ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

11/24/2020 3:20:16 AM

ਮੇਖ- ਬੇਕਾਬੂ ਖਰਚ, ਅਰਥ ਦਸ਼ਾ ਨੂੰ ਤੰਗ ਰੱਖ ਸਕਦੇ ਹਨ, ਆਪਣੀ ਿਕਸੇ ਵੀ ਪੇਮੈਂਟ ਨੂੰ ਫਸਣ ਨਾ ਦਿਓ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਖ- ਟੀਚਿੰਗ, ਪ੍ਰਿੰਟਿੰਗ, ਪਬਲਿਸ਼ਿੰਗ, ਕੰਸਲਟੈਂਸੀ, ਡਿਜ਼ਾਈਨਿੰਗ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰ ਕੰਮਾਂ ’ਚ ਲਾਭ ਮਿਲਣ ਦੀ ਆਸ।

ਮਿਥੁਨ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਸਾਫਟ ਰੁਖ਼ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਪਰ ਸਿਹਤ ਲਈ ਸਿਤਾਰਾ ਕਮਜ਼ੋਰ।

ਕਰਕ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਕਥਾ-ਵਾਰਤਾ, ਕੀਰਤਨ-ਸਤਿਸੰਗ ਸੁਣਨ ’ਚ ਜੀ ਲੱਗੇਗਾ, ਕਾਰੋਬਾਰੀ ਮੋਰਚੇ ’ਤੇ ਸਥਿਤੀ ਚੰਗੀ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਹੀ ਸਹੀ ਰਹੇਗਾ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲੇ ’ਚ ਨਾ ਫਸਣ ਦਿਓ।

ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਤੀ-ਪਤਨੀ ਸਬੰਧਾਂ ’ਚ ਤਾਲਮੇਲ ਸਹਿਯੋਗ ਰਹੇਗਾ।

ਤੁਲਾ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰੀ ਤਰ੍ਹਾਂ ਸਰਗਰਮ ਰਹਿਣਗੇ।

ਬ੍ਰਿਸ਼ਚਕ- ਸੰਤਾਨ ਦੇ ਸਹਿਯੋਗੀ ਰੁਖ਼ ਅਤੇ ਤਾਲਮੇਲ ਕਰਕੇ ਆਪ ਦੀ ਕੋਈ ਸਮੱਸਿਆ ਸੁਲਝਣ ਦੇ ਨੇੜੇ ਪਹੁੰਚੇਗੀ, ਵੱਡੇ ਲੋਕ ਮਿਹਰਬਾਨ,ਕੰਸੀਡ੍ਰੇਟ ਰਹਿਣਗੇ।

ਧਨ- ਕਿਸੇ ਪੈਂਡਿੰਗ ਪਏ, ਪ੍ਰਾਪਰਟੀ ਦੇ ਕਿਸੇ ਕੰਮ ਲਈ ਫਿਰ ਤੋਂ ਯਤਨ ਕਰਨ ’ਤੇ ਕੁਝ ਬਿਹਤਰੀ ਦੇ ਆਸਾਰ ਬਣ ਸਕਦੇ ਹਨ, ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ।

ਮਕਰ- ਮਿੱਤਰਾਂ-ਕੰਮਕਾਜੀ ਸਾਥੀਆਂ ਨਾਲ ਤਾਲਮੇਲ ਵਧੇਗਾ ਅਤੇ ਉਹ ਆਪ ਦੀ ਗੱਲ-ਸੁਝਾਅ ਨੂੰ ਗੰਭੀਰਤਾ ਅਤੇ ਜ਼ਿਆਦਾ ਧਿਆਨ ਨਾਲ ਸੁਣਨਗੇ।

ਕੁੰਭ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਕੁਝ ਸੁਧਰੇਗੀ, ਵੱਡੇ ਲੋਕ ਆਪ ਦਾ ਕੁਝ ਲਿਹਾਜ਼ ਕਰਨਗੇ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਸੋਚੋਗੇ, ਉਸ ’ਚ ਸਫਲਤਾ ਮਿਲੇਗੀ ਪਰ ਘਟੀਆ ਸੋਚ-ਨੇਚਰ ਵਾਲੇ ਲੋਕਾਂ ਤੋਂ ਫਾਸਲਾ ਰੱਖਣਾ ਜ਼ਰੂਰੀ।

24 ਨਵੰਬਰ 2020, ਮੰਗਲਵਾਰ

ਕੱਤਕ ਸੁਦੀ ਤਿਥੀ ਦਸ਼ਮੀ (24-25 ਮੱਧ ਰਾਤ 2.43 ਤਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਕੁੰਭ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਮੱਘਰ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1942, ਮਿਤੀ 3 (ਮੱਘਰ), ਹਿਜਰੀ ਸਾਲ 1442, ਮਹੀਨਾ : ਰਬਿ-ਉਲ-ਸਾਨੀ, ਤਰੀਕ :8, ਨਕਸ਼ੱਤਰ : ਪੁਰਵਾ ਭਾਦਰਪਦ (ਬਾਅਦ ਦੁੁਪਹਿਰ 3.32 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਵਜਰ (24 ਨਵੰਬਰ ਦਿਨ ਰਾਤ ਅਤੇ ਅਗਲੇ ਦਿਨ (25 ਨਵੰਬਰ) ਸਵੇਰੇ 6.45 ਤੱਕ), ਚੰਦਰਮਾ : ਕੁੰਭ ਰਾਸ਼ੀ ’ਤੇ (ਸਵੇਰੇ 8.53 ਤੱਕ), ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਪੰਚਕ ਲੱਗੀ ਰਹੇਗੀ (ਪੂਰਾ ਿਦਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਅਚਲੇਸ਼ਵਰ (ਬਟਾਲਾ, ਪੰਜਾਬ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa