ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

12/03/2020 3:08:26 AM

ਮੇਖ- ਉਤਸ਼ਾਹ, ਹਿੰਮਤ, ਜੋਸ਼ ਬਣਿਆ ਰਹੇਗਾ, ਸਫਲਤਾ ਸਾਥ ਦੇਵੇਗੀ ਪਰ ਕੇਤੂ ਦੀ ਸਥਿਤੀ ਸਿਹਤ ਲਈ ਢਿੱਲੀ ਬਣ ਗਈ ਹੈ, ਕਿਸੇ ਕਲੇਸ਼ ਦੇ ਜਾਗਣ ਦਾ ਵੀ ਡਰ ਰਹੇਗਾ।

ਬ੍ਰਿਖ- ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਿਸੇ ਰੁਕੇ ਪਏ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਤਸੱਲੀਬਖਸ਼।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਮਨੋਰਥਾਂ, ਇਰਾਦਿਆਂ ’ਚ ਵਿਜੇ ਮਿਲੇਗੀ ਪਰ ਰਾਹੂ ਦੀ ਸਥਿਤੀ ਝਮੇਲਿਆਂ ਨੂੰ ਜਗਾਈ ਰੱਖਣ ਵਾਲੀ ਬਣ ਗਈ ਹੈ।

ਕਰਕ- ਜਨਰਲ ਸਿਤਾਰਾ ਨੁਕਸਾਨ, ਧਨ ਹਾਨੀ ਵਾਲਾ ਹੈ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਲਿਖਣ-ਪੜ੍ਹਨ ਦੇ ਕੰਮਾਂ ’ਚ ਸੁਚੇਤ ਰਹੋ।

ਸਿੰਘ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖਣਾ ਵਾਲਾ, ਵਿਰੋਧੀ ਕਮਜ਼ੋੋਰ ਰਹਿਣਗੇ।

ਕੰਨਿਆ- ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਵੱਡੇ ਲੋਕਾਂ ’ਚ ਲਿਹਾਜ਼ਦਾਰੀ ਰਹੇਗੀ, ਅਤੇ ਉਹ ਆਪ ਨੂੰ ਧਿਆਨ ਨਾਲ ਸੁਣਨਗੇ।

ਤੁਲਾ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਸਿਰੇ ਚੜ੍ਹੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਸ਼ਚਕ- ਸਿਤਾਰਾ ਪੇਟ ਲਈ ਅਹਿਤਿਆਤ ਵਾਲਾ, ਉਨ੍ਹਾਂ ਵਸਤਾਂ ਦੀ ਵਰਤੋਂ ਬਹੁਤ ਬਚ ਬਚਾ ਕੇ ਕਰੋ, ਜਿਹੜੀਅਾਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਧਨ ਹਾਨੀ ਦਾ ਡਰ।

ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ’ਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ।

ਮਕਰ- ਡਾਵਾਂਡੋਲ ਮਨ ਸਥਿਤੀ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਅਾਸਾਨ ਦਿਸਣ ਵਾਲੇ ਕੰਮ ਨੂੰ ਵੀ ਹੱਥ ’ਚ ਲੈਣ ਤੋਂ ਬਚੋਗੇ, ਸਫਰ ਵੀ ਟਾਲ ਦਿਓ।

ਕੁੰਭ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਕਦਮ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਮੀਨ- ਜ਼ਮੀਨੀ ਜਾਇਦਾਦੀ ਕੰਮਾਂ ਲਈ ਸਿਤਾਰਾ ਚੰਗਾ, ਅਫਸਰਾਂ ਦੇ ਰੁਖ ’ਚ ਨਰਮੀ-ਸੁਪੋਰਟ ਰਹੇਗੀ, ਦੁਸ਼ਮਣ ਕਮਜ਼ੋਰ-ਪ੍ਰਭਾਵਹੀਣ ਰਹਿਣਗੇ।

3 ਦਸੰਬਰ 2020, ਵੀਰਵਾਰ

ਮੱਘਰ ਵਦੀ ਤਿਥੀ ਤੀਜ (ਸ਼ਾਮ 7.27 ਤਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮਿਥੁਨ ’ਚ

ਮੰਗਲ ਮੀਨ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮੱਘਰ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1942, ਮਿਤੀ 12(ਮੱਘਰ), ਹਿਜਰੀ ਸਾਲ 1442, ਮਹੀਨਾ : ਰਬਿ-ਉਲਸਾਨੀ, ਤਰੀਕ :17, ਨਕਸ਼ੱਤਰ : ਆਰਦਰਾ (ਦੁਪਹਿਰ 12.21 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਸ਼ੁਭ (ਪੁਰਵ ਦੁਪਹਿਰ 11.01 ਤੱਕ) ਅਤੇ ਮਗਰੋ ਯੋਗ ਸ਼ੁਕਲ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ, (ਸ਼ਾਮ 7.27 ਤੱਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ :ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸੌਭਾਗਿਯ ਸੁੰਦਰੀ ਵਰਤ, ਸ਼੍ਰੀ ਗਣੇਸ਼ ਚੌਥ ਵਰਤ, ਡਾਕਟਰ ਰਾਜਿੰਦਰ ਪ੍ਰਸਾਦ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa