ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ
Tuesday, Nov 10, 2020 - 03:00 AM (IST)

ਮੇਖ- ਸੰਤਾਨ ਸਹਿਯੋਗੀ ਅਤੇ ਸੁਪੋਰਟਿਵ ਰੁਖ ਰੱਖੇਗੀ ਅਤੇ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਕਰੇਗੀ, ਉਂਝ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਕੁਝ ਬਿਹਤਰ ਸ਼ੇਪ ਦੇ ਸਕਦਾ ਹੈ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ, ਪੈਠ ਵੱਧੇਗੀ।
ਮਿਥੁਨ- ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਰਾਹੂ ਦੀ ਕਮਜ਼ੋਰ ਸਥਿਤੀ ਕਿਸੇ ਨਾ ਕਿਸੇ ਝਮੇਲੇ ਨੂੰ ਜਗਾਈ ਰੱਖੇਗੀ।
ਕਰਕ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਿਸੇ ਕਾਰੋਬਾਰੀ ਸਮੱਸਿਆ ਨੂੰ ਢਿੱਲਾ ਰੱਖਣ ਵਾਲਾ, ਉਂਝ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਅਾਂ ’ਚ ਸਫਲਤਾ ਮਿਲੇਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਰਹਿਣ ਦਾ ਡਰ ਰਹੇਗਾ।
ਕੰਨਿਆ- ਸਮਾਂ ਖਰਚਿਅਾਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਕੰਮਕਾਜੀ ਕੰਮਾਂ ’ਚ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਤੁਲਾ- ਸਿਤਾਰਾ ਧਨ ਲਾਭ ਵਾਲਾ, ਮਿੱਟੀ, ਰੇਤਾ, ਬੱਜਰੀ, ਇੱਟਾਂ, ਸੀਮੈਂਟ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਿਮਲੇਗਾ।
ਬ੍ਰਿਸ਼ਚਕ- ਕਿਸੇ ਅਫਸਰ ਦੇ ਸੁਪੋਰਟਿਵ ਰੁਖ ਕਰਕੇ ਆਪ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾ ਲੈਣ ਵੱਲ ਕੁਝ ਅੱਗੇ ਵਧੋਗੇ, ਉਂਝ ਸੁਭਾਅ ’ਚ ਗੁੱਸਾ ਰਹੇਗਾ।
ਧਨ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਤੌਰ ’ਤੇ ਬਿਹਤਰੀ ਰਹੇਗੀ।
ਮਕਰ- ਪੇਟ ਦੇ ਪ੍ਰਤੀ ਸੁਚੇਤ ਰਹਿਣਾ ਅਤੇ ਨਾਪ ਤੋਲ ਅਤੇ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਇੱਜ਼ਤ ਬਣੀ ਰਹੇਗੀ।
ਕੁੰਭ- ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ।
ਮੀਨ- ਕਮਜ਼ੋਰ ਸਿਤਾਰਾ ਅਤੇ ਕਮਜ਼ੋਰ ਮਨੋਬਲ ਕਰਕੇ ਆਪ ਦਾ ਮਨ ਕਿਸੇ ਨਾ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਹੀਂ ਹੋਵੇਗਾ।
10 ਨਵੰਬਰ 2020, ਮੰਗਲਵਾਰ
ਕੱਤਕ ਵਦੀ ਤਿੱਥੀ ਦਸਮੀ (10-11 ਮੱਧ ਰਾਤ 3.23 ਤੱਕ) ਅਤੇ ਮਗਰੋਂ ਿਤੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਸਿੰਘ ’ਚ
ਮੰਗਲ ਮੀਨ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਕੰਿਨਆ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077 ਕੱਤਕ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 19 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ ਅੱਵਲ, ਤਰੀਕ : 23, ਨਕਸ਼ੱਤਰ : ਮਘਾ (ਸਵੇਰੇ 7.56 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਏਂਦਰ (ਰਾਤ 10.44 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ। ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਿਦਨ ਰਾਤ) ਸਵੇਰੇ 7.56 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸ਼ਾਮ 4.26 ਤੋਂ ਲੈ ਕੇ 10-11 ਮੱਧ ਰਾਤ 3.23 ਤੱਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਿਦਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਿਦਵਸ ਅਤੇ ਿਤਉਹਾਰ : ਭੰਡਾਰਾ ਸ਼੍ਰੀ ਹਰੀ ਓਮ ਜੀ (ਮਾਣਕਪੁਰ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)