ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

Thursday, Nov 26, 2020 - 03:25 AM (IST)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

ਮੇਖ- ਕਿਸੇ ਵੀ ਨਵੇਂ ਪ੍ਰੋਗਰਾਮ ਨੂੰ ਹੱਥ ’ਚ ਨਾ ਲਓ, ਕਿਉਂਕਿ ਉਲਝਣਾਂ ਵਾਲੇ ਸਿਤਾਰੇ ਕਰਕੇ ਉਸ ਨੂੰ ਉਸ ਦੇ ਟਾਰਗੈਟ ਤੱਕ ਅੱਗੇ ਵਧਾਉਣਾ ਮੁਸ਼ਕਿਲ ਹੋਵੇਗਾ।

ਬ੍ਰਿਖ- ਸਿਤਾਰਾ ਧਨ ਲਾਭ ਲਈ ਚੰਗਾ, ਟੀਚਿੰਗ, ਇੰਟੀਰੀਅਰ, ਡੈਕੋਰੇਸ਼ਨ, ਫੋਟੋਗ੍ਰਾਫੀ, ਕੰਸਲਟੈਂਸੀ ਦੇ ਕੰਮ ਨਾਲ ਜੂੜੇ ਲੋਕਾਂ ਨੂੰ ਲਾਭ ਮਿਲਣ ਦੀ ਆਸ।

ਮਿਥੁਨ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਲਈ ਸਮਾਂ ਚੰਗਾ, ਅਫਸਰ ਅਤੇ ਵੱਡੇ ਲੋਕ ਸੁਪੋਰਟਿਵ ਰੁਖ ਰੱਖਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਕਰਕ- ਧਾਰਮਿਕ ਅਤੇ ਸੋਸ਼ਲ ਕੰਮਾਂ ’ਚ ਧਿਆਨ, ਆਪ ਜਿਹੜਾ ਵੀ ਯਤਨ ਕਰੋਗੇ ਜਾਂ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਠੀਕ ਨਹੀਂ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ, ਿਜਹੜੀਅਾਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

ਕੰਨਿਆ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਉਂਝ ਫੈਮਿਲੀ ਫ੍ਰੰਟ ’ਤੇ ਸਦਭਾਅ-ਤਾਲਮੇਲ ਬਣਿਆ ਰਹੇਗਾ।

ਤੁਲਾ- ਸ਼ਤਰੂ ਆਪ ਨੂੰ ਘੇਰਨ ਅਤੇ ਆਪ ਨੂੰ ਕਿਸੇ ਨਾ ਕਿਸੇ ਚੱਕਰ ’ਚ ਫਸਾਉਣ ਲਈ ਕਾਫੀ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ਦੀਅਾਂ ਸਰਗਰਮੀਆਂ ਜਾਂ ਹਰਕਤਾਂ ’ਤੇ ਨਜ਼ਰ ਰੱਖੋ।

ਬ੍ਰਿਸ਼ਚਕ- ਸੰਤਾਨ ਹਰ ਮਾਮਲੇ ’ਚ ਸਾਥ ਦੇਵੇਗੀ, ਸੁਪਰੋਟ ਕਰੇਗੀ, ਤਾਲਮੇਲ ਰੱਖੇਗੀ, ਧਾਰਮਿਕ ਕੰਮਾਂ ’ਚ ਧਿਆਨ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਧਨ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਨ ’ਤੇ ਪਾਜ਼ੇਟਿਵ ਅਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ।

ਮਕਰ- ਆਪਣੇ ਕੰਮ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ।

ਕੁੰਭ- ਟੀਚਿੰਗ, ਕੰਸਲਟੈਂਸੀ, ਪ੍ਰਿੰਟਿੰਗ, ਪਬਲਿਸ਼ਿੰਗ, ਇੰਟੀਰੀਅਰ ਡੈਕੋਰੇਸ਼ਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਘਟੀਆ ਸਾਥੀਆਂ ਨਾਲ ਨੇੜਤਾ ਨਾ ਰੱਖੋ।

26 ਨਵੰਬਰ 2020, ਵੀਰਵਾਰ

ਕੱਤਕ ਸੁਦੀ ਤਿਥੀ ਦੁਆਦਸ਼ੀ (ਪੂਰਾ ਦਿਨ ਰਾਤ) ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮੀਨ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮੱਘਰ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1942, ਮਿਤੀ 5(ਮੱਘਰ), ਹਿਜਰੀ ਸਾਲ 1442, ਮਹੀਨਾ : ਰਬਿ-ਉਲ-ਸਾਨੀ, ਤਰੀਕ :10, ਨਕਸ਼ੱਤਰ : ਰੇਵਤੀ (ਰਾਤ 9.20 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ। ਯੋਗ : ਸਿੱਧੀ (ਸਵੇਰੇ 7.35 ਤੱਕ) ਅਤੇ ਮਗਰੋਂ ਯੋਗ ਵਿਅਤੀਘਾਤ, ਚੰਦਰਮਾ : ਮੀਨ ਰਾਸ਼ੀ ’ਤੇ (ਰਾਤ 9.20 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਹਟੇਗੀ (ਰਾਤ 9.20 ’ਤੇ), ਰਾਤ 9.20 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News