ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

02/25/2021 3:13:13 AM

ਮੇਖ- ਜਾਇਦਾਦੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ, ਸਮਾਂ ਸੰਤੋਖ ਨਾਲ ਕੱਟੇਗਾ, ਸ਼ਤਰੂ ਕਮਜ਼ੋਰ ਰਹੇਗਾ।

ਬ੍ਰਿਖ- ਆਪ ਆਪਣੇ ਹਿੰਮਤੀ, ਉਤਸ਼ਾਹੀ ਮਨ ਕਰ ਕੇ ਹਰ ਕੰਮਾਂ ਨੂੰ ਹੱਥ ’ਚ ਲੈਣ ਦੀ ਹਿੰਮਤ ਰੱਖੋਗੇ ਪਰ ਆਪਣੇ ਗੁੱਸੇ ਦਾ ਅਸਰ ਬਣਿਆ ਰਹੇਗਾ।

ਮਿਥੁਨ- ਸਿਤਾਰਾ ਧਨ ਲਾਭ ਲਈ ਚੰਗਾ, ਕਿਸੇ ਪੇਚੀਦਾ ਬਣੇ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਕੋਈ ਵਿਗੜਿਆ ਕੰਮ ਵੀ ਬਣੇਗਾ।

ਕਰਕ- ਅਰਥ ਅਤੇ ਕਾਰੋਬਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਤਬੀਅਤ ’ਚ ਖੁਸ਼ਦਿੱਲੀ, ਜ਼ਿੰਦਾਦਿਲੀ ਬਣੀ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦੀ ਕੋਈ ਬਣੀ ਬਣਾਈ ਪਲਾਨਿੰਗ ਉਖੜ ਵਿਗੜ ਨਾ ਜਾਵੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਕੰਨਿਆ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਿਸੇ ਉਲਝੇ ਅਟਕੇ ਕੰਮ ਨੂੰ ਸੰਵਾਰਨ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ।

ਤੁਲਾ- ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਆਪ ਦੀ ਪੈਠ, ਧਾਕ,ਛਾਪ ਬਣੀ ਰਹੇਗੀ, ਅਫਸਰਾਂ ’ਚ ਲਿਹਾਜ਼ਦਾਰੀ ਬਣੀ ਰਹੇਗੀ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ।

ਬ੍ਰਿਸ਼ਚਕ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਇਰਾਦਿਆਂ ’ਚ ਮਜ਼ਬੂਤੀ, ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ।

ਧਨ- ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ, ਕਿਉਂਕਿ ਕਮਜ਼ੋਰ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਨੁਕਸਾਨ-ਪਰੇਸ਼ਾਨੀ ਦਾ ਡਰ, ਮਨ ਵੀ ਪਰੇਸ਼ਾਨ ਰੱਖੇਗਾ।

ਮਕਰ- ਵਪਾਰ ਅਤੇ ਕਾਰੋਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਜਿਹੜਾ ਵੀ ਯਤਨ ਹੱਥ ’ਚ ਲਵੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ।

ਕੁੰਭ- ਸ਼ਤਰੂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਆਪ ਨੂੰ ਪਰੇਸ਼ਾਨ ਕਰਨ ਲਈ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਰਹੇਗਾ, ਧਨ ਹਾਨੀ ਦਾ ਡਰ।

ਮੀਨ- ਬੁੱਧੀ ਅਤੇ ਮਨ ਸਾਤਵਿਕ ਸੋਚ ਦੇ ਪ੍ਰਭਾਵ ’ਚ ਰਹੇਗਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਕੁਝ ਅੱਗੇ ਵਧ ਸਕਦਾ ਹੈ, ਸੰਤਾਨ ਵੀ ਹਰ ਮਾਮਲੇ ’ਚ ਸਹਿਯੋਗ ਦੇਵੇਗੀ।

25 ਫਰਵਰੀ 2021, ਵੀਰਵਾਰ ਮਾਘ ਸੁਦੀ ਤਿਥੀ ਤਰੋਦਸ਼ੀ (ਸ਼ਾਮ 5.19 ਤਕ) ਅਤੇ ਮਗਰੋਂ ਤਿਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਕਰਕ ’ਚ

ਮੰਗਲ ਬ੍ਰਿਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਕੁੰਭ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 6 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 12, ਸੂਰਜ ਉਦੇ ਸਵੇਰੇ 7.13 ਵਜੇ, ਸੂਰਜ ਅਸਤ ਸ਼ਾਮ 6.19 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਖ (ਦੁਪਹਿਰ 1.17 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ। ਯੋਗ : ਸ਼ੌਭਨ (25-26 ਮੱਧ ਰਾਤ 1.07 ਤਕ)ਅਤੇ ਮਗਰੋਂ ਯੋਗ ਅਤਿਗੰਡ । ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 1.17 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗੇਨਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਜੈਸਲਮੇਰ (ਰਾਜਸਥਾਨ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa