ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

12/02/2020 3:16:19 AM

ਮੇਖ- ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ ਪਰ ਕੇਤੂ ਦੀ ਸਥਿਤੀ ਸਿਹਤ ਨੂੰ ਅਪਸੈੱਟ ਅਤੇ ਕਮਜ਼ੋਰ ਰੱਖਣ ਵਾਲੀ ਹੈ।

ਬ੍ਰਿਖ- ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ ਅਤੇ ਕਰਿਆਨਾ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮ ਧੰਦੇ ਦਾ ਚੰਗਾ ਲਾਭ ਮਿਲੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।

ਮਿਥੁਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ।

ਕਰਕ- ਵਪਾਰ, ਕਾਰੋਬਾਰ ਦੇ ਕੰਮਾਂ ’ਚ ਲਾਭ, ਯਤਨ ਕਰਨ ’ਤੇ ਕਾਰੋਬਾਰੀ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ ਪਰ ਫੈਮਿਲੀ ਫ੍ਰੰਟ ’ਤੇ ਕੁਝ ਖਿਚਾਤਣੀ ਜ਼ਰੂਰ ਰਹਿ ਸਕਦੀ ਹੈ।

ਸਿੰਘ- ਸਫਲਤਾ ਸਾਥ ਦਵੇਗੀ, ਪ੍ਰਭਾਵ, ਦਬਦਬਾ, ਪੈਠ ਬਣੀ ਰਹੇਗੀ, ਵਿਰੋਧੀ ਕਿਸੇ ਤਰ੍ਹਾਂ ਦੇ ਟਕਰਾਅ ਤੋਂ ਬਚਣਾ ਪਸੰਦ ਕਰਨਗੇ, ਕੰਮਕਾਜੀ ਵਿਅਸਤਤਾ ਬਣੀ ਰਹੇਗੀ।

ਕੰਨਿਆ- ਹਾਈ ਮੋਰੇਲ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰਹੋਗੇ।

ਤੁਲਾ- ਸਿਹਤ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ, ਵਰਨਾ ਦਿੱਤੀ ਹੋਈ ਪੇਮੈਂਟ ਦੀ ਵਾਪਸੀ ਮੁਸ਼ਕਿਲ ਤੋਂ ਜਾਵੇਗੀ।

ਬ੍ਰਿਸ਼ਚਕ- ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਠੀਕ ਨਹੀਂ, ਲਿਖਣ-ਪੜ੍ਹਨ ਦਾ ਕੋਈ ਕੰਮ ਬੇ-ਧਿਆਨੀ ਨਾਲ ਨਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦਵੇਗੀ, ਮਨ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਧਰਮ ਕਰਮ ’ਚ ਰੂਚੀ ਰਹੇਗੀ।

ਮਕਰ- ਸ਼ਤਰੂ ਆਪ ਨੂੰ ਘੇਰਨ ਅਤੇ ਉਲਝਣ ਮੁਸ਼ਕਿਲ ’ਚ ਫਸਾਉਣ ਲਈ ਸਰਗਰਮ ਰਹਿਣਗੇ, ਇਸ ਲਈ ਨਾ ਤਾਂ ਉਨ੍ਹਾਂ ਨਾਲ ਨੇੜਤਾ ਰੱਖੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਰੱਖੋ।

ਕੁੰਭ- ਜਨਰਲ ਤੌਰ ’ਤੇ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।

ਮੀਨ- ਸਿਤਾਰਾ ਕਿਸੇ ਅਦਾਲਤੀ ਕੰਮ ਨੂੰ ਸੰਵਾਰਨ, ਜਨਰਲ ਤੌਰ ’ਤੇ ਬਿਹਤਰ ਹਾਲਾਤ ਬਣਾਉਣ ਵਾਲਾ, ਯਤਨ ਕਰਨ ’ਤੇ ਕੋਈ ਮੁਸ਼ਕਿਲ ਸਮੱਸਿਆ ਜ਼ਰੂਰ ਸੁਲਝ ਸਕਦੀ ਹੈ।

2 ਦਸੰਬਰ 2020, ਬੁੱਧਵਾਰ

ਮੱਘਰ ਵਦੀ ਤਿੱਥੀ ਦੂਜ (ਸ਼ਾਮ 6.23 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਿਮਥੁਨ ’ਚ

ਮੰਗਲ ਮੀਨ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮੱਘਰ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1942, ਮਿਤੀ 11 (ਮੱਘਰ), ਹਿਜਰੀ ਸਾਲ 1442, ਮਹੀਨਾ : ਰਬਿ-ਉਲਸਾਨੀ, ਤਰੀਕ :16, ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 10.38 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸਾਧਿਯ (ਪੁਰਵ ਦੁਪਹਿਰ 11.14 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਿਮਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (3 ਦਸੰਬਰ ਸਵੇਰੇ 6.55 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ 12 ਤੋਂ 1.30 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa