ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

02/03/2021 2:59:52 AM

ਮੇਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ।

ਬ੍ਰਿਖ- ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਬਲਕਿ ਉਨ੍ਹਾਂ ਨਾਲ ਸੂਝ-ਬੂਝ ਅਤੇ ਸਮਝਦਾਰੀ ਨਾਲ ਹੈਂਡਲ ਕਰਨਾ ਚਾਹੀਦਾ ਹੈ।

ਮਿਥੁਨ- ਸੰਤਾਨ ਦੀ ਮਦਦ ਨਾਲ, ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲ ਸਕਦੀ ਹੈ ਪਰ ਢਈਏ ਕਰ ਕੇ ਕੋਈ ਨਾ ਕੁਝ ਮੁਸ਼ਕਲ ਜਾਗ ਸਕਦੀ ਹੈ।

ਕਰਕ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸੇ ਦਾ ਅਸਰ ਰਹੇਗਾ।

ਸਿੰਘ- ਜ਼ਰੂਰਤ ਦੇ ਹਰ ਮੌਕੇ ’ਤੇ ਮਿੱਤਰਾਂ, ਸੱਜਣ-ਸਾਥੀਅਾਂ ਦੀ ਮਦਦ ਸਹਿਯੋਗ ਮਿਲਦਾ ਰਹੇਗਾ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।

ਕੰਨਿਆ- ਟੀਚਿੰਗ, ਕੰਸਲਟੈਂਸੀ, ਡੈਕੋਰੇਸ਼ਨ, ਰੈਡੀਮੇਡ ਗਾਰਮੈਂਟਸ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਰਾਹੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਬਣ ਗਈ ਹੈ, ਸੰਭਾਲ ਰੱਖਣੀ ਜ਼ਰੂਰੀ।

ਬ੍ਰਿਸ਼ਚਕ- ਸਿਤਾਰਾ ਉਲਝਣਾਂ, ਝਗੜਿਆਂ, ਕੰਪਲੀਕੇਸ਼ਨਜ਼ ਨੂੰ ਜਗਾਈ ਰੱਖਣ ਵਾਲਾ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਧਨ- ਸਿਤਾਰਾ ਆਮਦਨ ਲਈ ਬਿਹਤਰ, ਇਸ ਲਈ ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਿਸੇ ਉਲਝੇ ਵਿਗੜੇ ਕੰਮ ’ਚ ਵੀ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ।

ਮਕਰ- ਕਿਸੇ ਰਾਜਕੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਅਫਸਰਾਂ ਦਾ ਸਾਫਟ ਰੁਖ ਵੀ ਆਪ ਦੇ ਕੰਮ ਸੰਵਾਰਨ ’ਚ ਮਦਦਗਾਰ ਸਾਬਤ ਹੋ ਸਕਦਾ ਹੈ।

ਕੁੰਭ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਨੋਬਲ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ।

ਮੀਨ- ਸਿਤਾਰਾ ਸਿਹਤ ਲਈ ਢਿੱਲਾ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ, ਨੁਕਸਾਨ ਦਾ ਡਰ, ਸਫਰ ਕਰਨ ਤੋਂ ਵੀ ਬਚਣਾ ਚਾਹੀਦਾ ਹੈ।

3 ਫਰਵਰੀ 2021, ਬੁੱਧਵਾਰ ਮਾਘ ਵਦੀ ਤਿਥੀ ਛੱਠ (ਬਾਅਦ ਦੁਪਹਿਰ 2.13 ਤੱਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਕੰਨਿਆ ’ਚ

ਮੰਗਲ ਮੇਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1942, ਮਿਤੀ :14 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 20, ਸੂਰਜ ਉਦੇ ਸਵੇਰੇ 7.23ਵਜੇ, ਸੂਰਜ ਅਸਤ ਸ਼ਾਮ ਛੇ ਵਜੇ (ਜਲੰਧਰ ਟਾਈਮ) ਨਕਸ਼ੱਤਰ : ਚਿਤਰਾ (ਰਾਤ 9.07ਤਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਸ਼ੂਲ (3-4 ਮੱਧ ਰਾਤ ਇਕ ਵਜੇ ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸਵੇਰੇ 9.50 ਤਕ)ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਵੇਗੀ (ਬਾਅਦ ਦੁਪਹਿਰ 2.13 ਤੋਂ ਲੈ ਕੇ 3.04 ਮੱਧ ਰਾਤ 1.11 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ੀਤਲਾ ਛੱਠ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa