ ਦਿਨ (5ਨਵੰਬਰ) ਸਵੇਰੇ 5.15 ਤੱਕ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕੰਿਨਆ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 13 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ ਅੱਵਲ, ਤਰੀਕ : 17, ਨਕਸ਼ੱਤਰ :ਮ੍ਰਿਗਸ਼ਿਰ (4-5 ਮੱਧ ਰਾਤ 4.51 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸ਼ਿਵ (ਪੂਰਾ ਦਿਨ-ਰਾਤ)। ਚੰਦਰਮਾ : ਬ੍ਰਿਖ ਰਾਸ਼ੀ ’ਤੇ (ਬਾਅਦ ਦੁਪਹਿਰ 3.43 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ :ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਰਤ ਕਰਵਾਚੌਥ, ਕਰਕਚੌਥ, ਸ਼੍ਰੀ ਗਣੇਸ਼ ਚੌਥ ਵਰਤ, ਦਸ਼ਰਥ ਚੌਥ, ਈਦੁਲ ਮੌਲਾਦ (ਮੁਸਲਿਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

Bharat Thapa

This news is Content Editor Bharat Thapa