ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
11/25/2020 3:22:03 AM
ਮੇਖ- ਜਿਹੜੇ ਖਰਚਿਆਂ ਨੂੰ ਟਾਲਿਆ ਜਾ ਸਕੇ, ਟਾਲ ਦੇਣਾ ਸਹੀ ਰਹੇਗਾ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ, ਵਰਨਾ ਉਧਾਰ ਦਿੱਤੀ ਗਈ ਰਕਮ ਵਾਪਸ ਨਾ ਹੋਵੇਗੀ।
ਬ੍ਰਿਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਅਰਥ ਦਸ਼ਾ ਬਿਹਤਰ ਰੱਖਣ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਕੁਝ ਅੱਗੇ ਵਧੇਗੀ, ਮਾਣ-ਯਸ਼ ਦੀ ਪ੍ਰਾਪਤੀ।
ਮਿਥੁਨ- ਅਫਸਰਾਂ ਦੇ ਨਰਮ ਰੁਖ ਕਰ ਕੇ ਕਿਸੇ ਸਰਕਾਰੀ ਕੰਮ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਰੁਕਾਵਟ/ ਮੁਸ਼ਕਲ ਹਟੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕਰਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਫੈਮਿਲੀ ਫ੍ਰੰਟ ’ਤੇ ਖਿਚਾਤਣੀ ਬਣੀ ਰਹੇਗੀ।
ਸਿੰਘ- ਕਿਉਂਕਿ ਸਿਤਾਰਾ ਪੇਟ ਲਈ ਢਿੱਲਾ ਹੈ, ਇਸ ਲਈ ਖਾਣ-ਪੀਣ ਬਾਰੇ ਪੂਰੀ ਸੰਭਾਲ ਰੱਖਣੀ ਜ਼ਰੂਰੀ, ਕਿਸੇ ਹੇਠ ਆਪਣੀ ਪੇਮੈਂਟ ਵੀ ਨਾ ਫਸਾਓ।
ਕੰਨਿਆ- ਅਰਥ ਅਤੇ ਕਰੋਬਾਰੀ ਦਸ਼ਾ ਚੰਗੀ, ਜਨਰਲ ਕੰਮਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।
ਤੁਲਾ- ਕਮਜ਼ੋਰ ਮਨੋਬਲ ਕਰ ਕੇ ਮਨ ਡਰਿਆ ਡਰਿਆ ਰਹੇਗਾ, ਇਸ ਲਈ ਵਿਰੋਧ ਦੇ ਡਰ ਕਰ ਕੇ ਆਪ ਕਿਸੇ ਵੀ ਕੰਮ ਨੂੰ ਨਿਪਟਾ ਨਾ ਸਕੋਗੇ।
ਬ੍ਰਿਸ਼ਚਕ- ਜਨਰਲ ਸਿਤਾਰਾ ਜ਼ੋਰਦਾਰ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।
ਧਨ- ਪ੍ਰਾਪਰਟੀ ਦੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ- ਉਤਸ਼ਾਹ-ਹਿੰਮਤ-ਭਜਦੌੜ ਕਰਨ ਦੀ ਸ਼ਕਤੀ ਬਣੀ ਰਹੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ ਪਰ ਤਬੀਅਤ ’ਚ ਤੇਜ਼ੀ ਰਹੇਗੀ।
ਕੁੰਭ- ਵਪਾਰ-ਕਾਰੋਬਾਰ ’ਚ ਲਾਭ, ਕਿਸੇ ਪੈਂਡਿੰਗ ਪਏ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ।
ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
25 ਨਵੰਬਰ 2020, ਬੁੱਧਵਾਰ
ਕੱਤਕ ਸੁਦੀ ਤਿਥੀ ਇਕਾਦਸ਼ੀ (25-26 ਮੱਧ ਰਾਤ 5.11 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੀਨ ’ਚ
ਮੰਗਲ ਮੀਨ ’ਚ
ਬੁੱੱਧ ਤੁਲਾ ’ਚ
ਗੁਰੂ ਮਕਰ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077,ਬਿਕ੍ਰਮੀ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1942, ਮਿਤੀ 4(ਮੱਘਰ), ਹਿਜਰੀ ਸਾਲ 1442, ਮਹੀਨਾ : ਰਬਿ-ਉਲ-ਸਾਨੀ, ਤਰੀਕ :9, ਨਕਸ਼ੱਤਰ : ਉਤਰਾ ਭਾਦਰਮਦ (ਸ਼ਾਮ 6.20 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸਿੱਧੀ (ਪੂਰਾ ਦਿਨ ਰਾਤ), ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 3.57 ਤੋਂ ਲੈ ਕੇ 25.26 ਮੱਧ ਰਾਤ 5.11) ਸ਼ਾਮ 6.20 ਤੋਂ ਬਾਅਦ ੍ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ :ਹਰੀ ਪ੍ਰਬੋਧਿਨੀ ਇਕਾਦਸ਼ੀ ਵਰਤ, ਭੀਸ਼ਮ ਪੰਚਕ ਸ਼ੁਰੂ, ਤੁਲਸੀ ਵਿਆਹ, ਚਤਰੁਮਾਸ ਵਰਤ ਨਿਯਨ ਅਾਦਿ ਸਮਾਪਤ, ਮੇਲਾ ਰੇਣੁਕਾ ਨਾਹਨ ਸਿਰਮੌਰ, ਮੇਲਾ ਬਾਬਾ ਰੁਦਰੀ ਨੰਦ ਨਾਰੀ ਊਨਾ ਹਿਮਾਚਲ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)