ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

01/10/2021 4:08:07 AM

ਮੇਖ- ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਫਾਈਨਲ ਕਰੋ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਾਣ-ਸਨਮਾਨ ਦੀ ਪ੍ਰਾਪਤੀ, ਕਿਉਂਕਿ ਮਨ ਡਾਵਾਂਡੋਲ ਰਹੇਗਾ, ਇਸ ਲਈ ਆਪ ਕੋਈ ਵੀ ਕੰਮ ਪੂਰੇ ਦਿਲ ਨਾਲ ਨਾ ਕਰ ਸਕੋਗੇ।

ਮਿਥੁਨ- ਸ਼ਤਰੂ ਆਪ ਨੂੰ ਘੇਰ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਅਤੇ ਉਨ੍ਹਾਂ ’ਤੇ ਭਰੋਸਾ ਨਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਰਹਿਣਗੇ।

ਕਰਕ- ਬਾਧਾਵਾਂ ਮੁਸ਼ਕਲਾਂ ਉਭਰਦੀਆਂ  ਸਿਮਟਦੀਆਂ ਰਹਿਣਗੀਆਂ ਇਸ ਲਈ ਅਨਮੰਨੇ ਮਨ ਨਾਲ ਕੋਈ ਕੰਮ ਨਾ ਕਰੋ, ਕਥਾ-ਵਾਰਤਾ, ਭਜਨ ਕੀਰਤਨ ’ਚ ਜੀਅ ਨਾ ਲੱਗੇਗਾ।

ਸਿੰਘ- ਜ਼ਮੀਨੀ ਜਾਇਦਾਦੀ ਕੰਮਾਂ ਲਈ ਸਿਤਾਰਾ ਕਮਜ਼ੋਰ ਇਸ ਲਈ ਜਾਇਦਾਦੀ ਜਾਂ ਤਹਿਸੀਲ ਨਾਲ ਜੁੜਿਆ ਕੋਈ ਕੰਮ ਹੱਥ ’ਚ ਨਾ ਲਓ, ਸ਼ਤਰੂ ਕਮਜ਼ੋਰ ਰਹਿਣਗੇ।

ਕੰਨਿਆ- ਕੰਮਕਾਜੀ ਸਾਥੀ ਆਪ ਦੇ ਕਿਸੇ ਸੁਝਾਅ ਜਾਂ ਪ੍ਰਪੋਜ਼ਲ ’ਤੇ ਆਪ ਨਾਲ ਸਹਿਮਤ ਨਾ ਹੋਣਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਚੰਗੇ ਬਣੇ ਰਹਿਣਗੇ।

ਤੁਲਾ- ਅਰਥ ਦਸ਼ਾ ਕਮਜ਼ੋਰ, ਕਾਰੋਬਾਰੀ ਬਾਧਾਵਾਂ ਮੁਸ਼ਕਲਾਂ ਉਭਰਦੀਅਂ ਸਿਮਟਦੀਅਾਂ ਰਹਿ ਸਕਦੀਆਂ ਹਨ, ਕੋਈ ਕੰਮਕਾਜੀ ਕੰਮ ਜਾਂ ਕੋਸ਼ਿਸ਼ ਅਨਮੰਨੇ ਮਨ ਨਾਲ ਨਾ ਕਰੋ।

ਬ੍ਰਿਸ਼ਚਕ- ਵਪਾਰਕ ਅਤੇ ਕੰਮਕਾਜੀ ਹਾਲਾਤ ਠੀਕ-ਠਾਕ ਰਹਿਣਗੇ ਪਰ ਬੇਕਾਰ ਕੰਮਾਂ ਵਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।

ਧਨ- ਸਿਤਾਰਾ ਨੁਕਸਾਨ, ਧਨ ਹਾਨੀ, ਖਰਚਿਆਂ ਝਮੇਲਿਆਂ ਵਾਲਾ ਇਸ ਲਈ ਫਾਇਨਾਂਸ਼ੀਅਲ ਮਾਮਲੇ ਨੂੰ ਸੁਚੇਤ ਰਹਿ ਕੇ ਨਿਪਟਾਉਣਾ ਚਾਹੀਦਾ ਹੈ, ਮਨ ਵੀ ਬੇਚੈਨ ਰਹੇਗਾ।

ਮਕਰ- ਕਿਸੇ ਉਲਝੇ ਰੁਕੇ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਕੰਮਕਾਜੀ ਕੋਸ਼ਿਸ਼ਾਂ ’ਚ ਵਿਜੇ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਲਈ ਸਮਾਂ ਕਮਜ਼ੋਰ, ਬਗੈਰ ਤਿਆਰੀ ਕਿਸੇ ਅਫਸਰ ਅੱਗੇ ਨਾ ਜਾਓ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ।

ਮੀਨ- ਮਨ ਅਸ਼ਾਂਤ, ਪਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਇਸ ਲਈ ਆਪ ਕਿਸੇ ਵੀ ਕੰਮ ਨੂੰ ਪੂਰੇ ਯਤਨ ਅਤੇ ਉਤਸ਼ਾਹ ਨਾਲ ਉਸ ਦੇ ਟਾਰਗੈੱਟ ਤਕ ਨਾ ਪਹੁੰਚਾ ਸਕੋਗੇ।

10 ਜਨਵਰੀ 2021,ਐਤਵਾਰ

ਪੋਹ ਵਦੀ ਤਿਥੀ ਦੁਆਦਸ਼ੀ (ਸ਼ਾਮ 4.53 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਪੋਹ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1942, ਮਿਤੀ :20 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ-ਉਲ-ਅੱਵਲ, ਤਰੀਕ : 25, ਨਕਸ਼ੱਤਰ :ਅਨੁਰਾਧਾ (ਸਵੇਰੇ 10.50 ਤਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਗੰਡ (ਪੂਰਵ ਦੁਪਹਿਰ 11.49 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 10.50 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਵਿਸ਼ਵ ਹਿੰਦੀ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ

Bharat Thapa

This news is Content Editor Bharat Thapa