ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

11/12/2020 3:35:02 AM

ਮੇਖ- ਸ਼ਤਰੂਆਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਪਰ ਜਨਰਲ ਸਥਿਤੀ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੀ ਰਹੇਗੀ, ਸਫਰ ਵੀ ਨੁਕਸਾਨ ਵਾਲਾ।     

ਬ੍ਰਿਖ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ ਯਤਨ ਕਰਨ ’ਤੇ ਕੋਈ ਸਕੀਮ ਕੁਝ ਅੱਗੇ ਵਧ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਮਿਥੁਨ- ਕੋਰਟ-ਕਚਹਿਰੀ ਨਾਲ ਜੁੜੇ ਿਕਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਰਿਸਪਾਂਸ ਮਿਲਣ ਦੀ ਆਸ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ।

ਕਰਕ- ਮਿੱਤਰਾਂ-ਸੱਜਣ ਸਾਥੀਆਂ ਨਾਲ ਮੇਲਜੋਲ ਅਤੇ ਤਾਲਮੇਲ ਫਾਇਦੇਮੰਦ ਰਹੇਗਾ ਪਰ ਫੈਮਿਲੀ ਫਰੰਟ ’ਤੇ ਕੁਝ ਨਾ ਕੁਝ ਖਿਚਾਤਣੀ ਅਤੇ ਪਰੇਸ਼ਾਨੀ ਰਹਿ ਸਕਦੀ ਹੈ।

ਸਿੰਘ- ਸਿਤਾਰਾ ਆਮਦਨ ਵਾਲਾ, ਖੇਤੀ ਉਤਪਾਦਾਂ, ਖੇਤੀ ਉਪਕਰਣਾਂ,ਖਾਦਾਂ-ਬੀਜਾਂ, ਕਰਿਆਨਾ ਅਤੇ ਮਨਿਆਰੀ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਕੰਨਿਆ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਨੇਕ ਕੰਮਾਂ ਵਲ ਧਿਆਨ, ਵੈਸੇ ਮਨ ਕਿਸੇ ਨਾ ਕਿਸੇ ਟੈਨਸ਼ਨ ’ਚ ਡੁੱਬਿਆ ਰਹੇਗਾ।

ਤੁਲਾ- ਸਿਤਾਰਾ ਉਲਝਣਾਂ ਝਮੇਲਿਆਂ ਅਤੇ ਪਰੇਸ਼ਾਨੀਅਾਂ ਨੂੰ ਜਗਾਈ ਰੱਖਣ ਅਤੇ ਜਨਰਲ ਹਾਲਾਤ ਆਪੋਜ਼ਿਟ ਬਣਾਉਣ ਵਾਲਾ, ਧਨ ਹਾਨੀ ਦਾ ਡਰ ਬਣਿਆ ਰਹੇਗਾ।

ਬ੍ਰਿਸ਼ਚਕ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਰੁੱਕਿਆ ਕੰਮ ਵੀ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵਲ ਰਹੇਗਾ, ਵੱਡੇ ਲੋਕ ਵੀ ਸਾਫਟ, ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਤਬੀਅਤ ’ਚ ਤੇਜ਼ੀ ਰਹੇਗੀ।

ਕੁੰਭ- ਸਿਤਾਰਾ ਸਿਹਤ ਲਈ ਠੀਕ ਨਹੀਂ ਰੇਸ਼ਾ-ਨਜ਼ਲਾ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ ਹੋਵੇਗਾ।

12 ਨਵੰਬਰ 2020, ਵੀਰਵਾਰ

ਕੱਤਕ ਵਦੀ ਤਿੱਥੀ ਦੁਆਦਸ਼ੀ (ਰਾਤ 9.30 ਤੱਕ) ਅਤੇ ਮਗਰੋਂ ਿਤੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਸਿੰਘ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕੰਿਨਆ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077 ਕੱਤਕ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 21 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ ਅੱਵਲ, ਤਰੀਕ : 25, ਨਕਸ਼ੱਤਰ : ਹਸਤ (12-13 ਮੱਧ ਰਾਤ 1.55 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਵਿਸ਼ਕੁੰਭ (ਬਾਅਦ ਦੁਪਹਿਰ 3.44 ਤਕ) ਅਤੇ ਮਗਰੋਂ ਯੋਗ ਧ੍ਰਿਤੀ। ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਦੱਖਣ ਅਤੇ ਆਗੇਨਯ ਿਦਸ਼ਾ ਲਈ। ਰਾਹੂਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤੱਕ। ਪੁਰਬ, ਿਦਵਸ ਅਤੇ ਤਿਉਹਾਰ : ਗੋ ਵਤਸ ਦੁਆਦਸ਼ੀ, ਸ਼੍ਰੀ ਮਦਨ ਮੋਹਨ ਮਾਲਵੀਯ ਪੁੰਨ ਤਿਥੀ।।

­–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa