ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

02/12/2021 2:13:18 AM

ਮੇਖ- ਗੱਡੀਅਾਂ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਕੰਮਕਾਜੀ ਮਿਹਨਤ ਦੀ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਇੱਜ਼ਤ ਬਣੀ ਰਹੇਗੀ।

ਬ੍ਰਿਖ- ਰਾਜਕੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਚਾਹ ਕੇ ਵੀ ਆਪ ਅੱਗੇ ਠਹਿਰ ਨਾ ਸਕਣਗੇ, ਵੱਡੇ ਲੋਕ ਸਾਫਟ ਅਤੇ ਸੁਪੋਰਟਿਵ ਰੁਖ ਰੱਖਣਗੇ।

ਮਿਥੁਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਸਫਲਤਾ ਦੇਵੇਗਾ ਅਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਪਰ ਡਿਗਣ ਫਿਸਲਣ ਅਤੇ ਸਿਹਤ ਦੇ ਵਿਗੜਣ ਦਾ ਡਰ।

ਕਰਕ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਸਿੰਘ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਆਪ ਨੂੰ ਆਪਣੀਆਂ ਕੋਸ਼ਿਸ਼ਾਂ ’ਚ ਚੰਗਾ ਰਿਜ਼ਲਟ ਮਿਲੇਗਾ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ।

ਕੰਨਿਆ- ਸ਼ਤਰੂ ਆਪਣੀਆਂ ਸ਼ਰਾਰਤਾਂ-ਹਰਕਤਾਂ ’ਚ ਬਿਜ਼ੀ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ, ਆਪਣੀ ਪ੍ਰੋਗਰਾਮਿੰਗ ਅਤੇ ਪਲਾਨਿੰਗ ਨੂੰ ਅੱਗੇ ਨਾ ਵਧਾਓ।

ਤੁਲਾ- ਸੰਤਾਨ ਸਾਥ ਦੇਵੇਗੀ ਅਤੇ ਉਸ ਦੇ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਰਾਦਿਆਂ ’ਚ ਮਜ਼ਬੂਤੀ, ਮਨੋਬਲ-ਦਬਦਬਾ ਬਣਿਆ ਰਹੇਗਾ, ਯਤਨ ਕਰਨ ’ਤੇ ਕੋਈ ਮੁਸ਼ਕਿਲ ਹਟੇਗੀ।

ਬ੍ਰਿਸ਼ਚਕ- ਸਿਤਾਰਾ ਕੋਰਟ ਕਚਹਿਰੀ ਦੇ ਕੰਮਾਂ ਨੂੰ ਸੰਵਾਰਨ ਲਈ ਚੰਗਾ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ ਅਤੇ ਹਰ ਫ੍ਰੰਟ ’ਤੇ ਆਪ ਦੀ ਮਦਦ ਲਈ ਤਿਆਰ ਰਹਿਣਗੇ।

ਧਨ- ਮਿੱਤਰਾਂ ਅਤੇ ਕੰਮਕਾਜੀ ਸਾਥੀਆਂ ਦੀ ਮਦਦ ਨਾਲ, ਆਪ ਦੀ ਕੋਈ ਸਮੱਸਿਆ ਸੁਲਝਣ ਦੇ ਨੇੜੇ ਪਹੁੰਚੇਗੀ, ਸ਼ਤਰੂ ਕਮਜ਼ੋਰ, ਤੇਜਹੀਣ, ਉਤਸ਼ਾਹਹੀਣ ਰਹਿਣਗੇ।

ਮਕਰ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਹਰ ਫ੍ਰੰਟ ’ਤੇ ਸਫਲਤਾ ਅਤੇ ਬਿਹਤਰੀ ਹੋਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕਦਮ ਬੜ੍ਹਤ ਵੱਲ ਰਹੇਗਾ ਪਰ ਮਨ ਅਸ਼ਾਂਤ-ਪ੍ਰੇਸ਼ਾਨ ਅਤੇ ਟੈਂਸ ਰਹੇਗਾ।

ਮੀਨ- ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਹੀ ਫਸਾਓ, ਖਰਚ ਵਧਣਗੇ।\

12 ਫਰਵਰੀ 2021, ਸ਼ੁੱਕਰਵਾਰ ਮਾਘ ਸੁਦੀ ਤਿਥੀ ਏਕਮ (12-13 ਮੱਧ ਰਾਤ 12.30 ਤੱਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਕੁੰਭ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਮਕਰ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1942, ਮਿਤੀ :23 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 29, ਸੂਰਜ ਉਦੇ ਸਵੇਰੇ 7.16 ਵਜੇ, ਸੂਰਜ ਅਸਤ ਸ਼ਾਮ 6.08 ਵਜੇ (ਜਲੰਧਰ ਟਾਈਮ) ਨਕਸ਼ੱਤਰ : ਧਨਿਸ਼ਠਾ (ਬਾਅਦ ਦੁਪਹਿਰ 2.23 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਪਰਿਧ (12-13 ਮੱਧ ਰਾਤ 2.19 ਤਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ ਸੁਦੀ ਪੱਖ ਅਤੇ ਮਾਘ ਗੁਪਤ ਨਵਰਾਤਰੇ ਸ਼ੁਰੂ, ਬਿਕ੍ਰਮੀ ਫੱਗਣ ਸੰਕ੍ਰਾਂਤੀ, ਸੂਰਜ ਰਾਤ 9.11 (ਜਲੰਧਰ ਟਾਈਮ) ਤੇ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਕੁੰਭ ਮਹਾ ਪੁਰਬ (ਹਰਿਦੁਆਰ) ਦੀ ਪੁੰਨ ਸ਼ਨਾਨ ਿਤੱਥੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa