ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

01/07/2021 3:31:35 AM

ਮੇਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਸੋਚ ਬਣੀ ਰਹੇਗੀ, ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਖ- ਦੁਸ਼ਮਣ ਆਪ ਨੂੰ ਨੁਕਸਾਨ ਪਹੁੰਚਾਉਣ ਅਤੇ ਪਰੇਸ਼ਾਨ ਕਰਨ ਲਈ ਪੂਰਾ ਜ਼ੋਰ ਲਗਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾਈ ਰੱਖੋ, ਪੈਰ ਫਿਸਲਣ ਦਾ ਡਰ।

ਮਿਥੁਨ- ਕਥਾ-ਵਾਰਤਾ,ਭਜਨ ਕੀਰਤਨ, ਸੁਣਨ, ਧਾਰਮਿਕ ਅਤੇ ਪੋਰਾਣਿਕ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ, ਕੰਮਕਾਜੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇ ਸਕਦੀ ਹੈ।

ਕਰਕ- ਅਦਾਲਤ ’ਚ ਜਾਣ ਜਾਂ ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਲਈ ਬਿਹਤਰ ਸਮਾਂ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।

ਸਿੰਘ- ਜੇ ਕੋਈ ਕੰਮ ਉਲਝਿਆ ਅਟਕਿਆ ਹੋਵੇਗਾ, ਕਿਸੇ ਸੱਜਣ ਮਿੱਤਰ ਦੇ ਸਹਿਯੋਗ ਨਾਲ ਉਸ ਨੂੰ ਸੁਲਝਾਉਣ ਦਾ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਹੋ ਜਾਵੇਗੀ।

ਕੰਨਿਆ- ਟੀਚਿੰਗ, ਟਿਊਸ਼ਨਿੰਗ, ਪ੍ਰੀਟਿੰਗ, ਪਬਲੀਸ਼ਿੰਗ, ਫੋਟੋਗ੍ਰਾਫੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ,ਮਾਣ-ਯਸ਼ ਦੀ ਪ੍ਰਾਪਤੀ।

ਤੁਲਾ- ਅਰਥ ਅਤੇ ਕਾਰੋਬਾਰੀ ਸਥਿਤੀ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨੋਬਲ ਸਟ੍ਰਾਂਗ ਰਹੇਗਾ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚੋ।

ਬ੍ਰਿਸ਼ਚਕ- ਧਿਆਨ ਰੱਖੋ ਕਿ ਉਲਝਣਾਂ ਝਮੇਲਿਆਂ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ, ਕਿਸੇ ਹੇਠ ਆਪਣੀ ਪੇਮੈਂਟ ਵੀ ਨਾ ਫਸਾਓ।

ਧਨ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਹਰ ਫਰੰਟ ’ਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਕੰਮਕਾਜੀ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ।

ਮਕਰ- ਮਜ਼ਬੂਤ ਸਿਤਾਰਾ ਆਪ ਨੰੂ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਅਤੇ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਵਿਰੋਧੀ ਨਿਸਤੇਜ ਰਹਿਣਗੇ।

ਕੁੰਭ- ਆਪ ਦਾ ਹਰ ਯਤਨ ਪਾਜ਼ੇਟਿਵ ਨਤੀਜਾ ਦੇਵੇਗਾ, ਸ਼ੁੱਭ ਕੰਮਾਂ ’ਚ ਧਿਆਨ ਪਰ ਕਿਸੇ ਅਫਸਰ ਕਰ ਕੇ ਆਪ ਦੀ ਪਰੇਸ਼ਾਨੀ ਵਧ ਸਕਦੀ ਹੈ।

ਮੀਨ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੀਮਾ ’ਚ ਰੱਖੋ, ਅਨਮੰਨੇ ਮਨ ਨਾਲ ਕੋਈ ਵੀ ਯਤਨ ਨਾ ਕਰੋ, ਲਾਪ੍ਰਵਾਹੀ ਵੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ।

7 ਜਨਵਰੀ 2021, ਵੀਰਵਾਰ ਪੋਹ ਵਦੀ ਤਿਥੀ ਨੌਮੀ (ਰਾਤ 11.58 ਤੱਕ) ਅਤੇ ਮਗਰੋਂ ਤਿਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਤੁਲਾ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਪੋਹ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1942, ਮਿਤੀ :17 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ-ਉਲ-ਅੱਵਲ, ਤਰੀਕ : 22, ਨਕਸ਼ੱਤਰ :ਚਿਤਰਾ (ਬਾਅਦ ਦੁਪਹਿਰ 3.46 ਤਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਸੁਕਰਮਾ (ਰਾਤ 2.15 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਦੱਖਣ ਅਤੇ ਆਗੇਨਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News