ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

03/01/2021 4:34:26 AM

ਮੇਖ- ਵਿਰੋਧੀਆਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਨੈਗੇਟਿਵ ਫੋਰਸ ਦੀ ਘੱਟ ਕੀਮਤ ਲਗਾਓ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰਨਾ ਸਹੀ ਰਹੇਗਾ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਮਿਲੇਗਾ, ਸੰਤਾਨ ਨਾਲ ਤਾਲਮੇਲ ਬਣਿਆ ਰਹੇਗਾ।

ਮਿਥੁਨ- ਕਿਸੇ ਅਦਾਲਤੀ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲੇਗਾ, ਕਾਰੋਬਾਰੀ ਦਸ਼ਾ ਠੀਕ ਠਾਕ ਰਹੇਗੀ ਪਰ ਪੇਟ ਦੀ ਸੰਭਾਲ ਰੱਖਣੀ ਜ਼ਰੂਰੀ।

ਕਰਕ- ਉਤਸ਼ਾਹ-ਹਿੰਮਤ ਅਤੇ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ, ਸ਼ਤਰੂ ਆਪ ਅੱਗੇ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਨਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਸਿੰਘ- ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ ਬੀਜਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਜਨਰਲ ਸਿਤਾਰਾ ਸਫਲਤਾ ਵਾਲਾ।

ਕੰਨਿਆ- ਵਪਾਰਕ ਅਤੇ ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ- ਸਿਤਾਰਾ ਨੁਕਸਾਨ ਪ੍ਰੇਸ਼ਾਨੀ, ਧਨ ਹਾਨੀ ਅਤੇ ਝਮੇਲਿਆਂ ਵਾਲਾ, ਇਸ ਲਈ ਪੂਰੀ ਤਿਆਰੀ ਦੇ ਬਗੈਰ ਕੋਈ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਸਫਰ ਵੀ ਨਾ ਕਰੋ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਨਾ ਸਿਰਫ ਕੋਈ ਕੰਮਕਾਜੀ ਸਮੱਸਿਆ ਹੀ ਹੱਲ ਹੋਵੇਗੀ, ਬਲਕਿ ਹਰ ਫ੍ਰੰਟ ’ਤੇ ਕਾਰੋਬਾਰੀ ਕਦਮ ਬੜ੍ਹਤ ਵੱਲ ਰਹੇਗਾ।

ਧਨ- ਰਾਜ ਦਰਬਾਰ ’ਚ ਜਾਣ ’ਤੇ ਨਾ ਸਿਰਫ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਬਲਕਿ ਪੈਠ ਵੀ ਵਧੇਗੀ, ਕਾਰੋਬਾਰੀ ਫ੍ਰੰਟ ਤੇ ਸਥਿਤੀ ਸੰਤੋਖਜਨਕ ਰਹੇਗੀ।

ਮਕਰ- ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਬਿਹਤਰ ਰਹਿਣਗੇ, ਯਤਨ ਕਰਨ ’ਤੇ ਕਿਸੇ ਪ੍ਰੋਗਰਾਮ ’ਚ ਕੁਝ ਪੇਸ਼ਕਦਮੀ ਹੋ ਸਕਦੀ ਹੈ।

ਕੁੰਭ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਾਪ੍ਰਵਾਹੀ ਨਾ ਕਰਨਾ ਸਹੀ ਰਹੇਗੀ ਪਰ ਕੰਮਕਾਜੀ ਦਸ਼ਾ ਠੀਕ-ਠਾਕ ਬਣੀ ਰਹੇਗੀ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਘਰੇਲੂ ਮੋਰਚੇ ’ਤੇ ਤਾਲਮੇਲ ਅਤੇ ਜਨਰਲ ਹਾਲਾਤ ’ਚ ਖੁਸ਼ਦਿਲੀ ਬਣੀ ਰਹੇਗੀ।

0 1 ਮਾਰਚ 2021, ਸੋਮਵਾਰ ਫੱਗਣ ਵਦੀ ਤਿੱਥੀ ਦੂਜ (ਸਵੇਰੇ 8.36 ਤੱਕ) ਅਤੇ ਮਗਰੋਂ ਤਿਥੀ ਤੀਜ (ਜਿਹੜੀ ਕਸ਼ੈਅ ਹੋ ਗਈ ਹੈ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਕੰਨਿਆ ’ਚ

ਮੰਗਲ ਬ੍ਰਿਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਕੁੰਭ ’ਚ        
ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 10 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 16, ਸੂਰਜ ਉਦੇ ਸਵੇਰੇ 6.59 ਵਜੇ, ਸੂਰਜ ਅਸਤ ਸ਼ਾਮ 6.22 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਫਾਲਗੁਣੀ (ਸਵੇਰੇ 7.37 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ। ਯੋਗ : ਸ਼ੂਲ (ਦੁਪਹਿਰ 12.55 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸ਼ਾਮ 7.12 ਤੋਂ ਲੈ ਕੇ ਅਗਲੇ ਦਿਨ (2 ਮਾਰਚ) ਸਵੇਰੇ 5.47 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa