ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

02/04/2021 2:05:56 AM

ਮੇਖ- ਆਰਥਿਕ, ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਨੂੰ ਵੀ ਹੱਥ ’ਚ ਲਵੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਸੁਪੋਰਿਟਵ ਰਹਿਣਗੇ।

ਬ੍ਰਿਖ- ਕਮਜ਼ੋਰ ਸਿਤਾਰਾ ਅਤੇ ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ, ਧਨ ਹਾਨੀ ਦਾ ਡਰ, ਟੈਨਸ਼ਨ ਬਣੀ ਰਹੇਗੀ।

ਮਿਥੁਨ- ਜ਼ਮੀਨੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਘਰੇਲੂ ਮੋਰਚੇ ’ਤੇ ਕਿਸੇ ਸਮੇਂ ਤਣਾਤਣੀ ਵਧ ਸਕਦੀ ਹੈ।

ਕਰਕ- ਜ਼ਮੀਨੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਘਰੇਲੂ ਮੋਰਚੇ ’ਤੇ ਕਿਸੇ ਸਮੇਂ ਤਣਾਤਣੀ ਵਧ ਸਕਦੀ ਹੈ।

ਸਿੰਘ- ਜਨਰਲ ਸਿਤਾਰਾ ਸਟ੍ਰਾਂਗ, ਹਿੰਮਤ, ਉਤਸ਼ਾਹ, ਯਤਨ ਸ਼ਕਤੀ ਬਣੀ ਰਹੇਗੀ, ਦੁਸ਼ਮਣਾਂ ਨੂੰ ਆਪਣੀਆਂ ਸ਼ਰਾਰਤਾਂ-ਸਰਗਰਮੀਆਂ ’ਚ ਕੁਝ ਵੀ ਸਫਲਤਾ ਨਹੀਂ ਮਿਲੇਗੀ।

ਕੰਨਿਆ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਕੰਮਕਾਜੀ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।

ਤੁਲਾ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫ੍ਰੰਟ ’ਤੇ ਸਫਲ ਰੱਖੇਗਾ, ਮਾਣ-ਸਨਮਾਨ, ਪ੍ਰਤਿਸ਼ਠਾ ਬਣੀ ਰਹੇਗੀ।

ਬ੍ਰਿਸ਼ਚਕ- ਸਿਤਾਰਾ ਨੁਕਸਾਨ, ਧਨ ਹਾਨੀ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।

ਧਨ- ਕੰਮਕਾਜੀ ਕੰਮਾਂ ਲਈ ਆਪ ਦੇ ਯਤਨ, ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਕੇਤੂ ਦੀ ਕਮਜ਼ੋਰ ਸਥਿਤੀ ਕਰਕੇ ਉਲਝਣਾਂ ਰੁਕਾਵਟਾਂ ਪੈਦਾ ਹੁੰਦੀਆਂ ਰਹਿਣਗੀਆਂ।

ਮਕਰ- ਕਿਸੇ ਅਫਸਰ ਦੇ ਸਾਫਟ ਸੁਪੋਰਟਿਵ-ਹਮਦਰਦਾਨਾ ਰੁਖ ਕਰਕੇ ਯਤਨ ਕਰਨ ’ਤੇ ਆਪ ਦੀ ਕੋਈ ਬਾਧਾ-ਸਮੱਸਿਆ ਸੁਲਝ ਸਕਦੀ ਹੈ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਕੁੰਭ- ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਵਿਰੋਧੀ ਕਮਜ਼ੋਰ ਤਾਂ ਰਹਿਣਗੇ, ਤਾਂ ਵੀ ਉਨ੍ਹਾਂ ਦੀਆਂ ਸ਼ਰਾਰਤਾਂ ’ਤੇ ਨਜ਼ਰ ਰੱਖਣੀ ਠੀਕ ਰਹੇਗੀ।

ਮੀਨ- ਸਿਤਾਰਾ ਪੇਟ ਲਈ ਢਿੱਲਾ, ਮੌਸਮ ਦਾ ਐਕਸਪੋਜ਼ਰ ਵੀ ਆਪ ਦੀ ਤਬੀਅਤ ਨੂੰ ਅਪਸੈਟ ਰੱਖ ਸਕਦਾ ਹੈ, ਇਸ ਲਈ ਖਾਣ-ਪੀਣ ’ਚ ਧਿਆਨ ਰੱਖੋ।

4 ਫਰਵਰੀ 2021, ਵੀਰਵਾਰ ਮਾਘ ਵਦੀ ਤਿਥੀ ਸਪਤਮੀ (ਦੁਪਹਿਰ 12.08 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਤੁਲਾ ’ਚ

ਮੰਗਲ ਮੇਖ ’ਚ

ਬੁੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1942, ਮਿਤੀ :15 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 21, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ ਸ਼ਾਮ 6.01 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸਵਾਤੀ (ਰਾਤ 7.45 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਗੰਡ (ਰਾਤ 10.08 ਤਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸੁਆਮੀ ਰਾਮਾ ਨੰਦ ਆਚਾਰੀਆ ਜਯੰਤੀ, ਵਿਸ਼ਵ ਕੈਂਸਰ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa