ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

03/08/2021 3:47:03 AM

ਮੇਖ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਧਾਰਮਿਕ ਕੰਮਾਂ ਨੂੰ ਕਰਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਅਰਥ ਦਸ਼ਾ ਸੰਤੋਖਜਨਕ।

ਬ੍ਰਿਖ- ਪੇਟ ਦੀ ਸੰਭਾਲ ਰੱਖਣੀ ਜ਼ਰੂਰੀ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਠੀਕ ਰਹੇਗਾ, ਦੂਜਿਆਂ ਦੇ ਝਾਂਸੇ ’ਚ ਵੀ ਨਹੀਂ ਫਸਣਾ ਚਾਹੀਦਾ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਸੋਚ ਨਜ਼ਰ ਨਾਲ ਦੇਖਣਗੇ।

ਕਰਕ- ਬਗੈਰ ਕਿਸੇ ਕਾਰਨ ਤੋਂ ਆਪ ਦਾ ਵਿਰੋਧ ਹੋ ਸਕਦਾ ਹੈ, ਇਸ ਲਈ ਸ਼ਤਰੂਆਂ ਦੀਆਂ ਸ਼ਰਾਰਤਾਂ, ਸਰਗਰਮੀਅਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਜਨਰਲ ਹਾਲਾਤ ਅਨੁਕੂਲ ਚੱਲਣਗੇ।

ਸਿੰਘ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ, ਮਾਣ-ਯਸ਼ ਦੀ ਪ੍ਰਾਪਤੀ।

ਕੰਨਿਆ- ਕੋਰਟ-ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਤੁਲਾ- ਆਪਣੇ ਕੰਮਾਂ ਨੂੰ ਨਿਪਟਾਉਣ ਲਈ, ਆਪ ਦੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਆਪ ’ਚ ਹਰ ਸਮੇਂ ਹਿੰਮਤੀ-ਉਤਸ਼ਾਹੀ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਵਾਲਾ ਅਤੇ ਕਾਰੋਬਾਰੀ ਮੋਰਚੇ ’ਤੇ ਸਥਿਤੀ ਸੰਵਾਰਨ ਵਾਲਾ, ਜਨਰਲ ਸਿਤਾਰਾ ਵੀ ਮਜ਼ਬੂਤ, ਜਿਹੜਾ ਆਪ ਨੂੰ ਹਰ ਪੱਖੋਂ ਵਿਜਈ-ਪ੍ਰਭਾਵੀ ਰੱਖੇਗਾ।

ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਇੱਜ਼ਤ ਬਣੀ ਰਹੇਗੀ।

ਮਕਰ- ਸਿਤਾਰਾ ਧਨ ਹਾਨੀ-ਖਰਚਿਆਂ ਪ੍ਰੇਸ਼ਾਨੀਆਂ ਵਾਲਾ, ਕਿਸੇ ਹੇਠ ਉਧਾਰ ਵੀ ਨਾ ਫਸਾਓ, ਵਰਨਾ ਉਧਾਰੀ ਦੀ ਵਾਪਸੀ ’ਚ ਮੁਸ਼ਕਲ ਹੋਵੇਗੀ।

ਕੁੰਭ- ਟੀਚਿੰਗ, ਕੰਸਲਟੈਂਸੀ, ਪ੍ਰਿੰਟਿੰਗ, ਸਟੇਸ਼ਨਰੀ, ਪੁਸਤਕ ਪ੍ਰਕਾਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮੀਨ- ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਲ ਵੀ ਹਟੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

8 ਮਾਰਚ 2021, ਸੋਮਵਾਰ ਫੱਗਣ ਵਦੀ ਤਿਥੀ ਦਸ਼ਮੀ (ਬਾਅਦ ਦੁਪਹਿਰ 3.45 ਤੱਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਕੁੰਭ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 17 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 23, ਸੂਰਜ ਉਦੇ ਸਵੇਰੇ 6.50 ਵਜੇ, ਸੂਰਜ ਅਸਤ ਸ਼ਾਮ 6.27 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾਖਾੜਾ (ਰਾਤ 8.40 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ,ਯੋਗ : ਵਿਅਤੀਪਾਤ (ਦੁਪਹਿਰ 1.50 ਤਕ)ਅਤੇ ਮਗਰੋਂ ਯੋਗ ਵਰੀਯਾਨ। ਚੰਦਰਮਾ : ਧਨ ਰਾਸ਼ੀ ’ਤੇ (8-9 ਮੱਧ ਰਾਤ 2.43 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ, (ਬਾਅਦ ਦੁਪਹਿਰ 3.45 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇ ਸਾਢੇ ਸਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੰਤਰਰਾਸ਼ਟਰੀ ਮਹਿਲਾ ਦਿਵਸ, ਸਰਸਵਤੀ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa