ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

11/08/2020 3:20:34 AM

ਮੇਖ- ਜੇ ਕੋਈ ਜਾਇਦਾਦੀ ਕੰਮ ਰੁੱਕਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਪਰ ਸੁਭਾਅ ’ਚ ਗੁੱਸਾ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ- ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਉਂਝ ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰਹੋਗੇ।

ਮਿਥੁਨ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਜੇ ਕੋਈ ਕਾਰੋਬਾਰੀ ਕੰਮ ਰੁੱਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਅਾਂ ’ਚ ਸਫਲਤਾ ਮਿਲੇਗੀ, ਮਨ ’ਚ ਜ਼ਿੰਦਾ-ਦਿਲੀ, ਸਵਛੰਦਤਾ ਬਣੀ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਧਿਆਨ ਰੱਖੋ ਕਿ ਉਲਝਣਾਂ, ਝਮੇਲਿਅਾਂ ਕਰਕੇ ਆਪ ਦਾ ਕੋਈ ਬਣਿਆ ਕੰਮ ਵਿਗੜ ਨਾ ਜਾਵੇ, ਇੰਪੋਰਟ, ਅੈਕਸਪੋਰਟ, ਵੀਜ਼ਾ-ਪਾਸਪੋਰਟ ਦਾ ਕੰਮ ਕਰਨ ਵਾਲਿਅਾਂ ਲਈ ਸਮਾਂ ਕਮਜ਼ੋਰ।

ਕੰਨਿਆ- ਸਿਤਾਰਾ ਧਨ ਲਾਭ ਲਈ ਚੰਗਾ, ਡ੍ਰਿੰਕਸ-ਰਸਾਇਣਾਂ, ਰੰਗ-ਰੋਗਨ, ਇੰਪੋਰਟ-ਅੈਕਸਪੋਰਟ, ਸਮੂੰਦਰੀ ਅਤੇ ਪੈਟ੍ਰੋਲੀਅਮ ਉਤਪਾਦਾਂ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਬਿਹਤਰ ਰਹੇਗੀ।

ਤੁਲਾ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ, ਅਫਸਰਾਂ ਦੇ ਸਾਫਟ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਸ਼ਚਕ- ਯਤਨ ਕਰਨ ’ਤੇ ਕੋਈ ਰੁਕਾਵਟ, ਮੁਸ਼ਕਲ ਹੱਟੇਗੀ ਅਤੇ ਕੋਈ ਸਕੀਮ ਸਿਰੇ ਚੜ੍ਹ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਧਨ- ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਉਨ੍ਹਾਂ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਨਹੀਂ ਕਰਨੀ ਚਾਹੀਦੀ, ਜਿਹੜੀਅਾਂ ਸਿਹਤ ਨੂੰ ਸੂਟ ਨਾ ਕਰਦੀਅਾਂ ਹੋਣ।

ਮਕਰ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਸੋਚ ਅਤੇ ਨਜ਼ਰ ਨਾਲ ਦੇਖਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ- ਕਮਜ਼ੋਰ ਸਿਤਾਰੇ ਅਤੇ ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸਫਰ ਤੋਂ ਬਚਣਾ ਚਾਹੀਦਾ ਹੈ।

ਮੀਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਅਤੇ ਇੱਜ਼ਤ ਬਣੀ ਰਹੇਗੀ।

8 ਨਵੰਬਰ 2020, ਐਤਵਾਰ

ਕੱਤਕ ਵਦੀ ਤਿੱਥੀ ਸਪਤਮੀ ( ਸਵੇਰੇ 7.30 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ (ਿਜਹੜੀ ਕਸ਼ੈਅ ਹੋ ਗਈ ਹੈ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਕਰਕ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕੰਿਨਆ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077 ਕੱਤਕ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 17 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ ਅੱਵਲ, ਤਰੀਕ : 21, ਨਕਸ਼ੱਤਰ : ਪੱਖ (ਸਵੇਰੇ 8.45 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸ਼ੁਕਲ (8-9 ਮੱਧ ਰਾਤ 3.42 ਤੱਕ) ਅਤੇ ਮਗਰੋਂ ਯੋਗ ਬ੍ਰਹਮ। ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਸਵੇਰੇ 3.45 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਿਦਸ਼ਾ ਲਈ। ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਿਦਵਸ ਅਤੇ ਿਤਉਹਾਰ : ਵਰਤ ਅਹੋਈ ਅਸ਼ਟਮੀ।

­–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa