ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

01/31/2021 2:56:04 AM

ਮੇਖ- ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਉਦੇਸ਼ ਮਨੋਰਥ ਸਿਰੇ ਚੜ੍ਹਨਗੇ, ਸ਼ੁੱਭ ਕੰਮਾਂ ’ਚ ਧਿਆਨ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਖ- ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ, ਸਾਫਟ, ਕੰਸੀਡ੍ਰੇਟ ਰਹਿਣਗੇ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।

ਮਿਥੁਨ- ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ ਪਰ ਪੈਰ ਫਿਸਲਣਦਾ ਡਰ ਬਣਿਆ ਰਹੇਗਾ।

ਕਰਕ- ਸਿਤਾਰਾ ਵਪਾਰ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਕੋਈ ਵੀ ਸਰਕਾਰੀ ਯਤਨ ਕਮਜ਼ੋਰ ਜਾਂ ਅਨਮੰਨੇ ਮਨ ਨਾਲ ਕਰਨਾ ਠੀਕ ਰਹੇਗਾ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਕੋਈ ਵੀ ਸਰਕਾਰੀ ਯਤਨ ਹਲਕੇ ’ਚ ਜਾਂ ਅਨਮੰਨੇ ਮਨ ਨਾਲ ਨਾ ਕਰਨਾ ਸਹੀ ਰਹੇਗਾ।

ਕੰਨਿਆ- ਕਮਜ਼ੋਰ ਸਿਤਾਰਾ ਕਮਜ਼ੋਰ ਮਨੋਬਲ ਕਰ ਕੇ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਮਨ ਵੀ ਟੈਂਸ ਜਿਹਾ ਰਹੇਗਾ।

ਤੁਲਾ- ਮਿੱਟੀ-ਰੇਤਾ-ਬੱਜਰੀ- ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰੇਸ਼ਾਨੀ ਹਟੇਗੀ।

ਬ੍ਰਿਸ਼ਚਕ- ਯਤਨਾਂ ਪ੍ਰੋਗਰਾਮਾਂ ਮਨੋਰਥਾ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਧਨ- ਕਥਾ-ਵਾਰਤਾ-ਭਜਨ ਕੀਰਤਨ, ਧਾਰਮਿਕ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਇਰਾਦਿਆਂ ’ਚ ਮਜ਼ਬੂਤੀ, ਮੋਰੇਲ ਬੂਸਟਿੰਗ ਰਹੇਗੀ।

ਮਕਰ- ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਪਰਹੇਜ਼ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਰਹਿਣਗੇ।

ਕੁੰਭ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਵੈਸੇ ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਸੋਚ ਅਤੇ ਅਪਰੋਚ ਰਹੇਗੀ।

ਮੀਨ- ਮਨ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਰਹੇਗਾ, ਇਸ ਲਈ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਰੱਖ ਸਕੋਗੇ, ਨੁਕਸਾਨ ਦਾ ਡਰ।

31 ਜਨਵਰੀ 2021, ਐਤਵਾਰ ਮਾਘ ਵਦੀ ਤਿਥੀ ਤੀਜ (ਰਾਤ 8.25 ਤੱਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਸਿੰਘ ’ਚ

ਮੰਗਲ ਮੇਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮਕਰ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1942, ਮਿਤੀ :11 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 17, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ ਸ਼ਾਮ 5.58 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਫਾਲਗੁਣੀ (31ਜਨਵਰੀ-1 ਫਰਵਰੀ ਮੱਧ ਰਾਤ 1.18 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਸ਼ੋਭਨ (ਦੁਪਹਿਰ 12.32 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਸਿੰਘ ਰਾਸ਼ੀ ’ਤੇ (31 ਜਨਵਰੀ ਦਿਨ ਰਾਤ ਅਤੇ ਅਗਲੇ ਦਿਨ (1ਫਰਵਰੀ) ਸਵੇਰੇ 6.58 ਤੱਕ) ਭਦਰਾ ਰਹੇਗੀ (ਸਵੇਰੇ 9.19 ਤੋਂ ਲੈ ਕੇ ਰਾਤ 8.25 ਤੱਕ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਸੰਕਟ ਚੌਥ ਵਰਤ (ਚੰਦਰ ਉਦੇ ਰਾਤ 8.47 ਤੋਂ ਬਾਅਦ ਜਲੰਧਰ ਟਾਈਮ), ਗੌਰੀ ਵਕਰ ਤੁੰਡ ਚੌਥ, ਕੁੰਭ ਮਹਾ ਪੁਰਬ (ਹਰਿਦਵਾਰ) ਦੀ ਪੁੰਨਿਆ ਸਨਾਨ ਿਤੱਥੀ, ਵਿਸ਼ਵ ਕੋਹੜ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa