ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

01/06/2021 3:39:39 AM

ਮੇਖ- ਕਮਜ਼ੋਰ ਸਿਤਾਰਾ ਮਨ ਨੂੰ ਉਦਾਸ, ਪਰੇਸ਼ਾਨ ਅਤੇ ਟੈਂਸ ਰੱਖੇਗਾ, ਮਨ ਡਰਿਆ-ਡਰਿਆ ਅਤੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੇਗਾ।

ਬ੍ਰਿਖ- ਭੱਜ-ਦੌੜ ਕਰਨ ’ਤੇ ਆਪ ਦੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਮਨੋਬਲ ਅਤੇ ਪ੍ਰਭਾਵ ਦਬਦਬਾ ਬਣਿਆ ਰਹੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ ਰਹੇਗੀ।

ਮਿਥੁਨ- ਜ਼ਮੀਨੀ ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਦੂਜੇ ਲੋਕ ਆਪ ਅੱਗੇ ਘਬਰਾਹਟ ਮਹਿਸੂਸ ਕਰਨਗੇ, ਮਾਣ-ਯਸ਼ ਦੀ ਪ੍ਰਾਪਤੀ।

ਕਰਕ- ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੋਸ਼ਿਸ਼ ਕਰਨ ’ਤੇ ਇਰਾਦੇ ਸਫਲ ਹੋਣਗੇ ਪਰ ਫੈਮਿਲੀ ਫਰੰਟ ’ਤੇ ਤਣਾਅ, ਖਿਚਾਤਣੀ, ਕਸ਼ਮਕਸ਼ ਬਣੀ ਰਹੇਗੀ।

ਸਿੰਘ- ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਅਤੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਕੋਈ ਵੀ ਸਰਕਾਰੀ ਯਤਨ ਹਲਕੀ ਕੋਸ਼ਿਸ਼ ਨਾਲ ਨਹੀਂ ਕਰਨਾ ਚਾਹੀਦਾ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਸੀਮਾ ’ਚ ਕਰੋ।

ਤੁਲਾ- ਬੇਕਾਬੂ ਖਰਚ ਅਰਥ ਦਸ਼ਾ ਤੰਗ ਰੱਖਣਗੇ, ਲੈਣ-ਦੇਣ ਦੇ ਕੰਮ ਵੀ ਅੱਖਾਂ ਖੋਲ੍ਹ ਕੇ ਕਰਨੇ ਚਾਹੀਦੇ ਹਨ, ਤਾਂਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਬ੍ਰਿਸ਼ਚਕ- ਕਰਿਆਨਾ, ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ ਦਾ ਕੰਮ ਕਰਨ ਵਾਲੇ ਲੋਕਾਂ ਦਾ ਕਾਰੋਬਾਰੀ ਕਦਮ ਬੜ੍ਹਤ ਵੱਲ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ- ਸਰਕਾਰੀ-ਗੈਰ ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ, ਵੈਸੇ ਵੀ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਮਨ ’ਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ।

ਮਕਰ- ਆਪਣੇ ਗੁੱਸੇ ’ਤੇ ਕਾਬੂ ਰੱਖੋ, ਤਾਂਕਿ ਬਗੈਰ ਕਾਰਨ ਦੇ ਕਿਸੇ ਨਾਲ ਝਗੜਾ ਨਾ ਹੋ ਜਾਵੇ, ਯਤਨ ਕਰਨ ’ਤੇ ਕਿਸੇ ਸਕੀਮ ਪ੍ਰੋਗਰਾਮ ’ਚ ਪੇਸ਼ਕਦਮੀ ਹੋਵੇਗੀ।

ਕੁੰਭ- ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ ਇਸ ਲਈ ਸਿਹਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ।

ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਮਨ ’ਤੇ ਨੈਗੇਟਿਵ ਸੋਚ ਦਾ ਪ੍ਰਭਾਵ ਜ਼ਰੂਰ ਬਣਿਆ ਰਹੇਗਾ।

6 ਜਨਵਰੀ 2021, ਬੁੱਧਵਾਰ ਪੋਹ ਵਦੀ ਤਿਥੀ ਅਸ਼ਟਮੀ (6-7 ਮੱਧ ਰਾਤ 2.07 ਤੱਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਕੰਨਿਆ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਪੋਹ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1942, ਮਿਤੀ :16 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ-ਉਲ-ਅੱਵਲ, ਤਰੀਕ : 21, ਨਕਸ਼ੱਤਰ :ਹਸਤ (ਸ਼ਾਮ 5.09 ਤਕ) ਅਤੇ ਮਗਰੋਂ ਚਿਤਰਾ , ਯੋਗ : ਅਤਿਗੰਡ (6-7 ਜਨਵਰੀ ਮੱਧ ਰਾਤ 12.12 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਕੰਨਿਆ ਰਾਸ਼ੀ ’ਤੇ (6-7 ਮੱਧ ਰਾਤ 4.29 ਤਕ ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰੁਕਮਣੀ ਅਸ਼ਟਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa