ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

01/21/2021 2:09:24 AM

ਮੇਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਸੋਚ ਵਿਚਾਰ ਕੇ ਕਰਨਾ ਚਾਹੀਦਾ ਹੈ।

ਬ੍ਰਿਖ- ਸਿਤਾਰਾ ਕਿਉਂਕਿ ਉਲਝਣਾਂ ਝਗੜਿਆਂ ਵਾਲਾ ਹੈ, ਇਸ ਲਈ ਕਿਸੇ ਨਾਲ ਵੀ ਉਲਝਣ ਤੋਂ ਬਚਣਾ ਚਾਹੀਦਾ ਹੈ, ਆਪਣੇ ਆਪ ਨੂੰ ਪੰਗਿਆਂ ਤੋਂ ਦੂਰ ਰੱਖੋ।

ਮਿਥੁਨ- ਸਿਤਾਰਾ ਧਨ ਲਾਭ ਲਈ ਚੰਗਾ, ਮਿੱਟੀ-ਰੇਤਾ-ਬੱਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕਰਕ- ਕਿਸੇ ਅਫਸਰ ਦੇ ਸਾਫਟ-ਹਮਦਰਦਾਨਾ ਰੁਖ ਕਰਕੇ ਕੋਈ ਉਲਝਿਆ ਵਿਗੜਿਆ ਕੰਮ ਸਿਰੇ ਚੜ੍ਹਨ ਵੱਲ ਕੁਝ ਅੱਗੇ ਵਧ ਸਕਦਾ ਹੈ।

ਸਿੰਘ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਰੱਖ ਸਕਣਗੇ।

ਕੰਨਿਆ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਉਨ੍ਹਾਂ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਢਈਏ ਕਰਕੇ ਕਿਸੇ ਨਾ ਕਿਸੇ ਪ੍ਰੇਸ਼ਾਨੀ ਨਾਲ ਵਾਸਤਾ ਰਹੇਗਾ।

ਬ੍ਰਿਸ਼ਚਕ- ਦੁਸ਼ਮਣਾਂ ਤੋਂ ਫਾਸਲਾ ਬਣਾ ਕੇ ਰੱਖਣਾ ਸਹੀ ਰਹੇਗਾ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਜਾਂ ਲੱਤ ਖਿੱਚਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।

ਧਨ- ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ ਕਰਕੇ ਆਪ ਦੀ ਕੋਈ ਪੈਂਡਿੰਗ ਚਲੀ ਆ ਰਹੀ ਸਮੱਸਿਆ ਹੱਲ ਹੋ ਸਕਦੀ ਹੈ, ਇਰਾਦਿਆਂ ’ਚ ਸਫਲਤਾ ਮਿਲੇਗੀ।

ਮਕਰ- ਕੋਰਟ ਕਚਹਿਰੀ ਨਾਲ ਜੁੜਿਆ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕੁੰਭ- ਮਿੱਤਰ, ਸੱਜਣ-ਸਾਥੀ, ਕੰਮ-ਕਾਜੀ ਸਹਿਯੋਗੀ ਆਪ ਦੇ ਪ੍ਰਤੀ ਹੈਲਪਿੰਗ ਰੁਖ ਰੱਖਣਗੇ, ਤੇਜ ਪ੍ਰਭਾਵ, ਬਣਿਆ ਰਹੇਗਾ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।

ਮੀਨ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹੇਗਾ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ, ਵਿਜਈ ਰਹੋਗੇ।

21 ਜਨਵਰੀ 2021, ਵੀਰਵਾਰ ਪੋਹ ਸੁਦੀ ਤਿਥੀ ਅਸ਼ਟਮੀ (ਬਾਅਦ ਦੁਪਹਿਰ 3.57 ਤਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਮੇਖ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1942, ਮਿਤੀ :1 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 7, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.49 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (ਬਾਅਦ ਦੁਪਹਿਰ 3.36 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸਾਧਿਯ (ਰਾਤ 8.23 ਤਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ :ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਮਹਾਰੁਦਰ ਵਰਤ, ਰਾਸ਼ਟਰੀ ਸ਼ਕ ਮਾਘ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

 

 


Bharat Thapa

Content Editor

Related News