ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

12/29/2020 3:29:21 AM

ਮੇਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਲਈ ਚੰਗਾ, ਕਿਸੇ ਪੈਂਡਿੰਗ ਚਲ ਰਹੇ ਕਾਰੋਬਾਰੀ ਪ੍ਰੋਗਰਾਮ ਨੂੰ ਹੱਥ ’ਚ ਲੈਣ ’ਤੇ ਕੁਝ ਪੇਸ਼ਕਦਮੀ ਜ਼ਰੂਰ ਹੋ ਸਕਦੀ ਹੈ।

ਬ੍ਰਿਖ- ਜਿਹੜੇ ਵੀ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।

ਮਿਥੁਨ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ-ਭਜਨ-ਕੀਰਤਨ ’ਚ ਜੀਅ ਲੱਗੇਗਾ, ਮੋਰੇਲ ਬੂਸਟਿੰਗ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ- ਸਿਤਾਰਾ ਪੇਟ ਲਈ ਢਿੱਲਾ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਖਾਣ-ਪੀਣ ’ਚ ਨਹੀਂ ਵਰਤਨੀਅਾਂ ਚਾਹੀਦੀਅਾਂ ਹਨ, ਨੁਕਸਾਨ ਦਾ ਡਰ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਸੋਚ ਹੋਵੇਗੀ।

ਕੰਨਿਆ- ਸ਼ਤਰੂ ਆਪ ਨੂੰ ਘੇਰਨ ਅਤੇ ਆਪਣੇ ਕਿਸੇ ਝਮੇਲੇ ’ਚ ਫਸਾਉਣ ਲਈ ਕਾਫੀ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਨਾ ਕਰਨਾ ਠੀਕ ਰਹੇਗਾ।

ਤੁਲਾ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਉਦੇਸ਼ ਮਨੋਰਥ ਹੱਲ ਹੋਣਗੇ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਸ਼ਚਕ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ- ਮਿੱਤਰ ਕੰਮਕਾਜੀ ਸਾਥੀ ਸਹਿਯੋਗੀ ਆਪ ਦਾ ਸਾਥ ਦੇਣਗੇ, ਸੁਪੋਰਟ ਕਰਨਗੇ, ਮਨ ’ਤੇ ਸਾਤਵਿਕ ਸੋਚ ਅਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।

ਮਕਰ- ਸਿਤਾਰਾ ਵ੍ਹੀਕਲਜ਼ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰੱਖੇਗਾ ਹਰ ਪੱਖੋਂ ਬਿਹਤਰੀ ਹੋਵੇਗੀ।

ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਵਿਜੇ ਮਿਲੇਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਤੋਂ ਬਚਾਅ ਰੱਖਣਾ ਜ਼ਰੂਰੀ ਹੋਵੇਗਾ।

ਮੀਨ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa