ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

12/30/2020 3:12:19 AM

ਮੇਖ- ਆਪ ਆਪਣੇ ਹਿੰਮਤੀ-ਉਤਸ਼ਾਹੀ ਮਨ ਕਰ ਕੇ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖੋਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਬ੍ਰਿਖ- ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਪੇਚੀਦਗੀ ਹੱਲ ਹੋਵੇਗੀ ਅਤੇ ਪਲਾਨਿੰਗ ਸਿਰੇ ਚੜ੍ਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

ਕਰਕ- ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਨਾ ਫਸ ਜਾਵੇ, ਉਧਾਰੀ ਦੇ ਚੱਕਰ ’ਚ ਵੀ ਨਾ ਫਸਨਾ ਸਹੀ ਰਹੇਗਾ।

ਸਿੰਘ- ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ, ਬੀਜਾਂ, ਕਰਿਆਨਾ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਵਿਰੋਧੀ ਕਮਜ਼ੋਰ-ਤੇਜਹੀਣ ਰਹਿਣਗੇ।

ਕੰਨਿਆ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰੱਖੇਗਾ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਕਮਜ਼ੋਰ।

ਤੁਲਾ- ਮਜ਼ਬੂਤ ਸਿਤਾਰੇ ਕਰ ਕੇ ਆਪ ਨੂੰ ਇਰਾਦਿਅਾਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਸ਼ਚਕ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਜਿਹਾ ਰਹਿ ਸਕਦਾ ਹੈ, ਇਸ ਲਈ ਖਾਣਾ-ਪੀਣਾ ਲਿਮਟ ’ਚ ਰਹਿ ਕੇ ਕਰੋ, ਕਿਸੇ ਹੇਠ ਆਪਣੀ ਪੇਮੈਂਟ ਨਾ ਫਸਾਓ।

ਧਨ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਸਹਿਯੋਗ ਬਣਿਆ ਰਹੇਗਾ, ਸਾਤਵਿਕ ਸੋਚ ਪ੍ਰਭਾਵੀ ਰਹੇਗੀ।

ਮਕਰ- ਜਨਰਲ ਸਿਤਾਰਾ ਕਮਜ਼ੋਰ ਇਸ ਲਈ ਨਾ ਤਾਂ ਵਿਰੋਧੀਅਾਂ ’ਤੇ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਪਰ ਅਰਥਦਸ਼ਾ ਠੀਕ-ਠਾਕ ਰਹੇਗੀ।

ਕੁੰਭ- ਸੰਤਾਨ ਦੇ ਸਾਫਟ ਅਤੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਧਾਰਮਿਕ ਕੰਮਾਂ ’ਚ ਧਿਆਨ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।

ਮੀਨ- ਜ਼ਮੀਨੀ ਅਦਾਲਤੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵਿਰੋਧੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

30 ਦਸੰਬਰ 2020, ਬੁੱਧਵਾਰ ਮੱਘਰ ਸੁਦੀ ਤਿੱਥੀ ਪੁੰਨਿਆ (ਸਵੇਰੇ 8.58 ਤਕ) ਅਤੇ ਮਗਰੋਂ ਤਿਥੀ ਏਕਮ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਮਿਥੁਨ ’ਚ

ਮੰਗਲ ਮੇਖ ’ਚ

ਬੁੱੱਧ ਧਨ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਸ਼ਚਕ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਪੋਹ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1942, ਮਿਤੀ :9 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ-ਉਲ-ਅੱਵਲ, ਤਰੀਕ : 14, ਨਕਸ਼ੱਤਰ : ਆਰਦਰਾ (ਸ਼ਾਮ 6.55 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਬ੍ਰਹਮ (ਬਾਅਦ ਦੁਪਹਿਰ 3.43 ਤੱਕ) ਅਤੇ ਮਗਰੋਂ ਯੋਗ ਏਂਦਰ ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਪੁੰਿਨਆ (ਸਵੇਰੇ 8.58 ਤਕ- ਸਨਾਨ ਦਾਨ ਆਦਿ ਕੰਮਾਂ ਲਈ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa