ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

Friday, Jan 29, 2021 - 02:18 AM (IST)

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

ਮੇਖ- ਸਿਤਾਰਾ ਜ਼ਮੀਨੀ ਜਾਇਦਾਦੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਵੱਡੇ ਲੋਕਾਂ ਦਾ ਹਮਦਰਦਾਨਾ ਰੁਖ ਆਪ ਦੀ ਕਿਸੇ ਮੁਸ਼ਕਿਲ ਨੂੰ ਹੱਲ ਕਰ ਸਕਦਾ ਹੈ।

ਬ੍ਰਿਖ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਕੰਮਕਾਜੀ ਭੱਜ-ਦੌੜ ਕਰੋਗੇ, ਉਸ ਦਾ ਬਿਹਤਰ ਨਤੀਜਾ ਮਿਲਣ ਦੀ ਆਸ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਿਥੁਨ- ਸੀ. ਪ੍ਰੋਡਕਟਸ, ਇੰਪੋਰਟ-ਅੈਕਸਪੋਰਟ, ਰੰਗ-ਰੋਗਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਵਿਗੜੇ ਕੰਮ ਬਣਨਗੇ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਸਿੰਘ- ਸਿਤਾਰਾ ਨੁਕਸਾਨ, ਧਨ ਹਾਨੀ ਵਾਲਾ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਮਨ ਵੀ ਟੈਂਸ ਜਿਹਾ ਰਹੇਗਾ।

ਕੰਨਿਆ- ਡ੍ਰਿੰਕਸ, ਰਸਾਇਣਾਂ, ਰੰਗ ਰੋਗਨ, ਪੈਟ੍ਰੋਲੀਅਮ ਉਤਪਾਦਾਂ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਸੰਤਾਨ ਵੀ ਸਾਥ ਦੇਵੇਗੀ।

ਤੁਲਾ- ਅਫਸਰਾਂ ਦੇ ਸਾਫਟ ਰੁਖ ਕਰਕੇ ਸਰਕਾਰੀ ਕੰਮਾਂ ’ਚ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ, ਸ਼ਤਰੂ ਚਾਹ ਕੇ ਵੀ ਆਪ ਨੂੰ ਪ੍ਰੇਸ਼ਾਨ ਨਾ ਕਰ ਸਕਣਗੇ।

ਬ੍ਰਿਸ਼ਚਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਮਨੋਰਥ ਹੱਲ ਹੋਵੇਗਾ।

ਧਨ- ਸਿਤਾਰਾ ਪੇਟ ਲਈ ਕਮਜ਼ੋਰ, ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਚਾਹੀਦਾ, ਮਨ ਵੀ ਡਿਸਟਰਬ ਰਹੇਗਾ।

ਮਕਰ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਘਰੇਲੂ ਫ੍ਰੰਟ ’ਤੇ ਤਾਲਮੇਲ, ਸਦਭਾਅ ਸਹਿਯੋਗ ਰਹੇਗਾ, ਤਬੀਅਤ ’ਚ ਜ਼ਿੰਦਾਦਿਲੀ ਰਹੇਗੀ।

ਕੁੰਭ- ਵਿਰੋਧੀ ਆਪ ਨੂੰ ਘੇਰਨ ਅਤੇ ਆਪਣੇ ਕਿਸੇ ਝਮੇਲੇ ’ਚ ਉਲਝਾਉਣ ਲਈ ਪੂਰਾ ਯਤਨ ਕਰ ਸਕਦੇ ਹਨ, ਮਨ ਵੀ ਡਰਿਆ-ਡਰਿਆ ਅਤੇ ਸਹਮਿਆ ਜਿਹਾ ਰਹੇਗਾ।

ਮੀਨ- ਜਨਰਲ ਸਿਤਾਰਾ ਬਿਹਤਰ, ਧਾਰਮਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਉਂਝ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।

29 ਜਨਵਰੀ 2021, ਸ਼ੁੱਕਰਵਾਰ ਮਾਘ ਵਦੀ ਤਿਥੀ ਏਕਮ (ਰਾਤ 11.42 ਤੱਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਕਰਕ ’ਚ

ਮੰਗਲ ਮੇਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1942, ਮਿਤੀ :9 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 15, ਸੂਰਜ ਉਦੇ ਸਵੇਰੇ 7.26 ਵਜੇ, ਸੂਰਜ ਅਸਤ ਸ਼ਾਮ 5.56 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਲੇਖਾ (29-30 ਮੱਧ ਰਾਤ 3.21 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਆਯੁਸ਼ਮਾਨ (ਸ਼ਾਮ 5.23 ਤਕ) ਅਤੇ ਮਗਰੋਂ ਯੋਗ ਸੋਭਾਗਿਆ, ਚੰਦਰਮਾ : ਕਰਕ ਰਾਸ਼ੀ ’ਤੇ (29-30 ਮੱਧ ਰਾਤ 3.21 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 29-30 ਮੱਧ ਰਾਤ 3.21 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ ਵਦੀ ਪੱਖ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


author

Bharat Thapa

Content Editor

Related News