ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

02/15/2021 2:11:18 AM

ਮੇਖ- ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲਿਆ ਜਾ ਸਕੇ, ਟਾਲ ਦਿਓ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਬ੍ਰਿਖ- ਵਪਾਰ ਅਤੇ ਕਾਰੋਬਾਰ ’ਚ ਲਾਭ, ਵੈਸੇ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ, ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰੀ ਹੋਵੇਗੀ।

ਮਿਥੁਨ- ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਜਿਹੜੇ ਅਫਸਰ ਨਾਲ ਵੀ ਮੇਲ ਮੁਲਾਕਾਤ ਕਰੋਗੇ, ਉਹ ਆਪ ਨੂੰ ਚੰਗੀ ਤਰ੍ਹਾਂ ਅਟੈਂਡ ਕਰੇਗਾ।

ਕਰਕ- ਧਾਰਮਿਕ ਕੰਮਾਂ ਨੂੰ ਕਰਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀ ਲੱਗੇਗਾ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।

ਸਿੰਘ- ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਅਾਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ।

ਤੁਲਾ- ਕਮਜ਼ੋਰ ਸਿਤਾਰਾ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੋਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਸ਼ਚਕ- ਯਤਨ ਕਰਨ ’ਤੇ ਕੋਈ ਉਲਝੀ, ਰੁਕੀ ਪਲਾਨਿੰਗ ਸਿਰੇ ਚੜ੍ਹੇਗੀ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਜਨਰਲ ਹਾਲਾਤ ਹਰ ਫ੍ਰੰਟ ’ਤੇ ਬਿਹਤਰ ਬਣੇ ਰਹਿਣਗੇ।

ਧਨ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵਿਰੋਧੀ ਕਮਜ਼ੋਰ, ਪਰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ।

ਮਕਰ- ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ- ਵਪਾਰ, ਕਾਰੋਬਾਰ ’ਚ ਯਤਨ ਕਰਨ ’ਤੇ ਕੋਈ ਉਲਝੀ ਰੁਕੀ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

15 ਫਰਵਰੀ 2021, ਸੋਮਵਾਰ ਮਾਘ ਸੁਦੀ ਤਿਥੀ ਚੌਥ (15-16 ਮੱਧ ਰਾਤ 3.38 ਤੱਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਮੀਨ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਮਕਰ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ a ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1942, ਮਿਤੀ :26 (ਮਾਘ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 2, ਸੂਰਜ ਉਦੇ ਸਵੇਰੇ 7.13 ਵਜੇ, ਸੂਰਜ ਅਸਤ ਸ਼ਾਮ 6.11 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਭਾਦਰਪਦ (ਸ਼ਾਮ 6.29 ਤੱਕ) ਅਤੇ ਮਗਰੋਂ ਰੇਵਤੀ। ਯੋਗ : ਸਾਧਿਯ (15-16 ਮੱਧ ਰਾਤ 1.18 ਤਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਸ਼ਾਮ 6.29 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਬਾਅਦ ਦੁਪਹਿਰ 2.49 ਤੋਂ ਲੈ ਕੇ 15-16 ਮੱਧ ਰਾਤ 3.38 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਤਿਲ ਚੌਥ, ਵਰਦ ਚੌਥ, ਕੁੰਦ ਚੌਥ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa