ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

01/26/2021 2:25:41 AM

ਮੇਖ- ਸਟ੍ਰਾਂਗ ਸਿਤਾਰਾ ਆਪ ਦੇ ਮੋਰੇਲ ਨੂੰ ਉੱਚਾ ਰੱਖੇਗਾ, ਉਤਸ਼ਾਹ, ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਜਨਰਲ ਹਾਲਾਤ ਨਾਰਮਲ ਬਣੇ ਰਹਿਣਗੇ।

ਬ੍ਰਿਖ- ਖੇਤੀ ਉਤਪਾਦਾਂ, ਖੇਤੀ ਉਪਕਰਣਾ, ਖਾਦਾਂ, ਬੀਜਾਂ, ਕਰਿਆਨਾ, ਮੁਨਿਆਰੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਮਨੋਰਥਾਂ-ਇਰਾਦਿਆਂ ’ਚ ਵਿਜੇ ਮਿਲੇਗੀ ਪਰ ਢਈਏ ਕਰਕੇ ਸਿਹਤ ਵਿਗੜ ਸਕਦੀ ਹੈ, ਪੈਰ ਫਿਸਲਣ ਦਾ ਡਰ।

ਕਰਕ- ਸਮਾਂ ਉਲਝਣਾਂ, ਝਗੜਿਆਂ ਅਤੇ ਝਮੇਲਿਆਂ ਵਾਲਾ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਜਾਂ ਪ੍ਰੋਗਰਾਮ ਸ਼ੁਰੂ ਕਰੋ, ਅਤੇ ਨਾ ਹੀ ਦੂਜਿਆਂ ’ਤੇ ਜ਼ਿਆਦਾ ਭਰੋਸਾ ਕਰਨਾ ਚਾਹੀਦਾ।

ਸਿੰਘ- ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਕੰਨਿਆ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਵੱਡੇ ਲੋਕ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਜਨਰਲ ਤੌਰ ’ਤੇ ਤੁਸੀਂ ਹਾਵੀ, ਪ੍ਰਭਾਵੀ, ਵਿਜਈ ਰਹੋਗੇ।

ਤੁਲਾ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਕਿਸੇ ਪ੍ਰਬਾਲਮ ਨੂੰ ਟੈਕਲ ਕਰ ਸਕਦੇ ਹੋ, ਮਾਣ-ਸਨਮਾਨ, ਪ੍ਰਤਿਸ਼ਠਾ ਬਣੀ ਰਹੇਗੀ।

ਬ੍ਰਿਸ਼ਚਕ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ- ਪੀਣ ’ਚ ਸੰਜਮ ਰੱਖਣਾ ਸਹੀ ਰਹੇਗਾ ਪਰ ਕਾਰੋਬਾਰੀ ਦਸ਼ਾ ਪਹਿਲੇ ਦੀ ਤਰ੍ਹਾਂ ਠੀਕ-ਠਾਕ ਰਹੇਗੀ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।

ਮਕਰ- ਦੁਸ਼ਮਣ ਆਪ ਲਈ ਮੁਸ਼ਕਿਲਾਂ ਸਮੱਸਿਆਵਾਂ, ਝਮੇਲੇ ਪੈਦਾ ਕਰਦੇ ਰਹਿ ਸਕਦੇ ਹਨ, ਇਸ ਲਈ ਨਾ ਤਾਂ ਉਨ੍ਹਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ।

ਕੁੰਭ- ਸੰਤਾਨ ਆਪ ਨਾਲ ਸਹਿਯੋਗ ਕਰੇਗੀ ਅਤੇ ਤਾਲਮੇਲ ਰੱਖੇਗੀ ਅਤੇ ਉਸ ਦੀ ਮਦਦ ਨਾਲ ਆਪ ਦਾ ਕੋਈ ਝਮੇਲਾ ਸੁਲਝ ਸਕਦਾ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।

ਮੀਨ- ਕਿਸੇ ਉਲਝੇ ਵਿਗੜੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਅਫਸਰਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

26 ਜਨਵਰੀ 2021, ਮੰਗਲਵਾਰ ਪੋਹ ਸੁਦੀ ਤਿਥੀ ਤਰੋਦਸ਼ੀ (26-27 ਮੱਧ ਰਾਤ 1.12 ਤੱਕ) ਅਤੇ ਮਗਰੋਂ ਤਿਥੀ ਚੌਦਸ਼।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਮਿਥੁਨ ’ਚ

ਮੰਗਲ ਮੇਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1942, ਮਿਤੀ :6 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 12, ਸੂਰਜ ਉਦੇ ਸਵੇਰੇ 7.28 ਵਜੇ, ਸੂਰਜ ਅਸਤ ਸ਼ਾਮ 5.53 ਵਜੇ (ਜਲੰਧਰ ਟਾਈਮ) ਨਕਸ਼ੱਤਰ : ਆਰਦਰਾ (26-27 ਮੱਧ ਰਾਤ 3.12 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਵੈਧ੍ਰਿਤੀ (ਰਾਤ 9.57 ਤਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਤੇ ਤਿਉਹਾਰ : ਭੋਮ ਪ੍ਰਦੋਸ਼ ਵਰਤ, ਗਣਤੰਤਰ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa