ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

2/26/2021 6:06:47 AM

ਮੇਖ- ਸਿਤਾਰਾ ਦੁਪਹਿਰ ਤੱਕ ਸਰਕਾਰੀ-ਗੈਰ ਸਰਕਾਰੀ ਕੰਮ ਸੰਵਾਰਨ ਅਤੇ ਬਿਹਤਰ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਵੀ ਹਰ ਫ੍ਰੰਟ ’ਤੇ ਸਫਲਤਾ ਮਿਲੇਗੀ।

ਬ੍ਰਿਖ- ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ ਪਰ ਬਾਅਦ ’ਚ ਕਿਸੇ ਜਾਇਦਾਦੀ ਕੰਮ ਲਈ ਯਤਨ ਚੰਗਾ ਨਤੀਜਾ ਦੇਵੇਗਾ।

ਮਿਥੁਨ- ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਮਨ ’ਚ ਉਤਸ਼ਾਹ-ਹਿੰਮਤ ਵਧੇਗੀ।

ਕਰਕ- ਜਿਹੜੇ ਲੋਕ ਆਪਣਾ ਖੁਦ ਦਾ ਕੰਮ-ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਰਹੇਗੀ।

ਸਿੰਘ- ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਕਿਸੇ ਨਾ ਕਿਸੇ ਮੁਸ਼ਕਿਲ-ਸਮੱਸਿਆ ਦੇ ਜਾਗਣ ਦਾ ਡਰ ਬਣਿਆ ਰਹੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਕੰਨਿਆ- ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਇਸ ਲਈ ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਮਗਰੋਂ ਕੋਈ ਨਵਾਂ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ।

ਤੁਲਾ- ਸਿਤਾਰਾ ਦੁਪਹਿਰ ਤੱਕ ਸਫਲਤਾ ਦੇਣ, ਮਾਣ-ਸਨਮਾਨ ਵਧਾਉਣ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ ਬਣੇਗਾ।

ਬ੍ਰਿਸ਼ਚਕ- ਦੁਪਹਿਰ ਤੱਕ ਸਟ੍ਰਾਂਗ ਸਿਤਾਰਾ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਵੀ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ, ਇੱਜ਼ਤ ਵਧੇਗੀ।

ਧਨ- ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਖਾਣ-ਪੀਣ ’ਚ ਪੂਰੀ ਅਹਿਤਿਆਤ ਰੱਖਣੀ ਜ਼ਰੂਰੀ ਪਰ ਬਾਅਦ ’ਚ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ।

ਮਕਰ- ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਸੁਚੇਤ ਰਹਿਣਾ ਸਹੀ ਰਹੇਗਾ।

ਕੁੰਭ- ਸਿਤਾਰਾ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਅਤੇ ਟੈਨਸ਼ਨ ਰੱਖਣ ਵਾਲਾ, ਕੋਈ ਮੁਸ਼ਕਿਲ ਜਾਗ ਸਕਦੀ ਹੈ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।

ਮੀਨ- ਸਿਤਾਰਾ ਦੁਪਹਿਰ ਤੱਕ ਬਿਹਤਰ, ਉਦੇਸ਼ ਮਨੋਰਥ ਹੱਲ ਹੋਣਗੇ ਪਰ ਬਾਅਦ ’ਚ ਸਮਾਂ ਉਲਝਣਾਂ ਮੁਸ਼ਕਿਲਾਂ, ਸਮੱਸਿਆਵਾਂ ਵਾਲਾ, ਨੁਕਸਾਨ ਦਾ ਡਰ ਰਹੇਗਾ।

26 ਫਰਵਰੀ 2021, ਸ਼ੁੱਕਰਵਾਰ ਮਾਘ ਸੁਦੀ ਤਿਥੀ ਚੌਦਸ (ਬਾਅਦ ਦੁਪਹਿਰ 3.50 ਤੱਕ) ਅਤੇ ਮਗਰੋਂ ਤਿਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਕਰਕ ’ਚ

ਮੰਗਲ ਬ੍ਰਿਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਕੁੰਭ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 7 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 13, ਸੂਰਜ ਉਦੇ ਸਵੇਰੇ 7.02 ਵਜੇ, ਸੂਰਜ ਅਸਤ ਸ਼ਾਮ 6.20 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਲੇਖਾ (ਦੁਪਹਿਰ 12.35 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਅਤਿਗੰਡ (ਰਾਤ 10.35 ਤੱਕ) ਅਤੇ ਮਗਰੋਂ ਯੋਗ ਸੁਕਰਮਾ। ਚੰਦਰਮਾ : ਕਰਕ ਰਾਸ਼ੀ ’ਤੇ (ਦੁਪਹਿਰ 12.35 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,ਦੁਪਹਿਰ 12.35 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ ਭਦਰਾ ਰਹੇਗੀ (ਬਾਅਦ ਦੁਪਹਿਰ 3.50 ਤੋਂ ਲੈ ਕੇ 26-27 ਮੱਧ ਰਾਤ 2.49 ਤਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਰਾਇਣ ਵਰਤ, ਜਨਮ ਹਜ਼ਰਤ ਅਲੀ (ਮੁਸਲਿਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor Bharat Thapa