ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

11/18/2020 2:14:01 AM

ਮੇਖ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕਥਾ ਵਾਰਤਾ ਅਤੇ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਆਪ ਹਾਵੀ, ਪ੍ਰਭਾਵੀ-ਵਿਜਈ ਅਤੇ ਸਫਲ ਰਹੋਗੇ।

ਬ੍ਰਿਖ- ਸਿਤਾਰਾ ਸਿਹਤ ਲਈ ਢਿੱਲਾ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਕਰਨ ਤੋਂ ਬਚੋ, ਜਿਹੜੀਆਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਅਂ ਹੋਣ, ਨੁਕਸਾਨ ਦਾ ਵੀ ਡਰ।

ਮਿਥੁਨ- ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ, ਸਹਿਯੋਗ ਬਣਿਆ ਰਹੇਗਾ।

ਕਰਕ- ਕਿਸੇ ਸਟ੍ਰਾਂਗ ਸ਼ਤਰੂ ਨਾਲ ਟਕਰਾਅ ਦਾ ਖਤਰਾ ਰਹੇਗਾ, ਇਸ ਲਈ ਦੁਸ਼ਮਣਾਂ ਤੋਂ ਫਾਸਲਾ ਰੱਖਣਾ ਜ਼ਰੂਰੀ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਸਿੰਘ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਦੁਸ਼ਮਣਾਂ ਦੀ ਉਛਲ ਕੂਦ ਦਾ ਕੋਈ ਨਤੀਜਾ ਨਹੀਂ ਨਿਕਲੇਗਾ।

ਕੰਨਿਆ- ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਸਾਫਟ, ਸੁਪੋਰਟਿਵ , ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਤੁਲਾ- ਮਿੱਤਰਾਂ-ਸੱਜਣ ਸਾਥੀਆਂ ਨਾਲ ਮੇਲਜੋਲ ਫਰੂਟਫੁੱਲ ਰਹੇਗਾ, ਜਿਹੜਾ ਵੀ ਯਤਨ ਕਰੋਗੇ, ਉਸ ਦਾ ਬਿਹਤਰ ਨਤੀਜਾ ਮਿਲੇਗਾ। ਜਨਰਲ ਹਾਲਾਤ ਵੀ ਸਫਲਤਾ ਵਾਲੇ।

ਬ੍ਰਿਸ਼ਚਕ- ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਕੰਮ ’ਚੋਂ ਮੁਸ਼ਕਿਲ ਹਟੇਗੀ ਅਤੇ ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਕੁਝ ਮੈਂਟਲ ਟੈਨਸ਼ਨ ਜ਼ਰੂਰ ਰਹਿ ਸਕਦੀ ਹੈ।

ਮਕਰ- ਸਿਤਾਰਾ ਨੁਕਸਾਨ ਪ੍ਰੇਸ਼ਾਨੀ ਅਤੇ ਉਲਝਣਾਂ ਵਾਲਾ, ਇਸ ਲਈ ਕੋਈ ਵੀ ਨਵਾਂ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਲਿਖਣ-ਪੜ੍ਹਨ ਦੇ ਕੰਮ ਸੁਚੇਤ ਰਹਿ ਕੇ ਕਰੋ।

ਕੁੰਭ- ਕੰਸਲਟੈੈਂਸੀ, ਟੀਚਿੰਗ, ਪ੍ਰਿੰਟਿੰਗ, ਡਿਜ਼ਾਈਨਿੰਗ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵਲ, ਅਫਸਰਾਂ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਦੁਸ਼ਮਣ ਆਪ ਅੱੱਗੇ ਠਹਿਰ ਨਾ ਸਕਣਗੇ।

18 ਨਵੰਬਰ 2020, ਬੁੱਧਵਾਰ

ਕੱਤਕ ਸੁਦੀ ਤਿਥੀ ਚੌਥ (ਰਾਤ 11.17 ਤਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ’ਚ

ਚੰਦਰਮਾ ਧਨ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਤੁਲਾ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1942, ਮਿਤੀ 27(ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ-ਸਾਨੀ, ਤਰੀਕ :2, ਨਕਸ਼ੱਤਰ : ਮੂਲਾ (ਸਵੇਰੇ 10.40 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਧ੍ਰਿਤੀ ( ਦੁਪਹਿਰ 12.30 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਧਨ ਰਾਸ਼ੀ ’ਤੇ ( ਪੂਰਾ ਦਿਨ ਰਾਤ) ਸਵੇਰੇ 10.40 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਦੁਪਹਿਰ 12.18 ਤੋਂ ਲੈ ਕੇ ਰਾਤ 11.17 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਦੁਰਵਾ ਗਣਪਤੀ ਵਰਤ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa