ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

01/17/2021 2:25:26 AM

ਮੇਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਰੁੱਕਿਆ ਕੰਮਕਾਜੀ ਕੰਮ ਸਿਰੇ ਚੜ੍ਹੇਗਾ, ਵੈਸੇ ਹਰ ਪਖੋਂ ਬਿਹਜਰੀ ਹੋਵੇਗੀ।

ਬ੍ਰਿਖ- ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਹਰ ਮੋਰਚੇ ’ਤੇ ਮਾਣ-ਸਨਮਾਨ, ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਤਬੀਅਤ ’ਚ ਤੇਜ਼ੀ।

ਮਿਥੁਨ- ਉਤਸ਼ਾਹ-ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਕੰਮਕਾਜੀ ਭੱਜ-ਦੌੜ ਵੀ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਟਿਕਣ ਦੀ ਹਿੰਮਤ ਨਾ ਕਰ ਸਕਣਗੇ।

ਕਰਕ- ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।

ਕੰਨਿਆ- ਵਿਰੋਧੀ ਆਪ ਨੂੰ ਘੇਰਨ ਅਤੇ ਪਰੇਸ਼ਾਨ ਕਰਨ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾਈ ਰੱਖਣਾ ਜ਼ਰੂਰੀ, ਨੁਕਸਾਨ ਦਾ ਡਰ।

ਤੁਲਾ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਰੁਚੀ ਰਹੇਗੀ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ।

ਬ੍ਰਿਸ਼ਚਕ- ਪ੍ਰ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ।

ਧਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਮੋਰਚੇ ’ਤੇ ਸਥਿਤੀ ਬਿਹਤਰ ਬਣੇਗੀ।

ਮਕਰ- ਲੋਹਾ-ਮਸ਼ੀਨਰੀ, ਲੋਹਾ, ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਰੀਆ ਆਦਿ ਦੇ ਕੰਮਾਂ ਨਾਲ ਡੀਲ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਕੁੰਭ- ਵਪਾਰ ਅਤੇ ਕੰਮਕਾਜ ਦੀ ਸਥਿਤੀ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ, ਕਿਉਂਕਿ ਗਲਾ ਖਰਾਬ ਹੋ ਸਕਦਾ ਹੈ।

ਮੀਨ- ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਫਾਈਨਲ ਕਰਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

17 ਜਨਵਰੀ 2021, ਐਤਵਾਰ ਪੋਹ ਸੁਦੀ ਤਿਥੀ ਚੌਥ (ਸਵੇਰੇ 8.09 ਤਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਕੁੰਭ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1942, ਮਿਤੀ :27 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 3, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.45 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ(ਪੂਰਾ ਦਿਨ ਰਾਤ), ਯੋਗ : ਵਰਿਯਾਨ (ਸ਼ਾਮ 6.33 ਤਕ) ਅਤੇ ਮਗਰੋਂ ਯੋਗ ਪਰਿਧ , ਚੰਦਰਮਾ : ਕੁੰਭ ਰਾਸ਼ੀ ’ਤੇ (17-18 ਮੱਧ ਰਾਤ 1.16 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਵੇਗੀ (ਸਵੇਰੇ 8.04 ਤਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ :ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa