ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

Tuesday, Mar 16, 2021 - 03:11 AM (IST)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

ਮੇਖ- ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸਫਲਤਾ ਅਤੇ ਮਾਣ-ਸਨਮਾਨ ਦੀ ਪ੍ਰਾਪਤੀ ਪਰ ਕੇਤੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਹੈ।

ਬ੍ਰਿਖ- ਧਿਆਨ ਰੱਖੋ ਕਿ ਉਲਝਣਾਂ ਕਰ ਕੇ ਸਿਰੇ ਚੜ੍ਹਿਆ ਆਪ ਦਾ ਕੋਈ ਕੰਮ ਉਲਝ ਵਿਗੜ ਨਾ ਜਾਵੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਿਥੁਨ- ਸਿਤਾਰਾ ਮਜ਼ਬੂਤ, ਮਿੱਟੀ, ਰੇਤਾ, ਬੱਜਰੀ, ਕੰਸਟ੍ਰਕਸ਼ਨ ਮਟੀਰੀਅਲ ਦੇ ਕੰਮ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮ ਧੰਦੇ ’ਚ ਚੰਗਾ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।

ਕਰਕ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵਿਰੋਧੀ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਸਿੰਘ- ਸਟ੍ਰਾਂਗ ਸਿਤਾਰਾ ਹਰ ਫਰੰਟ ’ਤੇ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ ਰਹੇਗੀ, ਬਾਧਾਵਾਂ-ਮੁਸ਼ਕਲਾਂ ’ਤੇ ਆਪ ਦੀ ਪਕੜ ਵਧ ਸਕਦੀ ਹੈ।

ਕੰਨਿਆ- ਸਿਤਾਰਾ ਸਿਹਤ ਲਈ ਕਮਜ਼ੋਰ ਇਸ ਲਈ ਸੀਮਾ ’ਚ ਖਾਣਾ ਪੀਣਾ ਸਹੀ ਰਹੇਗਾ, ਬੇਗਾਨੇ ਝਮੇਲਿਆਂ ਅਤੇ ਜ਼ਿੰਮੇਵਾਰੀਅਾਂ ’ਚ ਵੀ ਸੋਚ ਸਮਝ ਕੇ ਫਸਣਾ ਚਾਹੀਦਾ ਹੈ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।

ਬ੍ਰਿਸ਼ਚਕ- ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੀ ਨਹੀਂ ਕਰਨੀ ਚਾਹੀਦੀ, ਕਿਉਂਕਿ ਮੌਕਾ ਮਿਲਣ ’ਤੇ ਉਹ ਕਦੀ ਵੀ ਆਪ ਨੂੰ ਸਪੇਅਰ ਨਾ ਕਰਨਗੇ, ਮਨ ਵੀ ਟੈਂਸ ਰਹੇਗਾ।

ਧਨ- ਸੰਤਾਨ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਸਾਬਤ ਹੋ ਸਕਦੀ ਹੈ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ, ਪ੍ਰਭਾਵ ਬਣਿਆ ਰਹੇਗਾ।

ਮਕਰ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ।

ਕੁੰਭ- ਜੇ ਆਪ ਦਾ ਕੋਈ ਕੰਮ ਰੁਕਿਆ ਪਿਆਹੋਵੇ ਤਾਂ ਉਸ ਨੂੰ ਉਸ ਦੀ ਮੰਜ਼ਿਲ ਵੱਲ ਅੱਗੇ ਲੈ ਜਾਣ ’ਚ ਆਪ ਨੂੰ ਕਿਸੇ ਵੱਡੇ ਆਦਮੀ ਦਾ ਸਹਿਯੋਗ ਮਿਲ ਸਕਦਾ ਹੈ।

ਮੀਨ- ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਆਪ ਦੀ ਕੋਈ ਕਾਰੋਬਾਰੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਜਨਰਲ ਹਾਲਾਤ ਵੀ ਬਿਹਤਰ ਬਣਨਗੇ।

16 ਮਾਰਚ 2021, ਮੰਗਲਵਾਰ ਫੱਗਣ ਸੁਦੀ ਤਿਥੀ ਤੀਜ (ਸ਼ਾਮ 8.59 ਤੱਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮੇਖ ’ਚ

ਮੰਗਲ ਬ੍ਰਿਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਕੁੰਭ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 25 (ਫੱਗਣ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :2, ਸੂਰਜ ਉਦੇ ਸਵੇਰੇ 6.41 ਵਜੇ, ਸੂਰਜ ਅਸਤ ਸ਼ਾਮ 6.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (ਪੂਰਾ ਦਿਨ ਰਾਤ) ਯੋਗ : ਬ੍ਰਹਮ (ਸਵੇਰੇ 8.13 ਤਕ) ਮਗਰੋਂ ਯੋਗ ਏਂਦਰ। ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ) , ਪੂਰਾ ਦਿਨ ਰਾਤ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News