ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

Wednesday, Mar 17, 2021 - 03:06 AM (IST)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

ਮੇਖ- ਸਿਤਾਰਾ ਨੁਕਸਾਨ ਵਾਲਾ, ਇਸ ਲਈ ਕਾਰੋਬਾਰੀ ਲੈਣ-ਦੇਣ ਦੇ ਕੰਮ ਸਮਝਦਾਰੀ ਨਾਲ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਸਫਰ ਵੀ ਨਾ ਕਰੋ।

ਬ੍ਰਿਖ- ਗਲੇ ’ਚ ਖਰਾਬੀ ਦਾ ਡਰ ਹੋ ਸਕਦਾ ਹੈ, ਇਸ ਲਈ ਠੰਡੀਅਾਂ ਵਸਤਾਂ ਦੀ ਵਰਤੋਂ ਸੀਮਾ ’ਚ ਕਰਨਾ ਸਹੀ ਰਹੇਗਾ ਪਰ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ।

ਮਿਥੁਨ- ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪ੍ਰੋਗਰਾਮ ’ਚੋਂ ਕੋਈ ਪੇਚੀਦਗੀ ਹਟੇਗੀ, ਸ਼ਤਰੂ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਕਰਕ- ਜਿਸ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਸਿੰਘ- ਧਾਰਮਿਕ ਕੰਮਾਂ ’ਚ ਰੁਚੀ ਰਹੇਗੀ, ਧਾਰਮਿਕ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ, ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਵਿਰੋਧੀ ਵੀ ਨਿਸਤੇਜ ਪ੍ਰਭਾਵਹੀਣ ਰਹਿਣਗੇ।

ਕੰਨਿਆ- ਪੇਟ ਦੇ ਮਾਮਲੇ ’ਚ ਸੁਚੇਤ ਰਹੋ, ਠੰਡੀਅਾਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਮਨ ਵੀ ਕੁਝ ਅਸ਼ਾਂਤ, ਪਰੇਸ਼ਾਨ ਅਤੇ ਅਪਸੈੱਟ ਰਹਿ ਸਕਦਾ ਹੈ।

ਤੁਲਾ- ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਹਿਯੋਗ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ- ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਹੀਂ ਫਸਣਾ ਚਾਹੀਦਾ ਹੈ।

ਧਨ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਅਰਥ ਦਸ਼ਾ ਸੁਖਦ ਰਹੇਗੀ, ਕਿਸੇ ਕੰਮਕਾਜੀ ਕੰਮ ਨੂੰ ਸੰਵਾਰਨ ’ਚ ਮਦਦ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਅਫਸਰਾਂ ’ਚ ਆਪ ਦੀ ਪੈਠ ਬਣੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ- ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਹਿਯੋਗ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ- ਮਿੱਟੀ,ਰੇਤਾ, ਬੱਜਰੀ, ਟਿੰਬਰ, ਪਲਾਈ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

17 ਮਾਰਚ 2021, ਬੁੱਧਵਾਰ ਫੱਗਣ ਸੁਦੀ ਤਿਥੀ ਚੌਥ (ਰਾਤ 11.29 ਤੱਕ) ਅਤੇ ਮਗਰੋਂ ਤਿਥੀ ਪੰਚਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮੇਖ ’ਚ

ਮੰਗਲ ਬ੍ਰਿਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮੀਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 26 (ਫੱਗਣ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :3, ਸੂਰਜ ਉਦੇ ਸਵੇਰੇ 6.39 ਵਜੇ, ਸੂਰਜ ਅਸਤ ਸ਼ਾਮ 6.33 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (ਸਵੇਰੇ7.31 ਤਕ) ਅਤੇ ਮਗਰੋਂ ਨਕਸ਼ਤਰ ਭਰਣੀ, ਯੋਗ : ਏਂਦਰ (ਸਵੇਰੇ 8.58 ਤਕ) ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ) , ਸਵੇਰੇ 7.31 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਵੇਗੀ, ਸਵੇਰੇ 10.13 ਤੋਂ ਰਾਤ 11.29 ਤਕ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ, ਅਵਿਯਣਕਰ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


author

Bharat Thapa

Content Editor

Related News