ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

02/23/2021 2:13:09 AM

ਮੇਖ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਬਿਹਤਰ ਨਤੀਜਾ ਮਿਲੇਗਾ, ਵਿਰੋਧੀ ਆਪ ਦੇ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਬ੍ਰਿਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚ ਕੁਝ ਪੇਸ਼ਕਦਮੀ ਹੋਵੇਗੀ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਕਰਕ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕੋਈ ਕੰਮ ਜਲਦਬਾਜ਼ੀ ’ਚ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਖਰਚ ਵੀ ਵਧਣਗੇ।

ਸਿੰਘ- ਸਿਤਾਰਾ ਧਨ ਲਾਭ ਲਈ ਚੰਗਾ, ਜੇ ਕੋਈ ਕਾਰੋਬਾਰੀ ਕੰਮ ਰੁੱਕਿਆ ਪਿਆ ਹੋਵੇ ਤਾਂ ਯਤਨ ਕਰ ਲਵੋ, ਉਸ ਦੇ ਸਿਰੇ ਚੜ੍ਹਨ ਦੀ ਪੂਰੀ ਆਸ ਹੋਵੇਗੀ।

ਕੰਨਿਆ- ਕਿਸੇ ਅਫਸਰ ਦੇ ਸਾਫਟ ਅਤੇ ਸੁਪੋਰਟਿਵ ਰੁਖ ਕਰ ਕੇ ਕੋਈ ਪੈਂਡਿੰਗ ਪਿਆ ਸਰਕਾਰੀ ਕੰਮ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ।

ਤੁਲਾ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਵਿਰੋਧੀ ਕਮਜ਼ੋਰ-ਤੇਜਹੀਣ ਰਹਿਣਗੇ।

ਬ੍ਰਿਸ਼ਚਕ- ਸਿਤਾਰਾ ਪੇਟ ਲਈ ਢਿੱਲਾ, ਖਾਣ-ਪੀਣ ’ਚ ਸਾਵਧਾਨੀ ਵਰਤਣੀ ਜ਼ਰੂਰੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਸਹੀ ਬਣੇ ਰਹਿਣਗੇ, ਅਰਥ ਦਸ਼ਾ ਵੀ ਠੀਕ-ਠਾਕ।

ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖਣਾ ਜ਼ਰੂਰੀ।

ਮਕਰ- ਮਨ ਅਸ਼ਾਂਤ, ਪਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰਨਾ ਠੀਕ ਰਹੇਗਾ, ਕੋਈ ਵੀ ਕੋਸ਼ਿਸ਼ ਸ਼ੁਰੂ ਨਹੀਂ ਕਰਨੀ ਚਾਹੀਦੀ।

ਕੁੰਭ- ਜਨਰਲ ਸਿਤਾਰਾ ਬਿਹਤਰ, ਸੰਤਾਨ ਦੇ ਸਹਿਯੋਗੀ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਮੀਨ- ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਰਿਸਪੌਂਸ ਦੇ ਸਕਦੇ ਹਨ, ਸ਼ਤਰੂ ਆਪ ਨਾਲ ਹਰ ਤਰ੍ਹਾਂ ਦੇ ਟਕਰਾਅ ਤੋਂ ਬਚਦੇ ਨਜ਼ਰ ਆਉਣਗੇ।

23 ਫਰਵਰੀ 2021, ਮੰਗਲਵਾਰ ਮਾਘ ਸੁਦੀ ਤਿਥੀ ਇਕਾਦਸ਼ੀ (ਸ਼ਾਮ 6.06 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਮਿਥੁਨ ’ਚ

ਮੰਗਲ ਬ੍ਰਿਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਕੁੰਭ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 4 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 10, ਸੂਰਜ ਉਦੇ ਸਵੇਰੇ 7.05 ਵਜੇ, ਸੂਰਜ ਅਸਤ ਸ਼ਾਮ 6.17 ਵਜੇ (ਜਲੰਧਰ ਟਾਈਮ) ਨਕਸ਼ੱਤਰ : ਆਰਦਰਾ (ਦੁਪਹਿਰ 12.31 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ। ਯੋਗ : ਆਯੁਸ਼ਮਾਨ (23-24ਮੱਧ ਰਾਤ 4.34 ਤਕ)ਅਤੇ ਮਗਰੋਂ ਯੋਗ ਮ੍ਰਿਗਸ਼ਿਰ। ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ ਸ਼ਾਮ 6.06 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਜਯਾ ਇਕਾਦਸ਼ੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa