ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

03/05/2021 3:28:14 AM

ਮੇਖ- ਸਿਤਾਰਾ ਸਿਹਤ ਲਈ ਕਮਜ਼ੋਰ ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਲਿਖਣ-ਪੜ੍ਹਨ ਦਾ ਕੋਈ ਕੰਮ ਜਲਦਬਾਜ਼ੀ ’ਚ ਫਾਈਨਲ ਨਾ ਕਰੋ।

ਬ੍ਰਿਖ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜਾ ਵੀ ਕੰਮ ਕਰੋ ਪੂਰਾ ਜ਼ੋਰ ਲਗਾ ਕੇ ਕਰਨਾ ਸਹੀ ਰਹੇਗਾ ਪਰ ਫੈਮਿਲੀ ਫ੍ਰੰਟ ’ਤੇ ਤਣਾਤਣੀ ਟੈਨਸ਼ਨ ਬਣੀ ਰਹੇਗੀ।

ਮਿਥੁਨ- ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਸ ਦੀ ਅਣਦੇਖੀ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਰਹਿਣਗੇ।

ਕਰਕ- ਕਿਉਂਕਿ ਮਨ ਗਲਤ ਸੋਚ ਦੇ ਪ੍ਰਭਾਵ ’ਚ ਰਹੇਗਾ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ ਪਰ ਕੰਮਕਾਜੀ ਦਸ਼ਾ ਠੀਕ-ਠਾਕ ਸਮਝੋ।

ਸਿੰਘ- ਕੋਰਟ ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਅਦਾਲਤ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਨਹੀਂ ਲੈਣਾ ਚਾਹੀਦਾ ਪਰ ਜਨਰਲ ਹਾਲਾਤ ਠੀਕ-ਠਾਕ ਰਹਿਣਗੇ।

ਕੰਨਿਆ- ਹਲਕੀ ਨੇਚਰ ਅਤੇ ਸੋਚ ਵਾਲੇ ਸਾਥੀ ਆਪ ਲਈ ਕੋਈ ਨਾ ਕੋਈ ਪ੍ਰਾਬਲਮ ਖੜ੍ਹੀ ਕਰ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ।

ਤੁਲਾ- ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਣ ਦੇ ਸਮੇਂ ਆਪ ਦੀ ਕੋਈ ਪੇਮੈਂਟ ਨਾ ਕਿਸੇ ਹੇਠ ਫਸ ਨਾ ਜਾਵੇ, ਕੰਮਕਾਜੀ ਪ੍ਰੋਗ੍ਰਾਮਿੰਗ ਵੀ ਸੋਚ ਸਮਝ ਕੇ ਹੀ ਬਣਾਓ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ’ਤੇ ਗਲਤ ਅਤੇ ਨੈਗੇਟਿਵ ਸੋਚ ਦਾ ਪ੍ਰਭਾਵ ਰਹੇਗਾ, ਟੈਨਸ਼ਨ ਬਣੀ ਰਹੇਗੀ।

ਧਨ- ਧਿਆਨ ਰੱਖੋ ਕਿ ਉਲਝਣਾਂ ਝਮੇਲਿਆਂ ਕਰ ਕੇ ਮੰਜ਼ਿਲ ਦੇ ਨੇੜੇ ਪਹੁੰਚਿਆ ਆਪ ਦਾ ਕੋਈ ਪ੍ਰੋਗਰਾਮ ਫਿਸਲ ਨਾ ਜਾਵੇ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ ਰਹੇਗਾ।

ਮਕਰ- ਸਿਤਾਰਾ ਵਪਾਰ ਅਤੇ ਕਾਰੋਬਾਰ ’ਚ ਲਾਭ ਦੇਣ ਅਤੇ ਹਰ ਫ੍ਰੰੰਟ ’ਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਕੁੰਭ- ਕਾਰੋਬਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਅਨਮੰਨੇ ਮਨ ਨਾਲ ਕੋਈ ਯਤਨ ਹੱਥ ’ਚ ਨਾ ਲਓ, ਮਨ ਵੀ ਡਾਵਾਂਡੋਲ, ਅਪਸੈੱਟ ਜਿਹਾ ਰਹੇਗਾ।

ਮੀਨ- ਧਾਰਮਿਕ ਕੰਮਾਂ-ਕਥਾ-ਵਾਰਤਾ-ਭਜਨ ਕੀਰਤਨ ’ਚ ਜੀਅ ਨਾ ਲੱਗੇਗਾ, ਡਰੇ-ਡਰੇ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖੋਗੇ।

5 ਮਾਰਚ 2021, ਸ਼ੁੱਕਰਵਾਰ ਫੱਗਣ ਵਦੀ ਤਿਥੀ ਸਪਤਮੀ (ਸ਼ਾਮ 7.55ਤੱਕ) ਅਤੇ ਮਗਰੋਂ ਿਤੱਥੀ ਅਸ਼ਠਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਬ੍ਰਿਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਕੁੰਭ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 14 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 20, ਸੂਰਜ ਉਦੇ ਸਵੇਰੇ 6.54 ਵਜੇ, ਸੂਰਜ ਅਸਤ ਸ਼ਾਮ 6.25 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਨੁਰਾਧਾ (ਰਾਤ 10.38 ਤਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਹਰਸ਼ਣ (ਰਾਤ 8.43 ਤਕ) ਅਤੇ ਮਗਰੋਂ ਯੋਗ ਵਜਰ,ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਵੇਗੀ (ਸਵੇਰੇ 8.57 ਤੱਕ), ਰਾਤ 10.38 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਨਾਥ ਉਤਸਵ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa